Tuesday, May 21, 2024

ਵਾਹਿਗੁਰੂ

spot_img
spot_img

ਆਪ ਸਰਕਾਰ ਨੇ ਪੇਂਡੂ ਸਿਹਤ ਸੰਭਾਲ ਸੇਵਾਵਾਂ ਤਬਾਹ ਕੀਤੀਆਂ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਬਠਿੰਡਾ, 27 ਅਪ੍ਰੈਲ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੇਂੂ ਸਿਹਤ ਕੇਂਦਰਾਂ ਵਿਚੋਂ ਸਟਾਫ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰ ਕੇ ਇਹਨਾਂ ਕੇਂਦਰਾਂ ਨੂੰ ਤਬਾਹ ਕਰ ਦਿੱਤਾ ਹੈ ਜਦੋਂ ਕਿ ਆਪ ਕਲੀਨਿਕ ਪੰਜਾਬੀਆਂ ਨੂੰ ਲੋੜੀਂਦੀਆਂ ਸਿਹਤ ਸੰਭਾਲ ਸਹੂਲਤਾਂ ਦੇਣ ਵਿਚ ਨਾਕਾਮ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸੰਗਤ, ਭੁੱਚੋ ਅਤੇ ਗੋਨਿਆਣਾ ਮੰਡੀ ਵਿਚ ਲੋਕਾਂ ਨਾਲ ਗੱਲਬਾਤ ਕੀਤੀ, ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਮ ਆਦਮੀ ਕਲੀਨਿਕ ਵਿਚ ਆਮ ਦਵਾਈਆਂ ਵੀ ਉਪਲਬਧ ਨਹੀਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਹਸਪਤਾਲਾਂ ਵਿਚ ਸੁਪਰ ਸਪੈਸ਼ਲਟੀ ਸਿਹਤ ਸੇਵਾਵਾਂ ਅਤੇ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦੀ ਗੱਲ ਕਰਦੀ ਸੀ ਪਰ ਇਹ ਲੋਕਾਂ ਨੂੰ ਆਮ ਦਵਾਈਆਂ ਦੇਣ ਵਾਸਤੇ ਛੋਟੇ ਕਲੀਨਿਕ ਸਥਾਪਿਤ ਕਰਨ ਵਿਚ ਵੀ ਨਾਕਾਮ ਰਹੀ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਲੀਨਿਕ ਸਥਾਪਿਤ ਕਰਨ ’ਤੇ ਸੈਂਕੜੇ ਕਰੋੜ ਰੁਪਏ ਖਰਚ ਕੀਤੇ ਗਏ। ਉਹਨਾਂ ਕਿਹਾ ਕਿ ਇਹ ਵੀ ਆਬਕਾਰੀ ਘੁਟਾਲੇ ਵਾਂਗੂ ਹੀ ਇਕ ਘੁਟਾਲਾ ਹੈ ਅਤੇ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਇਹ ਸਾਬਤ ਕੀਤਾ ਜਾਵੇਗਾ ਤੇ ਉਪਰੋਂ ਹੇਠਾਂ ਤੱਕ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਗੋਨਿਆਣਾ ਮੰਡੀ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਲੋਕਾਂ ਨੇ ਦੱਸਿਆ ਕਿ ਕਿਵੇਂ ਬੁਢਾਪਾ ਪੈਨਸ਼ਨ ਤੇ ਆਟਾ ਦਾਲ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਉਹਨਾਂ ਦੇ ਨਾਂ ਕੱਟ ਦਿੱਤੇ ਗਏ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬੀ ਆਪ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਬਰਬਾਦ ਕਰਨ ਤੋਂ ਔਖੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਵੱਲੋਂ ਹੋਰ ਰਾਜਾਂ ਵਿਚ ਚੋਣ ਪ੍ਰਚਾਰ ਕਰਨ ’ਤੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਦੇ ਸਿਰ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਦਾ ਖਰਚਾ ਪਾਇਆ ਗਿਆ ਹੈ।

ਇਸ ਦੌਰਾਨ ਅਨੇਕਾਂ ਲੋਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਵੱਲੋਂ ਭੇਜੇ ਜਾ ਰਹੇ ਬਿਜਲੀ ਦੇ ਮੋਟੇ-ਮੋਟੇ ਬਿੱਲ ਵਿਖਾਏ। ਲੋਕਾਂ ਨੇ ਜ਼ੋਰ ਦੇ ਕੇ ਆਖਿਆ ਕਿ ਆਪ ਸਰਕਾਰ ਕੁਝ ਸੀਮਤ ਲੋਕਾਂ ਨੂੰ ਮੁਫਤ ਬਿਜਲੀ ਦੇ ਕੇ ਲੱਖਾਂ ਲੋਕਾਂ ਨੂੰ ਬਿਜਲੀ ਦੇ ਮੋਟੇ-ਮੋਟੇ ਬਿੱਲ ਭੇਜ ਰਹੀ ਹੈ। ਲੋਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਸ਼ਹਿਰਾਂ ਵਿਚ ਸੀਵਰੇਜ ਸਿਸਟਮ ਸਮੇਤ ਸ਼ਹਿਰੀ ਸਹੂਲਤਾਂ ਬਹੁਤ ਬੁਰੀ ਤਰ੍ਹਾਂ ਪ੍ਰਭਾਵਤ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...