Thursday, May 23, 2024

ਵਾਹਿਗੁਰੂ

spot_img
spot_img

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ

- Advertisement -

ਯੈੱਸ ਪੰਜਾਬ
ਖਡੂਰ ਸਾਹਿਬ, (ਤਰਨ ਤਾਰਨ), 03 ਦਸੰਬਰ, 2021 –
ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਅੱਜ ਨੂੰ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਕੈਂਪ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਂਪ ਦੌਰਾਨ ਸਮਰਪਣ ਸੇਵਾ ਸੋਸਾਇਟੀ ਤੋਂ ਪੀ. ਡਬਲਯੂ. ਡੀ. ਕੋਆਰਡੀਨੇਟਰ ਸ਼੍ਰੀਮਤੀ ਅਮਨਪ੍ਰੀਤ ਕੌਰ ਵੱਲੋਂ ਵਿਸ਼ੇਸ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹਨਾਂ ਦੇ ਕਾਰਡ ਬਣਾਉਣ ਲਈ ਇਸ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 210 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ 77 ਲਾਭਪਾਤਰੀਆਂ ਨੂੰ ਮੌਕੇ ‘ਤੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਜਾਰੀ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ-ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਬਲਾਕ ਪੱਧਰ ‘ਤੇ ਹੋਰ ਵੀ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...