Saturday, May 18, 2024

ਵਾਹਿਗੁਰੂ

spot_img
spot_img

ਅਮਿਤਾਭ ਬੱਚਨ ਤੋਂ ਸਿਰਸਾ ਵੱਲੋਂ 12 ਕਰੋੜ ਲੈਣ ਦੇ ਮਾਮਲੇ ਦੀ ਅਕਾਲੀ ਤਖ਼ਤ ’ਤੇ ਸ਼ਿਕਾਇਤ ਕਰੇਗੀ ‘ਜਾਗੋ’: ਜੀ.ਕੇ.

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 14 ਮਈ, 2021 –
ਫ਼ਿਲਮ ਸਟਾਰ ਅਮਿਤਾਭ ਬੱਚਨ ਤੋਂ 12 ਕਰੋਡ਼ ਰੁਪਏ ਦੀ ਰਾਸ਼ੀ ਸਮਾਜਿਕ ਕੰਮਾਂ ਲਈ ਲੈਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਇਕਰਾਰਨਾਮੇ ਉੱਤੇ ਜਾਗੋ ਪਾਰਟੀ ਸਖ਼ਤ ਹੋ ਗਈ ਹੈ।

ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਡਿਜੀਟਲ ਪ੍ਰੈਸ ਕਾਂਫਰੇਂਸ ਨੂੰ ਸੰਬੋਧਿਤ ਕਰਦੇ ਹੋਏ ਇਸ ਮਾਮਲੇ ਵਿੱਚ ਕਮੇਟੀ ਪ੍ਰਬੰਧਕਾਂ ਦੀ ਸ਼ਿਕਾਇਤ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕਰਨ ਦਾ ਐਲਾਨ ਕੀਤਾ।

ਜੀਕੇ ਨੇ ਕਿਹਾ ਕਿ ਸਿੱਖ ਕੌਮ ਮੰਨਦੀ ਹੈ ਕਿ ਅਮਿਤਾਭ ਬੱਚਨ ਨੇ 1984 ਸਿੱਖ ਕਤਲੇਆਮ ਨੂੰ ਆਪਣੇ ਜ਼ਹਿਰੀਲੇ ਨਾਅਰੇ ਨਾਲ ਹਵਾ ਦਿੱਤੀ ਸੀ, ਇਸ ਲਈ ਸਿੱਖਾਂ ਦੇ ਜਾਨ-ਮਾਲ ਦੇ ਦੁਸ਼ਮਣ ਦੀ ਸੇਵਾ ਗੁਰੂ ਘਰ ਲਈ ਲੈਣਾ ਪਾਪ ਹੈ। ਜੀਕੇ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜਦੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਸਥਾਨ ਉੱਤੇ ਆਏ ਸਨ, ਤਾਂ ਦਿੱਲੀ ਵਿੱਚ ਔਰੰਗਜ਼ੇਬ ਦਾ ਰਾਜ ਸੀ ਅਤੇ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਮਿਲਣ ਦੀ ਇੱਛਾ ਜਤਾਈ ਸੀ

ਪਰ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਔਰੰਗਜ਼ੇਬ ਨੂੰ ‘ਮਲੇਛ’ ਦੱਸ ਕੇ ਦਰਸ਼ਨ ਦੇਣ ਤੋਂ ਮਨਾ ਕਰ ਦਿੱਤਾ ਸੀ। ਪਰ ਅੱਜ ਸਿਰਸਾ ਨੇ ਉਸੇ ਪਵਿੱਤਰ ਸਥਾਨ ਤੋਂ ਜਿੱਥੇ ਗੁਰੂ ਸਾਹਿਬ ਨੇ ਮੁਲਕ ਦੇ ਬਾਦਸ਼ਾਹ ਨੂੰ ਉਸ ਦੀ ਔਕਾਤ ਦੱਸਣ ਦੀ ਜੁੱਰਤ ਕੀਤੀ ਸੀ, ਉੱਥੋਂ ਹੀ ਕੌਮ ਦੇ ਦੁਸ਼ਮਣ ਦੀ ਮਾਇਆ ਸਵੀਕਾਰ ਕਰਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਸਥਾਨ ਦੀ ਪਰੰਪਰਾ ਅਤੇ ਮਰਿਆਦਾ ਨੂੰ ਚੋਟ ਮਾਰੀ ਹੈ।

