Thursday, May 30, 2024

ਵਾਹਿਗੁਰੂ

spot_img
spot_img

ਅੱਖੀਆਂ ਉਡੀਕਦੀਆਂ, ਲੱਗਦਾ ਨਾ ਜੀਅ ਵੇ, ਸੋਨੀਆ ਗਾਂਧੀ ਜਾਣੇ ਸਾਡਾ ਬਣਨਾ ਏ ਕੀ ਵੇ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
ਕਾਂਗਰਸ ਪਾਰਟੀ ਵੱਲੋਂ ਪਹਿਲੇ ਹੀ ਹੱਲੇ 86 ਉਮੀਦਵਾਰਾਂ ਦੇ ਐਲਾਨ ਨੇ ਜਿੱਥੇ ਬਹੁਤੇ ਆਗੂਆਂ ਨੂੰ ਭੰਬਲਭੂਸੇ ਵਾਲੀ ਸਥਿਤੀ ਵਿੱਚੋਂ ਕੱਢ ਕੇ ਚੋਣ ਪਿੜ ਵਿੱਚ ਉਤਾਰ ਦਿੱਤਾ ਹੈ, ਉੱਥੇ 31 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੀਆਂ ਨਜ਼ਰਾਂ ਅਜੇ ਵੀ 10 ਜਨਪਥ ਵੱਲ ਲੱਗੀਆਂ ਹੋਈਆਂ ਹਨ।

ਇਨ੍ਹਾਂ ਵਿੱਚੋਂ ਜ਼ਿਆਦਾ ਕਸ਼ਮਕਸ਼ ਵਿੱਚੋਂ ਲੰਘ ਰਹੇ ਹਨ ਪਾਰਟੀ ਦੇ 12 ਮੌਜੂਦਾ ਵਿਧਾਇਕ ਜਿਨਾਂ ਦੀ ਚਿੰਤਾ ਵਧ ਗਈ ਹੈ ਕਿਉਂਕਿ ਉਨ੍ਹਾਂ ਦੇ ਵਧੇਰੇ ਵਿਧਾਇਕ ਸਾਥੀਆਂ ਦੀਆਂ ਟਿਕਟਾਂ ਪਹਿਲੀ ਸੂਚੀ ਵਿੱਚ ਹੀ ਐਲਾਨ ਦਿੱਤੀਆਂ ਗਈਆਂ ਹਨ ਜਦਕਿ ਉਨ੍ਹਾਂ ਦੀਆਂ ਟਿਕਟਾਂ ਰੋਕ ਲਈਆਂ ਗਈਆਂ ਹਨ।

ਜਿਹੜੇ ਮੌਜੂਦਾ ਕਾਂਗਰਸ ਵਿਧਾਇਕਾਂ ਨੂੰ ਕਾਂਗਰਸ ਦੀ ਅਗਲੀ ਸੂਚੀ ਦੀ ਉਡੀਕ ਹੈ, ਉਹਨਾਂ ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਸਤਿਕਾਰ ਕੌਰ, ਜਲਾਲਾਬਾਦ ਤੋਂ ਰਮਿੰਦਰ ਆਂਵਲਾ, ਗਿੱਲ ਤੋਂ ਕੁਲਦੀਪ ਸਿੰਘ ਵੈਦ, ਫ਼ਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ, ਭੋਆ ਤੋਂ ਜੋਗਿੰਦਰ ਪਾਲ, ਨਵਾਂਸ਼ਹਿਰ ਤੋਂ ਅੰਗਦ ਸਿੰਘ, ਖ਼ਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਖ਼ੇਮਕਰਨ ਤੋਂ ਸੁਖ਼ਪਾਲ ਸਿੰਘ ਭੁੱਲਰ, ਸ਼ੁਤਰਾਣਾ ਤੋਂ ਨਿਰਮਲ ਸਿੰਘ, ਅਮਰਗੜ੍ਹ ਤੋਂ ਸੁਰਜੀਤ ਸਿੰਘ ਧੀਮਾਨ ਅਤੇ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਸ਼ਾਮਲ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਦੇ ਹਲਕੇ ਜਲਾਲਾਬਾਦ ਤੋਂ ਵਿਧਾਇਕ ਸ੍ਰੀ ਰਮਿੰਦਰ ਆਂਵਲਾ ਦੀ ਟਿਕਟ ਦਾ ਐਲਾਨ ਅਜੇ ਨਾ ਕੀਤੇ ਜਾਣ ਨੂੰ ਵੀ ਕਾਫ਼ੀ ਗਹੁ ਨਾਲ ਵਾਚਿਆ ਜਾ ਰਿਹਾ ਹੈ। ਸ: ਸੁਖ਼ਬੀਰ ਸਿੰਘ ਬਾਦਲ ਦੇ ਪਾਰਲੀਮਾਨੀ ਚੋਣ ਜਿੱਤਣ ਉਪਰੰਤ ਹੋਈ ਜ਼ਿਮਨੀ ਚੋਣ ਵਿੱਚ ਸ੍ਰੀ ਰਮਿੰਦਰ ਆਂਵਲਾ ਜੇਤੂ ਰਹੇ ਸਨ। ਉਨ੍ਹਾਂ ਨੇ ਅਕਾਲੀ ਦਲ ਦੇ ਸ: ਰਾਜ ਸਿੰਘ ਡਿੱਬੀਪੁਰਾ ਨੂੰ 16,633 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ਪਰ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 2017 ਵਿੱਚ ਇਹ ਸੀਟ ਸ:ਸੁਖ਼ਬੀਰ ਸਿੰਘ ਬਾਦਲ ਨੇ ‘ਆਮ ਆਦਮੀ ਪਾਰਟੀ’ ਦੇ ਭਗਵੰਤ ਮਾਨ ਨੂੰ ਹਰਾਇਆ ਸੀ। ਹੁਣ ਫ਼ਿਰ ਇਕ ਵਾਰ ਸ:ਸੁਖ਼ਬੀਰ ਸਿੰਘ ਬਾਦਲ ਮੈਦਾਨ ਵਿੱਚ ਹਨ ਤਾਂ ਵੇਖ਼ਣ ਵਾਲੀ ਗੱਲ ਇਹ ਰਹੇਗੀ ਕਿ ਕੀ ਸ: ਸੁਖ਼ਬੀਰ ਸਿੰਘ ਬਾਦਲ ਦੇ ਮੁਕਾਬਲੇ ਲਈ ਸ੍ਰੀ ਰਮਿੰਦਰ ਆਂਵਲਾ ਨੂੂੰ ਹੀ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਜਾਂ ਫ਼ਿਰ ਕੋਈ ਹੋਰ ਉਮੀਦਵਾਰ ਦਿੱਤਾ ਜਾਂਦਾ ਹੈ।

ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਦੀ ਵੀ ਟਿਕਟ ਰੋਕੀ ਗਈ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਅਦਿਤੀ ਸਿੰਘ, ਜੋ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਵਿਧਾਇਕ ਸੀ, ਪਾਲਾ ਬਦਲ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੀ ਹੈ ਅਤੇ ਇਹ ਵੀ ਚਰਚਾ ਸੀ ਕਿ ਕੀ ਸ੍ਰੀ ਅੰਗਦ ਸਿੰਘ ਵੀ ਪਾਲਾ ਤਾਂ ਨਹੀਂ ਬਦਲ ਜਾਣਗੇ ਪਰ ਅੰਗਦ ਸਿੰਘ ਕਾਂਗਰਸ ਨਾਲ ਖੜ੍ਹੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਟਿਕਟ ਰੋਕੇ ਜਾਣ ਦਾ ਮਤਲਬ ਇਹ ਵੀ ਲਿਆ ਜਾ ਰਿਹਾ ਹੈ ਕਿ ਪਾਰਟੀ ਉਨ੍ਹਾਂ ਬਾਰੇ ਦੋਚਿੱਤੀ ਵਿੱਚ ਹੈ।

ਕਾਂਗਰਸ ਪਾਰਟੀ ਨੇ ਭਾਜਪਾ ਦੇ ਵਿਹੜੇ ਗੇੜੀ ਕੱਢ ਕੇ ਆਏ ਵਿਧਾਇਕ ਬਲਵਿੰਦਰ ਸਿੰਘ ਲਾਡੀ, ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ, ਮੋਗਾ ਦੇ ਵਿਧਾਇਕ ਸ੍ਰੀ ਹਰਜੋਤ ਕਮਲ ਅਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੂੰ ਪਾਰਟੀ ਟਿਕਟਾਂ ਨਹੀਂ ਦਿੱਤੀਆਂ ਗਈਆਂ।

ਸ:ਬਲਵਿੰਦਰ ਸਿੰਘ ਲਾਡੀ ਨੂੰ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਨਾਲ ਭਾਜਪਾ ਦਿੱਲੀ ਪੁੱਜ ਕੇ ਗਲੇ ਪੁਆਇਆ ਭਾਜਪਾ ਦਾ ਪੱਲਾ ਉਨ੍ਹਾਂ ਲਈ ਚੰਗਾ ਸਾਬਿਤ ਨਹੀਂ ਹੋਇਆ। ਉਹ ਹਫ਼ਤੇ ਬਾਅਦ ਹੀ ਭਾਜਪਾ ਤੋਂ ਵਾਪਸੀ ਕਰ ਕਾਂਗਰਸ ਵਿੱਚ ਆ ਗਏ ਪਰ ਮੁੱਖ ਮੰਤਰੀ ਸ:ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਵੱਲੋਂ ਉਨ੍ਹਾਂ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਕਰਨ ਅਤੇ ਟਿਕਟ ਦਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਪਾਰਟੀ ਨੇ ਉਨ੍ਹਾਂ ਦੀ ਥਾਂ ਸ੍ਰੀ ਹਰਗੋਬਿੰਦਪੁਰ ਤੋਂ ਸ: ਮਨਦੀਪ ਸਿੰਘ ਰੰਗੜ ਨੰਗਲ ਨੂੰ ਉਮੀਦਵਾਰ ਬਣਾਇਆ ਹੈ।

ਮੋਗਾ ਤੋਂ ਮਾਲਵਿਕਾ ਸੂਦ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਦੇ ਮੱਦੇਨਜ਼ਰ ਸ੍ਰੀ ਹਰਜੋਤ ਕਮਲ ਦਾ ਭਾਜਪਾ ਵਿੱਚ ਜਾਣਾ ਇੰਨਾ ਤੈਅ ਸੀ ਕਿ ਅਜੇ ਲੋਕਾਂ ਨੇ ਕਾਂਗਰਸ ਦੇ 86 ਨਾਂਵਾਂ ਵਾਲੀ ਸੂਚੀ ਵੀ ਪੂਰੀ ਨਹੀਂ ਪੜ੍ਹੀ ਹੋਣੀ ਕਿ ਖ਼ਬਰ ਆ ਗਈ ਕਿ ਸ੍ਰੀ ਹਰਜੋਤ ਕਮਲ ਭਾਜਪਾ ਵਿੱਚ ਸ਼ਾਮਲ ਹੋਣ ਲਈ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਪੁੱਜ ਗਏ ਹਨ। ਉਹ ਕਾਂਗਰਸ ਟਿਕਟਾਂ ਦੇ ਐਲਾਨ ਦੇ ਇਕ ਘੰਟੇ ਦੇ ਅੰਦਰ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,085FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...