Sunday, May 19, 2024

ਵਾਹਿਗੁਰੂ

spot_img
spot_img

ਅੰਗਰੇਜ਼ਾਂ ਕੋਲੋਂ ਮਾਫੀਆਂ ਮੰਗਣ ਵਾਲਿਆਂ ਦੇ ਬੁੱਤ ਤਾਂ ਸਰਕਾਰਾਂ ਨੇ ਸੰਸਦ ਵਿੱਚ ਲਾਏ, ਸ਼ਹੀਦ ਹੋਣ ਵਾਲੇ ਸੂਰਮਿਆਂ ਨੂੰ ਵਿਸਾਰਿਆ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਸੁਨਾਮ (ਊਧਮ ਸਿੰਘ ਵਾਲਾ), 31 ਜੁਲਾਈ, 2021 –
ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਸੀਨੀਅਰ ਆਗੂਆਂ ਪੰਜਾਬ ਪ੍ਰਧਾਨ ਤੇ ਸੰਸਦ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਵਿਧਾਇਕ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ‘ਤੇ ਸ਼ਨੀਵਾਰ ਨੂੰ ਸੁਨਾਮ (ਊਧਮ ਸਿੰਘ ਵਾਲਾ) ਵਿਖੇ ਸ਼ਹੀਦ ਦੇ ਜੱਦੀ ਘਰ ਵਿੱਚ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਭਗਵੰਤ ਮਾਨ ਨੇ ਕਿਹਾ, ‘ਦੇਸ਼ ਦੀਆਂ ਸਰਕਾਰਾਂ ਨੇ ਅੰਗਰੇਜ਼ਾਂ ਕੋਲੋਂ ਮਾਫੀਆਂ ਮੰਗਣ ਵਾਲਿਆਂ ਦੇ ਬੁੱਤ ਤਾਂ ਸੰਸਦ ਵਿੱਚ ਲਾਏ ਹੋਏ ਹਨ, ਪਰ ਆਜ਼ਾਦੀ ਸੰਘਰਸ਼ ਲਈ ਸ਼ਹੀਦ ਹੋਣ ਵਾਲੇ ਸੂਰਮਿਆਂ ਨੂੰ ਵਿਸਾਰਿਆ ਹੋਇਆ ਹੈ।’ ਇਸਦੇ ਨਾਲ ਹੀ ਭਗਵੰਤ ਮਾਨ ਨੇ ਆਪਣੇ ਐਮਪੀ ਲੈਡ ਫੰਡ ਵਿਚੋਂ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਨੂੰ ਸ਼ਵ-ਯਾਤਰਾ ਵਾਹਨ ਦੇਣ ਦਾ ਐਲਾਨ ਕੀਤਾ ਹੈ।

ਸੰਸਦ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ, ‘ਅਸੀਂ ਇੱਥੇ ਸ਼ਹੀਦ ਅੱਗੇ ਨਤਮਸਤ ਹੋਣ ਆਏ ਹਾਂ, ਜਿਨਾਂ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਤਾਂ ਹੀ ਸਾਡੇ ਗਲ਼ਾਂ ਵਿੱਚ ਪਿਆਰ ਸਤਿਕਾਰ ਨਾਲ ਹਾਰ ਪੈ ਰਹੇ ਹਨ।’

ਉਨਾਂ ਕਿਹਾ ਸਮੇਂ ਦੀਆਂ ਸਰਕਾਰਾਂ ਨੇ ਆਜ਼ਾਦੀ ਦੇ ਪਰਵਾਨਿਆਂ ਨੂੰ ਅਣਗੌਲੇ ਕੀਤਾ ਹੈ, ਪਰ ਸ਼ਹੀਦਾਂ ਦੇ ਦਿਵਾਨੇ ਲੋਕ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਪਹੁੰਚ ਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਦੁਨੀਆਂ ਅੱਗੇ ਰੱਖ ਰਹੇ ਨੇ। ਮਾਨ ਨੇ ਕਿਹਾ ਕਿ ਸੁਨਾਮ ਉਨਾਂ ਦੀ ਜਨਮ ਅਤੇ ਕਰਮ ਭੂਮੀ ਹੈ ਅਤੇ ਉਹ ਸ਼ਹੀਦ ਊਧਮ ਸਿੰਘ ਨਾਲ ਸੰਬੰਧਤ ਯਾਦਗਾਰ ਨੂੰ ਹੋਰ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰਨਗੇ।

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ਼ ਅਤੇ ਇੱਜਤ ਨੂੰ ਦੁਨੀਆਂ ਵਿੱਚ ਜ਼ਿੰਦਾ ਰੱਖਿਆ ਹੈ।

ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਜਿਸ ਨੀਤੀ ਪਾਲਿਸੀ ਅਧੀਨ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ, ਕਾਂਗਰਸੀ ਵਿਧਾਇਕ ਫਤੇਹਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੀ ਮਿਹਰਬਾਨੀ ਕੀਤੀ ਜਾ ਰਹੀ ਸੀ, ਉਸੇ ਨੀਤੀ ਅਧੀਨ ਸ਼ਹੀਦ ਊਧਮ ਸਿੰਘ ਦੇ ਸਾਰੇ ਯੋਗ ਵਾਰਿਸਾਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।

ਉਨਾਂ ਕਿਹਾ ਕਿ ਇਸ ਤੋਂ ਵੱਡੀ ਤ੍ਰਾਸ਼ਦੀ ਕੀ ਹੋ ਸਕਦੀ ਹੈ ਕਿ ਸਿਰਤਾਜ ਸ਼ਹੀਦਾਂ ਦੇ ਪਰਿਵਾਰ ਦਰ ਦਰ ਠੋਕਰਾਂ ਖਾ ਰਹੇ ਹਨ, ਪ੍ਰੰਤੂ ਸੱਤਾ ਦਾ ਸੁੱਖ ਭੋਗ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਵੰਡੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਦੇ ਪ੍ਰਵਾਨੇ ਬਣ ਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਆਏ ਹਾਂ ਅਤੇ ਪ੍ਰਣ ਕਰਦੇ ਹਾਂ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਅਤੇ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣਗੇ।

ਇਸ ਮੌਕੇ ‘ਆਪ’ ਆਗੂਆਂ ਨੇ ਵਿਜ਼ਟਰ ਬੁੱਕ ‘ਤੇ ਸ਼ਹੀਦ ਊਧਮ ਸਿੰਘ ਬਾਰੇ ਆਪਣੇ ਖਿਆਲ਼ ਦਰਜ ਕੀਤੇ ਅਤੇ ਪ੍ਰਬੰਧਕਾਂ ਵੱਲੋਂ ਸਾਰੇ ਆਗੂਆਂ ਦਾ ਸਨਮਾਨ ਕੀਤਾ ਗਿਆ। ਨਤਮਸਤਕ ਹੋਣ ਵਾਲਿਆਂ ‘ਚ ਸਥਾਨਕ ‘ਆਪ’ ਆਗੂ ਅਤੇ ਵੱਡੀ ਗਿਣਤੀ ‘ਚ ਵਲੰਟੀਅਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...