Sunday, May 19, 2024

ਵਾਹਿਗੁਰੂ

spot_img
spot_img

ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਬਣੇਗੀ ਯਾਦਗਾਰ: ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਦਿਆਂ ਕੈਪਟਨ ਦਾ ਐਲਾਨ

- Advertisement -

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 31 ਜੁਲਾਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ।

ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ ਜਿਨ੍ਹਾਂ ਨੂੰ ਕਾਲੇਪਾਣੀ ਵਜੋਂ ਜਾਣੀ ਜਾਂਦੀ ਬੇਰਹਿਮ ਸਜ਼ਾ ਭੁਗਤਣੀ ਪਈ।

ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਆਜ਼ਾਦੀ ਅੰਦੋਲਨ ਵਿਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਅਜਿਹੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਤਨਪ੍ਰਸਤਾਂ ਦੀ ਸ਼ਨਾਖ਼ਤ ਕਰਨ ਲਈ ਉੱਘੇ ਇਤਿਹਾਸਕਾਰਾ ਅਤੇ ਵਿਦਵਾਨ ਪਹਿਲਾਂ ਹੀ ਬਹੁਤ ਖੋਜ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੁਨਾਮੀ ਨਾਲ ਤਬਾਹ ਹੋਏ ਇਲਾਕੇ ਦਾ ਦੌਰਾ ਕਰਨ ਮੌਕੇ ਅੰਡੇਮਨ ਟਾਪੂ ਵਿਚ ਸੈਲੂਲਰ ਜੇਲ੍ਹ ਦੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਕਿ ਉੱਥੇ ਕੰਧਾਂ ਉਤੇ ਸ਼ਹੀਦਾਂ ਦੇ ਉਕਰੇ ਹੋਏ ਨਾਵਾਂ ਵਿੱਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ।

ਉਨ੍ਹਾਂ ਕਿਹਾ ਕਿ ਇਹ ਸ਼ਹੀਦ ਕਾਲੇਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ ਵਿਚ ਹੀ ਇਸ ਜਹਾਨ ਤੋਂ ਤੁਰ ਗਏ ਅਤੇ ਉਨ੍ਹਾਂ ਦੀਆਂ ਯਾਦਾਂ ਵੀ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ। ਉਨ੍ਹਾਂ ਕਿਹਾ, “ਮਾਤਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ।”

ਜ਼ਿਕਰਯੋਗ ਹੈ ਕਿ ਸ਼ਹੀਦ ਊਧਮ ਸਿੰਘ ਦੇ ਕਾਂਸੇ ਦੇ ਆਦਮ ਕੱਦ ਬੁੱਤ ਸਮੇਤ ਆਲ੍ਹਾ ਦਰਜੇ ਦੀ ਯਾਦਗਾਰ ਬਣਾਈ ਗਈ ਹੈ ਜਿਸ ਦੇ ਨਾਲ ਦੋਵੇਂ ਪਾਸੇ ਸਥਾਪਤ ਚਾਰ-ਚਾਰ ਪੱਥਰਾਂ ਉਤੇ ਸ਼ਹੀਦ ਊਧਮ ਸਿੰਘ ਦੇ ਜੀਵਨ, ਇਤਿਹਾਸ ਅਤੇ ਮਿਸਾਲੀ ਯੋਗਦਾਨ ਨੂੰ ਅੰਗਰੇਜ਼ੀ ਅਤੇ ਪੰਜਾਬੀ ਵਿਚ ਉਕਰਿਆ ਹੋਇਆ ਹੈ।

ਇਸ ਤੋਂ ਇਲਾਵਾ ਇਕ ਅਜਾਇਬ ਘਰ ਵੀ ਬਣਾਇਆ ਗਿਆ ਹੈ ਜਿੱਥੇ ਨਿਸ਼ਾਨੀਆਂ, ਵਿਲੱਖਣ ਤਸਵੀਰਾਂ, ਦਸਤਾਵੇਜ਼ ਤੇ ਮਹਾਨ ਸ਼ਹੀਦ ਦੀਆਂ ਅਸਥੀਆਂ ਕਲਸ਼ ਵਿਚ ਰੱਖੀਆਂ ਗਈਆਂ ਹਨ। ਇਸ ਯਾਦਗਾਰ ਉਤੇ 6.40 ਕਰੋੜ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ ਜ਼ਮੀਨ ਦੀ ਕੀਮਤ ਉਤੇ 3.40 ਕਰੋੜ ਜਦਕਿ ਬਾਕੀ 3 ਕਰੋੜ ਰੁਪਏ ਇਸ ਦੀ ਉਸਾਰੀ ਉਤੇ ਖਰਚ ਕੀਤੇ ਗਏ ਹਨ।

ਮਹਾਨ ਕ੍ਰਾਂਤੀਕਾਰੀ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਮਿਸਾਲੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਵਿਚ ਕੌਮੀਅਤ ਅਤੇ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਸਥਾਨਕ ਲੀਡਰਸ਼ਿਪ ਨੂੰ ਇਸ ਯਾਦਗਾਰ ਦਾ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੀ ਅਪੀਲ ਕੀਤੀ ਕਿਉਂ ਜੋ ਉਨ੍ਹਾਂ ਨੇ ਦੇਖਿਆ ਹੈ ਕਿ ਕੁਝ ਸਮੇਂ ਬਾਅਦ ਸਤਿਕਾਰ ਦੇ ਪਾਤਰ ਅਜਿਹੀਆਂ ਥਾਵਾਂ ਅਣਗੌਲੀਆ ਹੋ ਜਾਂਦੀਆਂ ਹਨ ਜਦਕਿ ਅਜਿਹਾ ਨਹੀਂ ਵਾਪਰਨਾ ਚਾਹੀਦਾ।

ਇਸ ਦੌਰਾਨ ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੀਤ ਸਿੰਘ, ਗਿਆਨ ਸਿੰਘ, ਰਣਜੀਤ ਕੌਰ, ਜੀਤ ਸਿੰਘ ਪੁੱਤਰ ਬਚਨ ਸਿੰਘ, ਮੋਹਨ ਸਿੰਘ, ਸ਼ਾਮ ਸਿੰਘ, ਗੁਰਮੀਤ ਸਿੰਘ ਅਤੇ ਮਲਕੀਤ ਸਿੰਘ (ਸਾਰੇ ਸੁਨਾਮ ਵਾਸੀ) ਸ਼ਾਮਲ ਸਨ।

ਇਸ ਦੌਰਾਨ ਸਥਾਨਕ ਕਾਂਗਰਸੀ ਨੇਤਾ ਦਮਨ ਥਿੰਦ ਬਾਜਵਾ ਨੇ ਸਭ ਦਾ ਧੰਨਵਾਦ ਕੀਤਾ।

ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਤੇ ਸਭਿੱਆਚਾਰਕ ਮਾਮਲੇ ਕਵੰਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ, ਡੀ.ਆਈ.ਜੀ. ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...