Wednesday, May 29, 2024

ਵਾਹਿਗੁਰੂ

spot_img
spot_img

‘ਆਪ’ ਸਰਕਾਰ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਸੁੱਟਣ ’ਤੇ ਰੋਕ ਲਾਵੇ: ਸੁਖਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਮਈ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀ ਵੱਡੀ ਪੱਧਰ ’ਤੇ ਗੰਧਲੇ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਿਹਾ ਹੈ ਕਿ ਉਹ ਇੰਡਸਟਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀਆਂ ਵਿਚ ਸੁੱਟਣ ਦੇ ਕ੍ਰਮ ’ਤੇ ਰੋਕ ਲਗਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਵਿਆਪਕ ਰਿਪੋਰਟਾਂ ਆ ਰਹੀਆਂ ਹਨ ਕਿ ਕਾਲੇ ਰੰਗ ਦਾ ਪਾਣੀ ਹਰੀਕੇ ਹੈਡਵਰਕਸ ਤੋਂ ਨਿਕਲਦੀ ਫਿਰੋਜ਼ਪੁਰ ਫੀਡਰ ਨਹਿਰ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਮੈਨੁੰ ਹਲਕੇ ਦੇ ਲੋਕਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਪ੍ਰਦੁਸ਼ਣ ਪਾਣੀ ਨਾ ਸਿਰਫ ਖੇਤੀਬਾੜੀ ਪੈਦਾਵਾਰ ’ਤੇ ਅਸਰ ਪਾਵੇਗਾ ਬਲਕਿ ਇਸ ਨਾਲ ਬਿਮਾਰੀਆਂ ਵੀ ਫੈਲਣਗੀਆਂ। ਕੁਝ ਲੋਕ ਨਹਿਰੀ ਪਾਣੀ ਨੂੰ ਪੀਣ ਵਾਸਤੇ ਵਰਤਦੇ ਹਨ ਜੋ ਇਸ ਵੇਲੇ ਖਤਰਨਾਕ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰੀਕੇ ਹੈਡਵਰਕਸ ਜਿਥੇ ਸਤੁਲਜ ਤੇ ਬਿਆਸ ਰਲਦੀਆਂ ਹਨ, ਤੋਂ ਆਉ.ਦੇ ਸਾਰੇ ਪਾਣੀ ਦੇ ਕੁਝ ਦਿਨਾਂ ਵਿਚ ਪ੍ਰਦੁਸ਼ਣ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਸਨ ਪਰ ਫਿਰ ਵੀ ਦਰਿਆਈ ਪਾਣੀਆਂ ਨੂੰ ਪ੍ਰਦੂਸ਼ਤ ਕਰਨ ’ਤੇ ਰੋਕ ਲਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।

ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਹਨ ਕਿ ਇੰਡਸਟਰੀ ਦਾ ਰਹਿੰਦ ਖੂਹੰਦ ਵੱਡੀ ਪੱਧਰ ’ਤੇ ਲੁਧਿਆਣਾ ਦੇ ਬੁੱਢੇ ਨਾਲੇ ਵਿਚ ਸੁੱਟਿਆ ਜਾਂਦਾ ਹੈ ਜੋ ਅੱਗੇ ਜਾ ਕੇ ਹਰੀਕੇ ਵਿਚ ਸਤਲੁਜ ਤੇ ਬਿਆਸ ਵਿਚ ਜਾ ਰਲਦਾ ਹੈ। ਉਹਨਾਂ ਕਿਹਾ ਕਿ ਸਰਕਾਰ ਜਮਾਲਪੁਰ ਟ੍ਰੀਟਮੈਂਟ ਪ੍ਰਾਜੈਕਟ ਜੋ ਘਰੇਲੂ ਸੀਵਰੇਜ ਦਰਿਆਈ ਪਾਣੀ ਵਿਚ ਪੈਣ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਹੱਲ ਕਰਨ ਵਾਸਤੇ ਬਣਾਇਆ ਪ੍ਰਾਜੈਕਟ ਹੈ, ਨੁੰ ਚਾਲੂ ਕਰਨ ਵਿਚ ਕੋਈ ਕਾਹਲ ਨਹੀਂ ਵਿਖਾ ਰਹੀ। ਉਹਨਾਂ ਕਿਹਾ ਕਿ ਇਸੇ ਤਰੀਕੇ ਡੇਅਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਅੱਜ ਦਾ ਪ੍ਰਦੂਸ਼ਣ ਹੋਇਆ ਹੈ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਦਰੁੱਸਤੀ ਵਾਲੇ ਕਦਮ ਚੁੱਕਣ ਤੇ ਉਹਨਾਂ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਵੱਖ ਵੱਖ ਰਾਜ ਸਰਕਾਰਾਂ ਇਸ ਸੰਵਦੇਸ਼ਨਸ਼ੀਲ ਮਾਮਲੇ ’ਤੇ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ’ਤੇ ਲੱਗੀਆਂ ਹਨ।

ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਲੋਕਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਪਾਣੀ ਪੀਣ ਵਾਸਤੇ ਨਾ ਵਰਤਿਆ ਜਾਵੇ ਪਰ ਪ੍ਰਦੂਸ਼ਣ ਕੰਟਰੋਲ ਬੋਰਡ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਰੋਕਣ ਲਈ ਜ਼ਿੰਮੇਵਾਰ ਹੈ ਜਦੋਂ ਕਿ ਉਹ ਇਹ ਦਾਅਵਾ ਕਰ ਰਿਹਾ ਹੈ ਕਿ ਇਹ ਪਾਣੀ ਟ੍ਰੀਟਮੈਂਟ ਤੋਂ ਬਾਅਦ ਪੀਣਯੋਗ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਦਰਿਆਈ ਪਾਣੀਆਂ ਦੀ ਸਫਾਈ ਵਾਸਤੇ ਨੀਤੀ ਲਿਆਉਣੀ ਚਾਹੀਦੀ ਹੈ ਤੇ ਪ੍ਰਦੂਸ਼ਣਕਾਰੀਆਂ ਦੇ ਖਿਲਾਫ ਸਿਫਰ ਬਰਦਾਸ਼ਤ ਨੀਤੀ ਲਾਗੂ ਕਰਨੀ ਚਾਹੀਦੀ ਸੀ। ਉਹਨਾਂ ਕਿਹਾ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵੱਲੋਂ ਇਸ ਮਾਮਲੇ ’ਤੇ ਅਣਵਹਿਲੀ ਵਾਲੇ ਵਤੀਰੇ ਨੇ ਪ੍ਰਦੂਸ਼ਣਕਾਰੀਆਂ ਦੇ ਹੌਂਸਲੇ ਵਧੇ ਦਿੱਤੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਵੇਖਿਆ ਹੈ ਕਿ ਕਿਵੇਂ ਜ਼ਮੀਨਦੋਜ਼ ਪਾਣੀ ਪ੍ਰਦੂਸ਼ਣ ਹੋਣ ਕਾਰਨ ਮਾਲਵਾ ਖਿੱਤੇ ਵਿਚ ਕੈਂਸਰ ਫੈਲ ਗਿਆ ਹੈ। ਸਾਨੂੰ ਇਸ ਨਾਲ ਜੰਗੀ ਪੱਧਰ ’ਤੇ ਨਜਿੱਠਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...