Thursday, May 23, 2024

ਵਾਹਿਗੁਰੂ

spot_img
spot_img

‘ਆਪ’ ਦੇ ਪ੍ਰਮੁੱਖ ਆਗੂ ਦਿਨੇਸ਼ ਬਾਂਸਲ ਨੇ ਫ਼ੜਿਆ ਕਾਂਗਰਸ ਦਾ ਪੱਲਾ, 2017 ਵਿੱਚ ਸੰਗਰੂਰ ਤੋਂ ‘ਆਪ’ ਦੀ ਟਿਕਟ ’ਤੇ ਲੜੇ ਸਨ ਚੋਣ

- Advertisement -

ਸੰਗਰੂਰ, 28 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਵਿਧਾਨ ਸਭਾ ਹਲਕਾ ਸੰਗਰੂਰ ਤੋਂ 2017 ‘ਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਦਿਨੇਸ਼ ਕੁਮਾਰ ਬਾਂਸਲ ਸੰਗਰੂਰ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।

ਦੱਸਣਯੋਗ ਹੈ ਕਿ ਸ੍ਰੀ ਦਿਨੇਸ਼ ਬਾਂਸਲ ਇਸ ਵਾਰ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਪ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਆਪ ਵੱਲੋਂ ਉਨ੍ਹਾਂ ਦੀ ਟਿਕਟ ਕੱਟ ਕੇ ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਟਿਕਟ ਕੱਟੇ ਜਾਣ ਤੋਂ ਤੁਰੰਤ ਬਾਅਦ ਦਿਨੇਸ਼ ਕੁਮਾਰ ਬਾਂਸਲ ਦੇ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੰਗਰੂਰ ਵਿਖੇ ਭਾਰੀ ਰੋਸ ਵੀ ਜਤਾਇਆ ਗਿਆ ਸੀ ਅਤੇ ਅਗਲੀ ਰਣਨੀਤੀ ਦਾ ਜਲਦ ਹੀ ਐਲਾਨ ਕਰਨ ਦਾ ਫ਼ੈਸਲਾ ਕੀਤਾ ਸੀ।

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ੍ਰੀ ਦਿਨੇਸ਼ ਕੁਮਾਰ ਬਾਂਸਲ, ਇੰਦਰਪਾਲ ਸਿੰਘ ਖਾਲਸਾ ਫਾਊਂਡਰ ਮੈਂਬਰ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਨੇ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗੁਵਾਈ ਹੇਠ ਸ੍ਰੀ ਰਾਹੁਲ ਗਾਂਧੀ, ਹਰੀਸ਼ ਚੌਧਰੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਹੋਰ ਪ੍ਰਮੁੱਖ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ, ਜਿੱਥੇ ਸਾਰੇ ਆਪ ਆਗੂਆਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਹੈ।

ਸ੍ਰੀ ਦਿਨੇਸ਼ ਬਾਂਸਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹੁਣ ਪਹਿਲਾਂ ਵਰਗੀਆਂ ਨਹੀਂ ਰਹੀਆਂ, ਇਨਾਂ ਦੀ ਸੋਚ ਵਪਾਰਕ ਹੋ ਚੁੱਕੀ ਹੈ। ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ’ਚ ਇੰਦਰਪਾਲ ਸਿੰਘ ਖਾਲਸਾ ਤੋਂ ਇਲਾਵਾ ਹਰਭਜਨ ਸਿੰਘ ਹੈਪੀ ਭਵਾਨੀਗੜ੍ਹ, ਮੋਨਿਕਾ ਢੀਂਗਰਾ, ਨਵ ਕਾਕੜਾ, ਐਡਵੋਕੇਟ ਰਾਜੀਵ ਬਾਂਸਲ, ਬਿਪਨ ਜਿੰਦਲ, ਰਾਜ ਕੁਮਾਰ ਗੋਇਲ, ਸੋਨੀ ਕਾਲਾਝਾੜ, ਜਸਵੀਰ ਨਦਾਮਪੁਰ, ਮਨਦੀਪ ਸਿੰਘ ਜਲਾਨ ਤੇ ਸੰਦੀਪ ਕੁਮਾਰ ਮੌਜੂਦ ਸਨ। ਇਸ ਵਾਰ ‘ਆਪ’ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਦਿਨੇਸ਼ ਬਾਂਸਲ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਵੀ ਦਿੱਤਾ ਸੀ।

ਇਸ ਮੌਕੇ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ੍ਰੀ ਦਿਨੇਸ਼ ਬਾਂਸਲ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਹਲਕਾ ਸੰਗਰੂਰ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਹੀ ਸਾਥੀਆਂ ਨੂੰ ਪਾਰਟੀ ਅੰਦਰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,106FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...