Saturday, May 25, 2024

ਵਾਹਿਗੁਰੂ

spot_img
spot_img

ਇਸਤਰੀ ਅਕਾਲੀ ਆਗੂ ਦੇ ਹੈਰੋਇਨ ਸਣੇ ਫ਼ੜੇ ਜਾਣ ’ਤੇ ਬੀਬੀ ਗੁਲਸ਼ਨ ਤੇ ਬੀਬੀ ਤਲਵੰਡੀ ਨੇ ਕਿਹਾ, ਅਕਾਲੀ ਦਲ ਬਾਦਲ ਦਾ ਹੱਥ ਨਸ਼ਾ ਤਸਕਰਾਂ ਦੇ ਨਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਪ੍ਰੈਲ, 2021 –
ਐਸਟੀਐਫ਼ ਵੱਲੋਂ ਤਰਨਤਾਰਨ ਦੇ ਨਜਦੀਕ ਪਿੰਡ ਚੰਬਲ ਵਿਖੇ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਜੱਸੀ ਨੂੰ ਉਸਦੇ ਘਰ ਤੋਂ ਮਿਲੀ ਇੱਕ ਕਿਲੋ ਤੋਂ ਵੱਧ ਹੈਰੋਇਨ ਸਣੇ ਗ੍ਰਿਫ਼ਤਾਰ ਕੀਤੇ ਜਾਣ ਦੇ ਮਾਮਲੇ ਵਿੱਚ ਅਕਾਲੀ ਦਲ ਬਾਦਲ ਨੂੰ ਆੜੇ ਹੱਥ ਲੈਂਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨੀ ਵੱਡੀ ਮਾਤਰਾ ਵਿੱਚ ਮਿਲੀ ਨਸ਼ੇ ਦੀ ਖੇਪ ਨਾਲ ਇੱਕ ਵਾਰ ਫਿ਼ਰ ਅਕਾਲੀ ਦਲ ਬਾਦਲ ਦਾ ਪੰਜਾਬ ਵਿੱਚ ਨਸਿ਼ਆਂ ਦੀ ਤਸਕਰੀ ਨਾਲ ਜੁੜੇ ਹੋਣ ਦਾ ਸੱਚ ਸਭਦੇ ਸਾਹਮਣੇ ਆ ਗਿਆ ਹੈ।

ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀ ਹੈ ਜਦੋਂ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਨਾਮ ਨਸ਼ਾ ਤਸਕਰੀ ਵਰਗੇ ਸੰਗੀਨ ਅਪਰਾਧਿਕ ਮਾਮਲਿਆਂ ਵਿੱਚ ਸਾਹਮਣੇ ਆਇਆ ਹੈ, ਇਸਤੋ ਪਹਿਲਾਂ ਵੀ ਕਈਂ ਵਾਰ ਅਕਾਲੀ ਦਲ ਬਾਦਲ ਦੇ ਆਗੂਆਂ `ਤੇ ਨਸ਼ਾ ਤਸਕਰੀ ਦੇ ਦੋਸ਼ ਲੱਗਦੇ ਰਹੇ ਹਨ।

ਬੀਬੀ ਪਰਮਜੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਜਨਰਲ ਸਕੱਤਰ ਦਾ ਨਾਮ ਨਸ਼ਾ ਤਸਰਕੀ ਵਰਗੇ ਗੰਭੀਰ ਅਪਰਾਧਿਕ ਮਾਮਲੇ ਵਿੱਚ ਸਾਹਮਣੇ ਆਉਣ ਤੋਂ ਬਾਅਦ ਹੁਣ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਬੀਬੀ ਗੁਲਸ਼ਨ ਨੇ ਕਿਹਾ ਕਿ ਇਸਤਰੀ ਅਕਾਲੀ ਦੇ ਆਗੂ ਜਸਵਿੰਦਰ ਕੌਰ ਦਾ ਨਸ਼ੀਲੇ ਪਦਾਰਥਾਂ ਸਣੇ ਫੜੇ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਹੁਣ ਇਸਤਰੀ ਅਕਾਲੀ ਦਲ ਬਦਲ ਪੂਰੀ ਤਰਾਂ ਗੰਧਲਾ ਹੋ ਚੁੱਕਾ ਹੈ ਅਤੇ ਇਸ ਵਿੰਗ ਨੂੰ ਕਿਚੜ ਅਕਾਲੀ ਦਲ ਕਹਿ ਦੇਣ ਵਿੱਚ ਵੀ ਕੋਈ ਗੁਰੇਜ਼ ਨਹੀ ਹੈ।

