Thursday, May 23, 2024

ਵਾਹਿਗੁਰੂ

spot_img
spot_img

ਈ.ਵੀ.ਐਮਜ਼ ਅਤੇ ਵੀ.ਵੀ.ਪੈਟਜ਼ ਲਿਜਾਣ ਵਾਲੇ ਸਾਰੇ ਵਾਹਨਾਂ ’ਤੇ ਜੀ.ਪੀ.ਐਸ. ਟ੍ਰੈਕਿੰਗ ਲਗਾਈ ਜਾਵੇ: ਆਈ.ਏ.ਐਸ. ਵਿਸ਼ੇਸ਼ ਸਾਰੰਗਲ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 24 ਜਨਵਰੀ, 2022
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸਾਰੇ ਆਰ.ਓਜ਼ ਨੂੰ ਈ.ਵੀ.ਐਮ ਅਤੇ ਵੀ.ਵੀ. ਪੈਟ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ‘ਤੇ ਜੀ ਪੀ ਐਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਲਈ ਕਿਹਾ ਹੈ।

ਅੱਜ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੀਆਂ ਹਦਾਇਤਾਂ ਅਨੁਸਾਰ ਜੀ ਪੀ ਐਸ ਟਰੈਕਰ ਅਤੇ ਮੋਬਾਈਲ ਆਧਾਰਿਤ ਟਰੈਕਿੰਗ ਸਿਸਟਮ ਨਾਲ ਲੈਸ ਲਗਪਗ 200 ਵਾਹਨ, ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਢੋਆ-ਢੁਆਈ ਲਈ ਵਰਤੇ ਜਾਣਗੇ।

ਉਨ੍ਹਾਂ ਕਿਹਾ ਕਿ ਇੱਕ ਈ ਵੀ ਐਮ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ ਜਿੱਥੇ ਈ ਵੀ ਐਮ ਅਤੇ ਵੀ ਵੀ ਪੈਟ ਦੀ ਨਿਗਰਾਨੀ ਕੀਤੀ ਜਾਵੇਗੀ।

ਸ਼੍ਰੀ ਸਾਰੰਗਲ ਨੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨੂੰ ਆਪਣੇ ਪੁਲਿਸ ਹਮਰੁਤਬਾ (ਡੀ ਐਸ ਪੀਜ਼) ਨਾਲ ਮੀਟਿੰਗਾਂ ਕਰਨ ਲਈ ਕਿਹਾ ਤਾਂ ਜੋ ਲਾ-ਕਾਨੂੰਨੀ ਕਰਨ ਵਾਲਿਆਂ ਅਤੇ ਹੋਰਾਂ ‘ਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਕੇਂਦਰੀ ਅਰਧ ਸੈਨਿਕ ਬਲਾਂ ਬਲਾਂ ਦੇ ਜ਼ਿਲ੍ਹੇ ‘ਚ ਤਾਇਨਾਤ ਜਵਾਨਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਆਉਣ ਤੋਂ ਬਾਅਦ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਜ਼ਾਦ ਹੋ ਕੇ ਆਪਣੀ ਵੋਟ ਪਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮੇਜਰ ਅਮਿਤ ਸਰੀਨ ਤੇ ਅਮਰਦੀਪ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਡਾ: ਬਲਜਿੰਦਰ ਸਿੰਘ ਢਿੱਲੋਂ, ਨਵਨੀਤ ਕੌਰ ਬੱਲ, ਦੀਪਕ ਰੋਹੀਲਾ ਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...