Sunday, May 19, 2024

ਵਾਹਿਗੁਰੂ

spot_img
spot_img

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

- Advertisement -

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’ ਬਾਰੇ ਜਿਸ ਵਿੰਚ ਉਸਨੇ ਆਮ ਫ਼ਿਲਮਾਂ ਤੋਂ ਹਟਕੇ ਕਿਰਦਾਰ ਨਿਭਾਇਆ ਹੈ। ਜਿਸ ਵਿੱਚ ਉਸਦੇ ਆਪਣੇ ਕੁਝ ਅਸੂਲ ਹਨ ਜਿੰਨ੍ਹਾਂ ਤੋਂ ਸਾਰੇ ਡਰ ਨਾਲ ਸਹਿਮੇ ਰਹਿੰਦੇ ਹਨ।

ਜੇ ਕਰ ਕੋਈ ਅਸੂਲ ਤੋੜਦਾ ਹੈ ਤਾਂ ਬਾਈ ਜੀ ਉਸ ਨਾਲ ਬੁਰੀ ਕਰਦੇ ਹਨ। ਪਰ ਇੱਕ ਬੰਦਾ ਹੈ ਬਾਈ ਜੀ ਦਾ ਛੋਟਾ ਭਰਾ ਜਿਸ ਦੀ ਕਿਸੇ ਵੀ ਗੱਲ ਦਾ ਬਾਈ ਗੁੱਸਾ ਨਹੀਂ ਕਰਦਾ। ਸਮੀਪ ਕੰਗ ਦੀ ਲਿਖੀ ਤੇ ਡਾਇਰੈਕਟ ਕੀਤੀ ਇਸ ਫ਼ਿਲਮ ਦਾ ਨਿਰਮਾਣ ਪੰਜਾਬੀ ਹਿੰਦੀ ਸਿਨਮੇ ਦੀ ਨਾਮੀਂ ਅਦਾਕਾਰਾ ਉਪਾਸਨਾ ਸਿੰਘ ਨੇ ਕੀਤਾ ਹੈ।

“ਸੰਤੋਸ਼ ਇੰਟਰਟੇਨਮੈਂਟ ਸਟੂਡੀਓ”ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦਾ ਸਕਰੀਨ ਪਲੇਅ ਤੇ ਕਹਾਣੀ ਸਮੀਪ ਕੰਗ ਨੇ ਲਿਖੀ ਹੈ ਜਦਕਿ ਡਾਇਲਾਗ ਪਾਲੀ ਭੁਪਿੰਦਰ ਨੇ ਲਿਖੇ ਹਨ। ਫ਼ਿਲਮ ਦਾ ਹੀਰੋ ਉਪਾਸਨਾ ਸਿੰਘ ਦਾ ਬੇਟਾ ਨਾਨਕ ਸਿੰਘ ਹੈ ਜਿਸ ਦੀ ਹੀਰੋਇਨ ਮਿਸ ਯੂਨੀਵਰਸਨ ਜੇਤੂ ਹਰਨਾਜ਼ ਕੌਰ ਸੰਧੂ ਹੈ। ਫ਼ਿਲਮ ਵਿੱਚ ਗੁਰਪ੍ਰੀਤ ਘੁੱਗੀ, ਸੈਭੀ ਸੂਰੀ, ਸਿਮਰਤ ਕੌਰ ਰੰਧਾਵਾ ਤੇ ਹੌਬੀ ਧਾਲੀਵਾਲ ਸਮੇਤ ਕਈ ਨਾਮੀਂ ਕਲਾਕਾਰਾਂ ਨੇ ਸ਼ਾਨਦਾਰ ਭੂਮਿਕਾ ਨਿਭਾਈ ਹੈ।

ਫ਼ਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਫ਼ਿਲਮ ਦਾ ਸੰਗੀਤ ਵੀ ਦਰਸ਼ਕਾਂ ਨੂੰ ਪਸੰਦ ਆਵੇਗਾ। ਫ਼ਿਲਮ ਦੇ ਗੀਤ ਬਚਨ ਬੇਦਿਲ, ਮਨੀ ਲੌਂਗੀਆ, ਮੰਨਾ ਮੰਡ ਤੇ ਧਰਮਿੰਦਰ ਸਿੰਘ ਨੇ ਲਿਖੇ ਹਨ ਤੇ ਗਾਇਕ ਮੀਕਾ ਸਿੰਘ, ਰੇਸ਼ਮ ਸਿੰਘ ਅਨਮੋਲ, ਮਹਿਤਾਬ ਵਿਰਕ, ਅਰਮਾਨ ਬੇਦਿਲ, ਫ਼ਿਰੋਜ਼ ਖਾਨ ਤੇ ਸੁਗੰਧਾ ਮਿਸ਼ਰਾ ਨੇ ਪਲੇਅ ਬੈਕ ਗਾਇਆ ਹੈ। ਇਹ ਫ਼ਿਲਮ ਰੁਮਾਂਸ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਹੈ।

ਹਰਜਿੰਦਰ ਸਿੰਘ ਜਵੰਧਾ
94638 28000

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...