ਬੀਬੀ ਗੁਲਸ਼ਨ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਇਸਤਰੀ ਅਕਾਲੀ ਦਲ ਬਾਦਲ ਨਾਲ ਜੁੜੀਆਂ ਮਹਿਲਾਵਾਂ ਨੂੰ ਵੀ ਇਸ ਕਿਚੜ ਵਿੱਚੋਂ ਬਾਹਰ ਆ ਜਾਣਾ ਚਾਹੀਦਾ ਹੈ।

ਇਸ ਸਬੰਧ ਵਿੱਚ ਬੋਲਦਿਆਂ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਅਕਾਲੀ ਦਲ ਬਾਦਲ ਦਾ ਹੱਥ ਨਸ਼ਾ ਤਸਕਰਾਂ ਦੇ ਨਾਲ ਹੈ ਇਹ ਗੱਲ ਪਹਿਲਾਂ ਹੀ ਜੱਗ ਜਾਹਿਰ ਹੈ, ਪਰ ਇਕ ਔਰਤ ਦਾ ਨਾਮ ਅਜਿਹੇ ਅਪਰਾਧ ਵਿੱਚ ਸਾਹਮਣੇ ਆਉਣਾ ਬੇਹੱਦ ਸ਼ਰਮਨਾਕ ਹੈ।

ਉਨ੍ਹਾ ਕਿਹਾ ਕਿ ਜਸਵਿੰਦਰ ਕੌਰ ਵਰਗੀਆਂ ਔਰਤਾਂ ਤਾਂ ਕੇਵਲ ਇਕ ਮੋਹਰਾ ਹਨ ਜਦਕਿ ਇਸਦੇ ਪਿੱਛੇ ਵੱਡੇ ਅਸਰ-ਰਸੂਖ ਵਾਲੇ ਚਿਹਰੇ ਲੁੱਕੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਇਆ ਕਿ ਉਨ੍ਹਾ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਨਸ਼ੇ ਨੂੰ ਜੜ ਤੋਂ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਸਰਕਾਰ ਵੀ ਬਾਦਲਾਂ ਦੀ ਰਾਹ ਤੇ ਚੱਲ ਰਹੀ ਹੈ ਅਤੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਧੜਲੇ ਨਾਲ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਵਰਗੀਆਂ ਸਮਾਜ ਵਿਰੋਧੀ ਪਾਰਟੀਆਂ ਕਾਰਨ ਅੱਜ ਨੌਜਵਾਨ ਪੀੜੀ, ਜੋ ਕਿ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਵਿੱਚ ਸਭ ਤੋਂ ਠੋਸ ਤੇ ਸਰਗਰਮ ਹਿੱਸਾ ਪਾਉਂਦੀ ਹੈ, ਬੂਰੀ ਤਰ੍ਹਾਂ ਕੁਰਾਹੇ ਪੈ ਗਈ ਹੈ।

ਬੀਬੀ ਹਰਜੀਤ ਕੌਰ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਬਾਦਲ ਅਤੇ ਹੁਣ ਕਾਂਗਰਸ ਦੇ ਰਾਜ ਵਿੱਚ ਵੀ ਭ੍ਰਿਸ਼ਟ ਰਾਜਨੀਤਕ ਲੀਡਰ ਅਤੇ ਪੁੁਲਿਸ ਦੇ ਖੁਫੀਆ ਮਹਿਕਮੇ ਦੇ ਭ੍ਰਿਸ਼ਟ ਅਧਿਕਾਰੀਆਂ ਤਕ ਸਭ ਭਾਈਵਾਲ ਹਨ।

ਉਨ੍ਹਾ ਕਿਹਾ ਕਿ ਅਸਲ ਵਿੱਚ ਨਸ਼ਾ ਮਨੁੱਖ ਦੀ ਸੋਚਣ-ਵਿਚਾਰਨ ਦੀ ਸ਼ਕਤੀ ਖੋਹ ਲੈਂਦਾ ਹੈ ਤੇ ਵਰਤਮਾਨ ਸਿਆਸਤ ਦੇ ਚੌਧਰੀਆਂ ਨੂੰ ਅਜਿਹੇ ਲੋਕਾਂ ਦੀ ਹੀ ਜਰੂਰਤ ਹੈ, ਜਿਹੜੇ ਆਪਣੀ ਸੋਚ ਵਿਚਾਰ ਤੋਂ ਵਾਂਝੇ ਹੋਣ ਤੇ ਨਸ਼ਾ ਲੈਕੇ ਉਨ੍ਹਾਂ ਦੇ ਬਕਸੇ ਵਿੱਚ ਵੋਟ ਪਾ ਸਕਣ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...