Saturday, May 18, 2024

ਵਾਹਿਗੁਰੂ

spot_img
spot_img

ਆਈ.ਏ.ਐਸ. ਵਿਸ਼ੇਸ਼ ਸਾਰੰਗਲ ਵੱਲੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 3 ਦਸੰਬਰ, 2021 –
ਸੂਬੇ ਵਿੱਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਜ਼ਿਲ੍ਹੇ ‘ਚ ਤਿਆਰੀਆਂ ਵਜੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਹ ਆਪਣੇ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਆਉਂਦੇ ਸਾਰੇ ਲਾਇਸੰਸਸ਼ੁਦਾ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ।ਇਸ ਮੀਟਿੰਗ ਵਿੱਚ ਸੀਨੀਅਰ ਕਪਤਾਨ ਪੁਲਿਸ (ਐਸ ਐਸ ਪੀ) ਕੰਵਰਦੀਪ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2637 ਲਾਇਸੰਸ ਧਾਰਕ ਹਨ ਅਤੇ ਉਨ੍ਹਾਂ ਕੋਲ 3246 ਰਜਿਸਟਰਡ ਹਥਿਆਰ ਹਨ, ਜੋ ਕਿ ਚੋਣਾਂ ਦੇ ਮੱਦੇਨਜ਼ਰ ਜਮ੍ਹਾਂ ਹੋਣੇ ਲਾਜ਼ਮੀ ਹਨ। ਉਨ੍ਹਾਂ ਐਸ ਐਸ ਪੀ ਨੂੰ ਕਿਹਾ ਕਿ ਉਹ ਐਸ.ਐਚ.ਓਜ਼ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਆਦੇਸ਼ ਦੇਣ ਅਤੇ ਸਾਰੇ ਅਸਲਾ ਧਾਰਕਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਵਾਉਣ ਤਾਂ ਜੋ ਉਹ ਅੱਜ ਤੋਂ ਹੀ ਆਪਣੇ ਹਥਿਆਰ ਜਮ੍ਹਾਂ ਕਰਵਾ ਸਕਣ।

ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਅਤੇ ਆਬਕਾਰੀ ਵਿਭਾਗਾਂ ਨੂੰ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਵਿਸ਼ੇਸ਼ ‘ਰੈੱਡ ਅਲਰਟ’ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ਿਲੇ ਵਿੱਚ ਪੈਂਦੇ ਸਮੂਹ ਅੰਤਰ ਜ਼ਿਲ੍ਹਾ ਨਾਕਿਆਂ ‘ਤੇ ਸਾਂਝੀ ਚੈਕਿੰਗ ਮੁਹਿੰਮ ਚਲਾ ਕੇ ਇਸ ‘ਤੇ ਨਜ਼ਰ ਰੱਖਣ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅਗਲੇ ਸ਼ੁੱਕਰਵਾਰ ਤੱਕ ਸੰਵੇਦਨਸ਼ੀਲ ਬੂਥਾਂ ਦੀ ਮੈਪਿੰਗ ਮੁਕੰਮਲ ਕਰਨ ਲਈ ਕਿਹਾ।

ਉਨ੍ਹਾਂ ਸਾਰੇ ਪੋਲਿੰਗ ਬੂਥਾਂ ‘ਤੇ ਰੈਂਪ, ਵ੍ਹੀਲ ਚੇਅਰ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾ ਕੇ ਦਿਵਿਆਂਗ (ਪੀ ਡਬਲਯੂ ਡੀ) ਵੋਟਰਾਂ ਦੀ ਸਹੂਲਤ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀ ਡਬਲਯੂ ਡੀ ਵੋਟਰਾਂ ਦੀ ਸਹਾਇਤਾ ਲਈ ਵਲੰਟੀਅਰ ਨਿਯੁਕਤ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਫਲਾਇੰਗ ਸਕੁਐਡ, ਸਟੈਟਿਕ ਸਰਵੇਲੈਂਸ ਟੀਮਾਂ, ਸੀ-ਵਿਜੀਲ ਟੀਮਾਂ, ਖਰਚਾ ਨਿਗਰਾਨ, ਐਮ.ਸੀ.ਸੀ., ਵੀਡੀਓ ਸਰਵੇਲੈਂਸ ਟੀਮਾਂ, ਲੇਖਾ ਟੀਮਾਂ ਬਣਾਉਣ ਲਈ ਵੀ ਕਿਹਾ ਤਾਂ ਜੋ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ ਟੀਮਾਂ ਨੂੰ ਤੇਜ਼ੀ ਨਾਲ ਫੀਲਡ ਵਿੱਚ ਭੇਜਿਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਪੀ (ਐਚ) ਮਨਵਿੰਦਰ ਬੀਰ ਸਿੰਘ, ਐਸ.ਡੀ.ਐਮਜ਼ ਵਿਰਾਜ ਐਸ. ਤਿੜਕੇ ਬੰਗਾ, ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ, ਦੀਪਕ ਰੋਹੀਲਾ ਬਲਾਚੌਰ, ਡੀ.ਐਸ.ਪੀਜ਼ ਤਰਲੋਚਨ ਸਿੰਘ ਬਲਾਚੌਰ ਤੇ ਦਵਿੰਦਰ ਸਿੰਘ ਘੁੰਮਣ ਨਵਾਂਸ਼ਹਿਰ, ਡੀ.ਡੀ.ਪੀ.ਓ ਦਵਿੰਦਰ ਸ਼ਰਮਾ, ਡਿਪਟੀ ਡੀ.ਈ.ਓ ਅਮਰੀਕ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...