Thursday, May 30, 2024

ਵਾਹਿਗੁਰੂ

spot_img
spot_img

ਅਮਰਿੰਦਰ ਸਿੰਘ ਐਸ਼ੋ ਇਸ਼ਰਤ ਤੇ ਠਾਠ ਵਾਲੇ ਆਪਣੇ ਘਰ ਵਿਚ ਸ਼ੇਖੀਆਂ ਮਾਰ ਰਹੇ ਹਨ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਪ੍ਰੈਲ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਦੇ ਮਾਮਲੇ ਵਿਚ ਹਾਈ ਕੋਰਟ ਦੇ ਫੈਸਲੇ ’ਤੇ ਇਕ ਮਾਯੂਸ ਤੇ ਵਿਗੜੇ ਵਿਦਿਆਰਥੀ ਵਾਂਗ ਰੋਲਾ ਪਾ ਰਹੇ ਹਨ।

ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਤੇ ਹਾਈ ਕੋਰਟ ਦੇ ਫੈਸਲੇ ਵਿਚ ਹਾਰ ਤੋਂ ਘਬਰਾਹਟ ਦੇ ਕਾਰਨ ਮੁੱਖ ਮੰਤਰੀ ਦਾ ਇਹ ਰਵੱਈਆ ਗਰਮੀ ਵਿਚ ਪਾਗਲ ਹੋ ਜਾਣ ਵਰਗਾ ਹੈ। ਮੁੱਖ ਮੰਤਰੀ ਬੇਤੁਕੀਆਂ ਤੇ ਆਪਾ ਵਿਰੋਧੀ ਗੱਲਾਂ ਕਰਰਹੇ ਹਨ ਜਿਸ ਤੋਂ ਉਹਨਾਂ ਦੀ ਦੂਹਰੀ ਘਬਰਾਹਟ ਸਪਸ਼ਟ ਨਜ਼ਰ ਆ ਰਹੀ ਹੈ।

ਸ੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਅਗਲੇ ਸਾਲ ਫਰਵਰੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਸਾਹਮਣੇ ਲਈ ਸ਼ਾਂਤੀਪੂਰਨ ਤੇ ਬਿਨਾਂ ਘਬਰਾਹਟ ਦਾ ਚੇਹਰਾ ਵਿਖਾਉਣ। ਉਹਨਾਂ ਕਿਹਾ ਕਿ ਤੁਸੀਂ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਸਰਕਾਰੀ ਬਿਆਨਾਂ ਰਾਹੀਂ ਆਪਣੀ ਗੱਲ ਰੱਖ ਸਕਦੇ ਹੋ ਪਰ ਲੋਕਾਂ ਨੁੰ ਉਚੀਆਵਾਜ਼ ਵਿਚ ਬੋਲਣ ਵਾਲੇ ਹੰਕਾਰੀ ਤੇ ਇਕ ਨਿਮਰ ਵਿਅਕਤੀ ਵਿਚਲਾ ਫਰਕ ਪਤਾ ਹੁੰਦਾ ਹੈ।

ਅਮਰਿੰਦਰ ਸਿੰਘ ਦੇ ਬਿਆਨ ਕਿ ਅਕਾਲੀ ਦਲ ਦੇ ਪ੍ਰਧਾਨ ਖੁਸ਼ੀਆਂ ਮਨਾ ਰਹੇ ਹਨ, ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਸਹੀ ਅਰਥਾਂ ਵਿਚ ਬਕਵਾਸ ਹੈ। ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਵਰਗਾ ਵਿਅਕਤੀ ਹੀ ਐਸ਼ੋ ਈਸ਼ਰਤ ਦੀ ਜ਼ਿੰਦਗੀ ਜਿਉਂ ਸਕਦਾ ਹੈ ਤੇ ਅਜਿਹੇ ਗੰਭੀਰ ਮਾਹੌਲ ਵਿਚ ਕੋਈ ਖੁਸ਼ੀਆਂ ਨਹੀਂ ਮਨਾ ਸਕਦਾ।

ਅਕਾਲੀ ਦਲ ਦੇ ਪ੍ਰਧਾਨ ਨੇ ਅਮਰਿੰਦਰ ਸਿੰਘ ਦੀਆਂ ਉਹ ਟਿੱਪਣੀਆਂ ਵੀ ਹਾਸੋਹੀਣੀਆਂ ਤੇ ਬੇਤੁਰੀਆਂ ਕਰਾਰ ਦਿੱਤੀਆਂ ਜਿਹਨਾਂ ਵਿਚ ਮੁੱਖ ਮੰਤਰੀ ਨੇ ਸ੍ਰੀ ਬਾਦਲ ਵੱਲੋਂ ਹਾਈ ਕੋਰਟ ਦੇ ਵਿਸਥਾਰਿਤ ਫੈਸਲਾ ਆਉਣ ਤੋਂਪਹਿਲਾਂ ਹੀ ਖੁਸ਼ੀ ਮਨਾਉਣ ਦਾ ਦਾਅਵਾ ਕੀਤਾ ਸੀ। ਉਹਨਾਂ ਕਿਹਾ ਕਿ ਕੀ ਤੁਸੀਂ ਮੰਨ ਸਕਦੇ ਹੋ ਕਿ ਅਜਿਹਾ ਬਿਆਨ ਉਸ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਹੈ ਜਿਸਨੇ ਪਹਿਲਾਂ ਹੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ ?

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਹਾਈ ਕੋਰਟ ਦੇ ਫੈਸਲੇ ਦੀ ਜਾਣਕਾਰੀ ਨਹੀਂ ਹੈ, ਉਹ ਤੇ ਉਹਨਾਂ ਦੀ ਸਰਕਾਰ ਸੁਪਰੀਮ ਕੋਰਟ ਵਿਚ ਕਿਸਨੂੰ ਚੁਣੌਤੀ ਦੇਣਗੇ ?

ਸ੍ਰੀ ਬਾਦਲ ਨੇ ਮੁੜ ਦੁਹਰਾਇਆਕਿ ਉਹ ਤੇ ਉਹਨਾਂ ਦੀ ਪਾਰਟੀ ਨੁੰ ਦੇਸ਼ ਦੀ ਨਿਆਂਪਾਲਿਕਾ ’ਤੇ ਪੂਰਾ ਵਿਸ਼ਵਾਸ ਹੈ ਅਤੇ ਹਾਈ ਕੋਰਟ ਦੇ ਸ਼ੁੱਕਰਵਾਰ ਦੇ ਫੈਸਲੇ ਬਾਰੇ ਮੀਡੀਆ ਰਿਪੋਰਟਾਂ ਨੇ ਉਹਨਾਂ ਦੇ ਫੈਸਲੇ ਨੁੰ ਸਹੀ ਠਹਿਰਾਇਆ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,084FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...