Monday, May 20, 2024

ਵਾਹਿਗੁਰੂ

spot_img
spot_img

ਆਸ਼ੂ ਦੀ ਚਿਤਾਵਨੀ: ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ

- Advertisement -

ਚੰਡੀਗੜ੍ਹ, 1 ਅਪ੍ਰੈਲ, 2020 –

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਧ ਕੀਮਤ ਵਸੂਲ ਕੇ ਜਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਤੇ ਛਾਪਾ ਮਾਰਨ ਦੀ ਕਾਰਵਾਈ ਵਿਚ ਹੋਰ ਤੇਜੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ।

ਸ੍ਰੀ ਆਸ਼ੂ ਨੇ ਵਿਭਾਗ ਦੇ ਜ਼ਿਲ੍ਹਿਆਂ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਗਏ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਾਪਤੋਲ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਛਾਪਾ ਮਾਰੀ ਵਿਚ ਨਾਲ ਸ਼ਾਮਲ ਕਰਨ ।

ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 35000 ਦੇ ਜੁਰਮਾਨੇ ਕੀਤੇ ਗਏ ਹਨ । ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 85000 ਦੇ ਜੁਰਮਾਨੇ ਕੀਤੇ ਗਏ ਹਨ ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜਾਂ ਦੇ ਭਾਅ ਐਮ.ਆਰ. ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖਪਤਕਾਰ ਨੇ ਜਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...