Friday, May 24, 2024

ਵਾਹਿਗੁਰੂ

spot_img
spot_img

ਅਸਤੀਫ਼ੇ ਮਗਰੋਂ ਛਲਕਿਆ ਕੈਪਟਨ ਦਾ ਦਰਦ: ਕਿਹਾ ਮੈਨੂੰ ਬੇਇੱਜ਼ਤ ਕੀਤਾ ਗਿਆ, ਬਦਲ ਖੁਲ੍ਹੇ, ਸਮਾਂ ਆਉਣ ’ਤੇ ਲਵਾਂਗਾ ਸਿਆਸੀ ਭਵਿੱਖ ਦਾ ਫ਼ੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021:
ਬੀਤੇ ਦੋ ਮਹੀਨਿਆਂ ਤੋਂ ਕਾਂਗਰਸ ਪਾਰਟੀ ਵੱਲੋਂ ਵਾਰ-ਵਾਰ ਬੇਇੱਜ਼ਤ ਕਰਨ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਕਦਮਾਂ ਦੀਆਂ ਸੰਭਾਵਨਾਵਾਂ ਤਲਾਸ਼ਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਸਲਾਹ ਮਸ਼ਵਰਾ ਕਰ ਕੇ ਆਪਣੇ ਭਵਿੱਖ ਦਾ ਫੈਸਲਾ ਲੈਣਗੇ ਕਿਉਂ ਜੋ ਪਿਛਲੇ ਪੰਜ ਦਹਾਕਿਆਂ ਤੋਂ ਇਹ ਸਮਰਥਕ ਉਨ੍ਹਾਂ ਨਾਲ ਖੜ੍ਹਦੇ ਆਏ ਹਨ। ਅਸਤੀਫਾ ਸੌਂਪਣ ਤੋਂ ਬਾਅਦ ਉਨ੍ਹਾਂ ਕਿਹਾ, ”ਹਮੇਸ਼ਾ ਹੀ ਬਦਲ ਖੁੱਲ੍ਹਾ ਹੈ ਅਤੇ ਮੈਂ ਸਮਾਂ ਆਉਣ ‘ਤੇ ਇਹ ਬਦਲ ਨੂੰ ਵਰਤਾਂਗਾ ਅਤੇ ਇਸ ਵੇਲੇ ਤਾਂ ਮੈਂ ਕਾਂਗਰਸ ਵਿੱਚ ਹੀ ਹਾਂ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਬੀਤੇ ਦੋ ਮਹੀਨਿਆਂ ਵਿੱਚ ਕਾਂਗਰਸ ਲੀਡਰਸ਼ਿਪ ਵੱਲੋਂ ਮੈਨੂੰ ਤਿੰਨ ਵਾਰ ਬੇਇੱਜ਼ਤ ਕੀਤਾ ਗਿਆ। ਕਾਂਗਰਸ ਹਾਈ ਕਮਾਨ ਨੇ ਦੋ ਵਾਰ ਵਿਧਾਇਕਾਂ ਨੂੰ ਦਿੱਲੀ ਸੱਦਿਆ ਅਤੇ ਹੁਣ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾ ਲਈ।” ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਫੈਸਲਾ ਲੈ ਲਿਆ ਸੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਦੱਸ ਦਿੱਤਾ ਸੀ ਕਿ ਉਹ ਅਸਤੀਫਾ ਦੇ ਦੇਣਗੇ।

ਰਾਜਪਾਲ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਕਿ ਜ਼ਾਹਰਾ ਤੌਰ ‘ਤੇ ਕਾਂਗਰਸ ਹਾਈ ਕਮਾਨ ਨੂੰ ਮੇਰੇ ਵਿੱਚ ਭਰੋਸਾ ਨਹੀਂ ਅਤੇ ਉਨ੍ਹਾਂ ਨੇ ਇਹ ਨਹੀਂ ਸੋਚਿਆ ਕਿ ਮੈਂ ਆਪਣੀ ਜ਼ਿੰਮੇਵਾਰੀ ਨਿਭਾ ਸਕਦਾ ਹਾਂ ਪਰ ਇਸ ਸਮੁੱਚੇ ਮਾਮਲੇ ਨੂੰ ਜਿਸ ਢੰਗ ਨਾਲ ਨਜਿੱਠਿਆ ਗਿਆ, ਉਸ ਤੋਂ ਮੈਂ ਆਪਣੇ ਆਪ ਨੂੰ ਬੇਇੱਜ਼ਤ ਮਹਿਸੂਸ ਕੀਤਾ।”

ਕੈਪਟਨ ਅਮਰਿੰਦਰ ਸਿੰਘ ਨੇ ਸ਼ਾਮ ਸਾਢੇ ਚਾਰ ਵਜੇ ਤੋਂ ਬਾਅਦ ਪੰਜਾਬ ਰਾਜ ਭਵਨ ਵਿਖੇ ਜਾ ਕੇ ਰਾਜਪਾਲ ਨੂੰ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫਾ ਸੌਂਪਿਆ ਕਿਉਂ ਜੋ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ਼ਾਮ ਪੰਜ ਵਜੇ ਕਾਂਗਰਸ ਵਿਧਾਇਕ ਦਲ ਦੀ ਸੱਦੀ ਹੰਗਾਮੀ ਮੀਟਿੰਗ ਰਾਹੀਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਜੋਂ ਦੇਖਿਆ ਜਾ ਰਿਹਾ ਸੀ।

ਇਸ ਸਤਰੀ ਅਸਤੀਫੇ ਵਿੱਚ ਉਨ੍ਹਾਂ ਕਿਹਾ, ”ਮੈਂ ਮੁੱਖ ਮੰਤਰੀ ਅਤੇ ਆਪਣੇ ਮੰਤਰੀ ਮੰਡਲ ਵਜੋਂ ਆਪਣਾ ਅਸਤੀਫਾ ਸੌਂਪਦਾ ਹਾਂ।”

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪਰਨੀਤ ਕੌਰ ਵੀ ਉਨ੍ਹਾਂ ਨਾਲ ਰਾਜ ਭਵਨ ਗਏ। ਇਸ ਮੌਕੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਦੇ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਰਵਨੀਤ ਸਿੰਘ ਬਿੱਟੂ, ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...