ਜੀਕੇ ਨੇ ਕਿਹਾ ਕਿ ਸਿਰਸਾ ਨੇ ਜਦੋਂ 11 ਮਾਰਚ ਨੂੰ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਕੀਤਾ ਸੀ ਤਾਂ ਦੱਸਿਆ ਸੀ ਕਿ ਮਸ਼ੀਨਾਂ ਦੀ ਸੇਵਾ ਚਾਵਲਾ ਅਤੇ ਜੁਨੇਜਾ ਪਰਵਾਰ ਨੇ ਕੀਤੀ ਹੈ, ਪਰ ਜਦੋਂ 10 ਮਈ ਨੂੰ ਅਮਿਤਾਭ ਬੱਚਨ ਨੇ ਆਪਣੇ ਬਲਾਗ ਵਿੱਚ ਦਾਅਵਾ ਕੀਤਾ ਕਿ ਡਾਇਗਨੋਸਟਿਕ ਸੈਂਟਰ ਦਾ ਸਾਰਾ ਖ਼ਰਚ ਮੈਂ ਦਿੱਤਾ ਹੈ, ਤਦ ਕਮੇਟੀ ਨੇ 11 ਮਈ ਨੂੰ ਮੰਨ ਲਿਆ ਕਿ ਸਾਰੀ ਮਸ਼ੀਨਾਂ ਅਮਿਤਾਭ ਬੱਚਨ ਨੇ ਦਿੱਤੀਆਂ ਹਨ।

ਜੀਕੇ ਨੇ ਸਿਰਸਾ ਤੋਂ ਸਵਾਲ ਪੁੱਛਿਆ ਕਿ ਉਹ ਦੱਸੇ ਕਿ 10 ਕਰੋਡ਼ ਦੀਆਂ ਮਸ਼ੀਨਾਂ ਲਈ ਛੱਲ ਕਰ ਕੇ 20 ਕਰੋਡ਼ ਰੁਪਏ ਕਿਸ ਦੀ ਮਨਜ਼ੂਰੀ ਨਾਲ ਕਮੇਟੀ ਨੇ ਲਏ ? ਕੀ ਇਹ 10 ਕਰੋਡ਼ ਰੁਪਏ ਅਤੇ ਸੰਗਤਾਂ ਦੀਆਂ ਭਾਵਨਾਵਾਂ ਨਾਲ ਠੱਗੀ ਨਹੀਂ ? ਜੀਕੇ ਨੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੇ ਦਾਦੇ ਜਸਵੰਤ ਸਿੰਘ ਕਾਲਕਾ ਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਗ਼ੀ ਹੋਣ ਦੇ ਸਬੂਤ ਜਨਤਕ ਕਰਦੇ ਹੋਏ ਸਿਰਸਾ ਨੂੰ ਆਪਣੀ ਗ਼ਲਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦੀ ਨਸੀਹਤ ਦਿੱਤੀ।

ਜੀਕੇ ਨੇ ਸਿਰਸਾ ਨੂੰ ਖ਼ੁਦ ਨੂੰ ਮਾਫ਼ੀ ਦੇਣ ਲਈ ਗੁਰਦੁਆਰਾ ਬੰਗਲਾ ਸਾਹਿਬ ਦੇ ਪੰਜ ਪਿਆਰਿਆਂ ਨੂੰ ਤਲਬ ਨਾ ਕਰਨ ਦੀ ਵੀ ਚਿਤਾਵਨੀ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...