Saturday, May 18, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਤੋਂ ਆਇਆ ਨਗਰ ਕੀਰਤਨ ਵਾਪਸ ਹੋਇਆ ਰਵਾਨਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 12 ਅਪ੍ਰੈਲ, 2021 –
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋ ਕੇ ਇਥੇ ਪੁੱਜਾ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਲਈ ਰਵਾਨਾ ਹੋਇਆ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਪੁੱਜ ਕੇ ਨਗਰ ਕੀਰਤਨ ਦੇ ਦਰਸ਼ਨ ਕੀਤੇ ਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਡੇ ਜੀਵਨ ਵਿਚ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲ ਰਿਹਾ ਹੈ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਦੀ ਬਦੌਲਤ ਅੱਜ ਹਿੰਦੋਸਤਾਨ ਦਾ ਵਜੂਦ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਰਾਖੀ ਵਾਸਤੇ ਖਾਸ ਤੌਰ ‘ਤੇ ਹਿੰਦੂ ਧਰਮ ਦੀ ਰਾਖੀ ਵਾਸਤੇ ਆਪਣ ਸ਼ਹਾਦਤ ਦਿੱਤੀ।

ਉਹਨਾਂ ਕਿਹਾ ਕਿ ਦੁਨੀਆਂ ਵਿਚ ਸਿਰਫ ਇਕ ਸਿੱਖ ਕੌਮ ਹੀ ਅਜਿਹੀ ਕੌਮ ਹੈ ਜਿਸਦਾ ਇਤਿਹਾਸ ਸ਼ਹਾਦਤਾਂ ਤੇ ਮਨੁੱਖਤਾ ਦੀ ਸੇਵਾ ਨਾਲ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਸਦਕਾ ਹੀ ਅਸੀਂ ਮਨੁੱਖਤਾ ਦੀ ਸੇਵਾ ਕਰਨ ਵਿਚ ਹਮੇਸ਼ਾ ਮੋਹਰੀ ਰਹੇ ਹਾਂ ਤੇ ਹਮੇਸ਼ਾ ਰਹਾਂਗੇ।

ਸ੍ਰੀ ਕਾਲਕਾ ਨੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦਾ ਵੀ ਇਸ ਗੱਲੋਂ ਧੰਨਵਾਦ ਕੀਤਾ ਕਿ ਉਸਨੇ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੁੰ ਸਮਰਪਿਤ ਇਹ ਮਹਾਨ ਨਗਰ ਕੀਰਤਨ ਆਯੋਜਿਤ ਕੀਤਾ ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਲਈ ਰਵਾਨਾ ਹੋਇਆ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...