Sunday, May 26, 2024

ਵਾਹਿਗੁਰੂ

spot_img
spot_img

ਉਚੇਰੀ ਸਿੱਖਿਆ ਮੰਤਰੀ ਵੱਲੋਂ ਨੌਜਵਾਨਾਂ ਨੂੰ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ’ਚ ਭਾਗੀਦਾਰ ਬਣਾਉਣ ਦੀ ਲੋੜ ’ਤੇ ਜ਼ੋਰ

- Advertisement -

ਯੈੱਸ ਪੰਜਾਬ
ਜਲੰਧਰ, 1 ਦਸੰਬਰ, 2022 –
ਪੰਜਾਬ ਦੇ ਉਚੇਰੀ ਸਿੱਖਿਆ, ਖੇਡਾਂ ਅਤੇ ਯੁਵਕ ਮਾਮਲੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨੌਜਵਾਨਾਂ ਵਿਚਲੀ ਊਰਜਾ ਨੂੰ ਉਸਾਰੂ ਪਾਸੇ ਲਗਾ ਕੇ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਸਰਗਰਮ ਭਾਗੀਦਾਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਪਿੰਡ ਖਿਆਲਾ ਵਿਖੇ ਯੂਥ ਫੈਸਟੀਵਲ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਖ਼ਤ ਮਿਹਨਤ ਅਤੇ ਸੂਝਬੂਝ ਸਦਕਾ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ।

ਗੁਰਮੀਤ ਸਿੰਘ ਮੀਤ ਹੇਅਰ, ਜਿਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਧਰਮਜੀਤ ਸਿੰਘ, ਵਿਧਾਇਕ ਡਾ.ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ਵੱਲੋਂ ਨਾ ਸਿਰਫ਼ ਸੂਬੇ ਅਤੇ ਦੇਸ਼ ਸਗੋਂ ਵਿਸ਼ਵ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ । ਉਨ੍ਹਾਂ ਅਗੇ ਦੱਸਿਆ ਕਿ ਦੇਸ਼ ਦੀ ਬਿਹਤਰੀ ਲਈ ਨੌਜਵਾਨ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਦੀ ਲੋੜ ਹੈ ਅਤੇ ਅਜਿਹੇ ਯੂਥ ਫੈਸਟੀਵਲ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਇਸ ਮੌਕੇ ਉਨ੍ਹਾਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਯੂਥ ਫੈਸਟੀਵਲਾਂ ਵਿੱਚ ਸ਼ਿਰਕਤ ਕਰਨ ਸਬੰਧੀ ਅਨੁਭਵਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਇਨ੍ਹਾਂ ਫੈਸਟੀਵਲਾਂ ਵਿੱਚ ਸ਼ਮੂਲੀਅਤ ਨਾਲ ਨੌਜਵਾਨਾਂ ਵਿੱਚ ਆਤਮ ਵਿਸ਼ਵਾਸ ਵੱਧਦਾ ਹੈ ਜੋ ਕਿ ਉਸਾਰੂ ਸਮਾਜ ਦੀ ਸਿਰਜਣਾ ਤੇ ਅਗਵਾਈ ਕਰਨ ਵਿੱਚ ਸਹਾਈ ਹੁੰਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਨ੍ਹਾਂ ਨੂੰ ਅਜਿਹੇ ਮੇਲਿਆਂ ਵਿੱਚ ਜਰੂਰ ਸ਼ਿਰਕਤ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਅੰਦਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀ ਕਲਾ, ਸੰਗੀਤ ਅਤੇ ਡਾਂਸ ਦੇ ਖੇਤਰ ਵਿੱਚ ਲੁਕੀ ਹੋਈ ਪ੍ਰਤਿਭਾ ਨੂੰ ਪਹਿਚਾਣਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਕਲਾ ਅਤੇ ਸਭਿਆਚਾਰ ਕਿਸੇ ਵੀ ਵਿਅਕਤੀ ਦੀ ਸਰਵਪੱਖੀ ਸ਼ਖਸੀਅਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਅਜਿਹੇ ਯੁਵਕ ਮੇਲੇ ਨੌਜਵਾਨਾਂ ਨੂੰ ਆਪਣਾ ਹੁਨਰ ਪਹਿਚਾਣਨ ਵਿੱਚ ਵਧੀਆ ਮੰਚ ਪ੍ਰਦਾਨ ਕਰਦੇ ਹਨ।

ਉਨ੍ਹਾਂ ਵੱਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਖ ਪੰਜਾਬ ਸਰਕਾਰ ਵਲੋਂ ਇਸ ਨੇਕ ਕਾਰਜ ਵਿੱਚ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦੁਆਇਆ ਗਿਆ। ਉਨ੍ਹਾਂ ਮੰਗ ਅਨੁਸਾਰ ਹੁਨਰਮੰਦ ਕੋਰਸ ਸ਼ੁਰੂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।

ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰਨਾਂ ਅਹਿਮ ਸ਼ਖਸੀਅਤਾਂ ਦਾ ਸਵਾਗਤ ਕਰਦਿਆਂ ਵਾਈਸ ਚਾਂਸਲਰ ਧਰਮਜੀਤ ਸਿੰਘ ਪਰਮਾਰ ਵਲੋਂ ਸੰਤ ਬਾਬਾ ਮਲਕੀਤ ਸਿੰਘ ਜੀ ਦੁਆਰਾ ਸਾਲ 2015 ਵਿੱਚ ਸਥਾਪਤ ਯੂਨੀਵਰਸਿਟੀ ਅਤੇ ਦੂਜੇ ਚਾਂਸਲਰ ਸੰਤ ਬਾਬਾ ਦਲਾਵਰ ਸਿੰਘ ਜੀ ਦੀ ਅਗਵਾਈ ਵਿੱਚ ਹਾਸਲ ਕੀਤੀਆਂ ਅਹਿਮ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਚਾਂਸਲਰ ਸੰਤ ਬਾਬਾ ਸਰਵਣ ਸਿੰਘ ਜੀ ਵੱਲੋਂ ਇਸ ਵਿਰਾਸਤ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 4000 ਵਿਦਿਆਰਥੀਆਂ ਵੱਲੋਂ ਯੁਵਕ ਮੇਲੇ ਦੌਰਾਨ 80 ਤੋਂ ਵੱਧ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,099FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...