Wednesday, October 2, 2024
spot_img
spot_img
spot_img
spot_img
spot_img

ਆਸ਼ੀਰਵਾਦ ਸਕੀਮ ਤਹਿਤ 2149 ਲਾਭਪਾਤਰੀਆਂ ਲਈ 1096 ਲੱਖ ਦਾ ਬਜਟ ਜਾਰੀ: ਬ੍ਰਮ ਸ਼ੰਕਰ ਜਿੰਪਾ

ਯੈੱਸ ਪੰਜਾਬ
ਹੁਸ਼ਿਆਰਪੁਰ, 19 ਜੁਲਾਈ, 2024

ਪੰਜਾਬ ਸਰਕਾਰ ਵਲੋਂ ਲੋੜਵੰਦ ਲੜਕੀਆਂ ਨੂੰ ਵਿਆਹ ਦੇ ਮੌਕੇ ‘ਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ 2149 ਲਾਭਪਾਤਰੀਆਂ ਲਈ 1095.99 ਲੱਖ ਰੁਪਏ ਦਾ ਬਜਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਕ ਹਫਤੇ ਦੇ ਅੰਦਰ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਹੁੰਚ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਪ੍ਰੈਲ 2023 ਤੋਂ ਜਨਵਰੀ 2024 ਤੱਕ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਹਿਸਾਬ ਨਾਲ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਮਹੀਨਿਆਂ ਦੌਰਾਨ ਅਨੁਸੂਚਿਤ ਜਾਤੀਆਂ ਦੇ 1356 ਲਾਭਪਾਤਰੀਆਂ ਨੂੰ 691.56 ਲੱਖ ਤੇ ਪੱਛੜੀਆਂ ਸ਼੍ਰੇਣੀਆਂ ਦੇ 793 ਲਾਭਪਾਤਰੀਆਂ ਨੂੰ 404.43 ਲੱਖ ਰੁਪਏ ਰੁਪਏ ਦੀ ਰਾਸ਼ੀ ਮੁੱਹਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਬਿਨੈ ਪੱਤਰ ਵਿਆਹ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਦੇ 30 ਦਿਨ ਦੇ ਅੰਦਰ ਨਿਰਧਾਰਿਤ ਪ੍ਰੋਫਾਰਮੇ ਵਿਚ ਆਨਲਾਈਨ ਦੇਣਾ ਜ਼ਰੂਰੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