Monday, May 27, 2024

ਵਾਹਿਗੁਰੂ

spot_img
spot_img

ਅਦਾਕਾਰ ਰਾਮ ਚਰਨ ਦੀ ਪਤਨੀ ਉਪਾਸਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਪ੍ਰੈਲ, 2022:
ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਮੈਡਮ ਉਪਾਸਨਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸੇ ਦੌਰਾਨ ਮੈਡਮ ਉਪਾਸਨਾ ਅਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਮੈਡਮ ਉਪਾਸਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਊਥ ਦੀ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸੁਣਨਾ ਅਤੇ ਲੰਗਰ ਵਿਚ ਸੇਵਾ ਕਰਨਾ ਮਾਨਸਿਕ ਸੰਤੁਸ਼ਟੀ ਦਿੰਦਾ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮੈਡਮ ਉਪਾਸਨਾ ਨੇ ਲੰਗਰ ਸੇਵਾ ਅਤੇ ਸੰਗਤ ਦੀ ਸ਼ਰਧਾ ਭਾਵਨਾ ਤੋਂ ਖੁਸ਼ ਹੋ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 5 ਲੱਖ ਰੁਪਏ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅਪੋਲੋ ਫਾਰਮੇਸੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਦੋ ਦਿਨਾਂ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ, ਜਿਸ ਦੌਰਾਨ ਮਰੀਜ਼ਾਂ ਦਾ ਚੈੱਕਅਪ ਕੈਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...