Sunday, May 19, 2024

ਵਾਹਿਗੁਰੂ

spot_img
spot_img

ਆਪਣੀ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਰੋਕ ਸਕਣ ਵਾਲਿਆਂ ਨੂੰ ਕੈਪਟਨ ਸਰਕਾਰ ਖਿਲਾਫ਼ ਧਰਨੇ ਦੇਣ ਦਾ ਕੋਈ ਹੱਕ ਨਹੀਂ: ਧਰਮਸੋਤ

- Advertisement -

ਪਟਿਆਲਾ, 7 ਅਗਸਤ, 2020 –
ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਨੂੰ ਚੋਰੀ ਕਰਨ ਦੇ ਦੋਸ਼ੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਜਲਦ ਬੇਪਰਦ ਕੀਤਾ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪਰੰਤੂ ਜਲਦਬਾਜੀ ‘ਚ ਕਿਸੇ ਬੇਦੋਸ਼ੇ ਨੂੰ ਵੀ ਫੜਕੇ ਅੰਦਰ ਨਹੀਂ ਕੀਤਾ ਜਾ ਸਕਦਾ।

ਸ. ਧਰਮਸੋਤ ਅੱਜ ਪਟਿਆਲਾ ਵਿਖੇ ਮਿਸ਼ਨ ਫ਼ਤਿਹ ਯੋਧਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਾਂ ਨਾਲ ਸਨਮਾਨਤ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਪੱਤਰਕਾਰਾਂ ਵੱਲੋਂ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀਂ ਕੀਤੇ ਸਵਾਲ ਦਾ ਜਵਾਬ ਦਿੰਦਆਂ ਸ. ਧਰਮਸੋਤ ਨੇ ਕਿਹਾ ਕਿ ਜਿਹੜੇ ਲੋਕਾਂ ਦੀ ਆਪਣੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਬਰਗਾੜੀ ਵਰਗੇ ਭਿਆਨਕ ਕਾਂਡ ਹੋਏ, ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਸਵਾਲ ਉਠਾਉਣ ਦਾ ਕੋਈ ਅਧਿਕਾਰ ਨਹੀਂ।

ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੋਚ ‘ਤੇ ਤਰਸ ਆਉਂਦਾ ਹੈ, ਕਿ ਜੋ ਉਸ ਸ਼ਖ਼ਸੀਅਤ ਨੂੰ ਮਰਿਆਦਾ ਦਾ ਪਾਠ ਪੜ੍ਹਾ ਰਹੇ ਹਨ, ਜਿਨ੍ਹਾਂ ਦੇ ਪੁਰਖਿਆਂ ‘ਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ। ਇੱਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦੁਖਦਾਈ ਹਨ ਪਰੰਤੂ ਕੈਪਟਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਜਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਅਤੇ ਕਤਲ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ।

ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਆਪਣੀ ਸਰਕਾਰ ਸਮੇਂ ਚਿੱਟੇ ਤੇ ਹੋਰ ਨਸ਼ਿਆਂ ਰੂਪੀ ਜਹਿਰ ਦੀ ਖੇਤੀ ਕੀਤੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ‘ਤੇ ਸਵਾਲ ਉਠਾਉਣ ਦਾ ਵੀ ਕੋਈ ਅਧਿਕਾਰ ਨਹੀਂ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...