Sunday, May 19, 2024

ਵਾਹਿਗੁਰੂ

spot_img
spot_img

ਅਦਾਲਤ ਵੱਲੋਂ ਮੁੜ ਕਰਵਾਈ ਗਿਣਤੀ ’ਚ ਫ਼ਿਰ ਜਿੱਤੇ ਭੁਪਿੰਦਰ ਸਿੰਘ ਭੁੱਲਰ, ਪੰਥ ਵਿਰੋਧੀਆਂ ਨੂੰ ਫ਼ਿਰ ਤੋਂ ਮੂੰਹ ਦੀ ਖ਼ਾਣੀ ਪਈ: ਸਿਰਸਾ, ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 20 ਨਵੰਬਰ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 46 ਪ੍ਰੀਤ ਵਿਹਾਰ ਦੀਆਂ ਵੋਟਾਂ ਦੀ ਮੁੜ ਗਿਣਤੀ ਦੇ ਅਦਾਲਤ ਵੱਲੋਂ ਦਿੱਤੇ ਹੁਕਮਾਂ ਮਗਰੋਂ ਫਿਰ ਤੋਂ ਕੀਤੀ ਗਈ ਗਿਣਤੀ ਵਿਚ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਫਿਰ ਤੋਂ ਜੇਤੂ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅਦਾਲਤ ਨੇ ਇਸ ਵਾਰਡ ਦੀਆਂ ਵੋਟਾਂ ਦੀ ਮੁੜ ਤੋਂ ਗਿਣਤੀ ਦੇ ਹੁਕਮ ਦਿੱਤੇ ਸਨ ਤੇ ਮੁੜ ਗਿਣਤੀ ਵਿਚ ਫਿਰ ਤੋਂ ਸਾਡੇ ਉਮੀਦਵਾਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਰਹੇ ਹਨ।

ਉਹਨਾਂ ਕਿਹਾ ਕਿ ਭੁਪਿੰਦਰ ਸਿੰਘ ਭੁੱਲਰ ਪਹਿਲਾਂ ਵੀ ਜੇਤੂ ਸਨ ਪਰ ਵਿਰੋਧੀ ਧਿਰ ਨੇ ਜਾਣ ਬੁੱਝ ਕੇ ਕੂੜ ਪ੍ਰਚਾਰ ਕੀਤਾ ਤੇ ਅਦਾਲਤਾਂ ਦੇ ਸਹਾਰੇ ਜਿੱਤਣ ਦਾ ਯਤਨ ਕੀਤਾ ਪਰ ਗੁਰਬਾਣੀ ਵਿਚ ਅੰਕਿਤ ਹੈ ਕਿ ਓੜਕ ਜਿੱਤ ਸੱਚ ਦੀ ਹੀ ਹੋਣੀ ਹੈ ਤੇ ਹੋਈ ਹੈ।

ਸਰਦਾਰ ਸਿਰਸਾ ਨੇ ਕਿਹਾ ਕਿ ਇਹ ਜਿੱਤ ਦਿੱਲੀ ਦੀਆਂ ਸੰਗਤਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਅਕਾਲੀ ਦਲ ਨੂੰ ਬਹੁਤ ਵੱਡਾ ਫਤਵਾ ਦਿੱਤਾ ਪਰ ਸਾਡੇ ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਸਾਨੂੰ ਹਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਹਾਲਾਂਕਿ ਅਕਾਲੀ ਦਲ ਨੂੰ 30 ਸੀਟਾਂ ਮਿਲੀਆਂ ਹਨ।

ਉਹਨਾਂ ਕਿਹਾ ਕਿ ਦੇਸ਼ ਤੇ ਦੁਨੀਆਂ ਦੇ ਸਿੱਖ ਆਪ ਮਹਿਸੂਸ ਕਰ ਰਹੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਕਿਰਪਾ ਕਰ ਰਹੇ ਹਨ ਤੇ ਅਦਾਲਤਾਂ ਵਿਚ ਵੀ ਪੰਥ ਵਿਰੋਧੀ ਬੇਈਮਾਨ ਵਿਰੋਧੀਆਂ ਨੂੰ ਹਾਰ ਦਾ ਮੂੰਹ ਵੇਖਣਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਉਹ ਸੰਗਤ ਦੇ ਧੰਨਵਾਦੀ ਹਨ । ਉਹਨਾਂ ਵਿਰੋਧੀਆਂ ਨੂੰ ਫਿਰ ਸਲਾਹ ਦਿੱਤੀ ਕਿ ਗੁਰੂ ਸਾਹਿਬ ਦੀ ਰਜ਼ਾ ਵਿਚ ਰਹਿਣਾ ਸਿੱਖੋ ਤੇ ਸੰਗਤ ਤੇ ਫੈਸਲੇ ਦਾ ਸਤਿਕਾਰ ਕਰਨਾ ਸਿੱਖੋ। ਉਹਨਾਂ ਕਿਹਾ ਕਿ ਵਿਰੋਧੀ ਭਾਵੇਂ ਜਿੰਨਾ ਮਰਜ਼ੀ ਅਦਾਲਤਾਂ ਦਾ ਸਹਾਰਾ ਲੈ ਲੈਣ ਜਦੋਂ ਤੱਕ ਗੁਰੂ ਸਾਹਿਬ ਦੀ ਕਿਰਪਾ ਸਾਡੇ ‘ਤੇ ਹੈ, ਵਿਰੋਧੀ ਸਾਡਾ ਕੁਝ ਨਹੀਂ ਵਿਗਾੜ ਸਕਦੇ।

ਮੁੜ ਗਿਣਤੀ ਵਿਚ ਜੇਤੂ ਰਹਿਣ ਮਗਰੋਂ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਸਰਦਾਰ ਸਿਰਸਾ ਤੇ ਸਰਦਾਰ ਕਾਲਕਾ ਤੇ ਹੋਰ ਸਾਥੀਆਂ ਦੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...