spot_img
Sunday, June 16, 2024

ਵਾਹਿਗੁਰੂ

spot_img
spot_img

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਦਾ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਮਾਰਚ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ।

ਐਡੋਵੇਕੇਟ ਧਾਮੀ ਨੇ ਅਕਾਲੀ ਸੋਚ ਵਾਲੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਪੰਥਕ ਰਾਜਨੀਤੀ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਝੰਡੇ ਥੱਲੇ ਇੱਕਜੁੱਟ ਹੋਣ।

ਐਡੋਵੇਕੇਟ ਧਾਮੀ ਨੇ ਸਮੁੱਖੀ ਸਿੱਖ ਕੌਮ ਅਤੇ ਪੰਜਾਬੀ ਭਾਈਚਾਰੇ ਨੂੰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਭਲੇ ਲਈ ਮਜਬੂਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਖਿੱਤੇ ਦੀ ਉਹ ਰਾਜਸੀ ਧਿਰ ਹੈ ਜਿਸ ਦੀ ਸਥਾਪਨਾ ਖਿੱਤੇ ਦੀਆਂ ਲੋੜਾਂ, ਸਮੱਸਿਆਵਾਂ ਅਤੇ ਹੱਕਾਂ ਹਕੂਕਾਂ ਦੀ ਰਾਖੀ ਲਈ ਹੋਈ ਸੀ।

ਉਨ੍ਹਾਂ ਆਖਿਆ ਕਿ ਕੌਮ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕਰਨਾ ਇੱਕ ਅਜਿਹੇ ਸੰਗਠਨ ਦੀ ਲੋੜ ਨੂੰ ਪੂਰਾ ਕਰਨ ਵਜੋਂ ਹੋਇਆ ਜਿਸ ਵਿੱਚ ਪੰਜਾਬੀ ਲੋਕਾਂ ਦੇ ਹੱਕ ਹਕੂਕ ਅਤੇ ਧਾਰਮਿਕ ਤੇ ਰਾਜਸੀ ਸਰੋਕਾਰ ਸੁਰੱਖਿਅਤ ਸਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 100 ਸਾਲ ਦੇ ਇਤਿਹਾਸ ਦੇ ਅੰਦਰ ਖਿੱਤੇ ਦੀ ਨੁੰਮਾਇਦਿਗੀ ਕੀਤੀ ਅਤੇ ਆਪਣੀ ਸਥਾਪਨਾ ਦੇ ਮਨੋਰਥ ਅਨੁਸਾਰ ਕਾਰਜ ਕੀਤੇ।

ਅੱਜ ਵੱਡੀ ਲੋੜ ਹੈ ਕਿ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ ਅਤੇ ਬੀਤੇ ਵਿੱਚ ਕਿਸੇ ਵੀ ਕਾਰਨ ਕਰਕੇ ਦੂਰ ਚਲੇ ਗਏ ਪੰਥਕ ਆਗੂਆਂ ਨੂੰ ਇਸ ਉੱਤੇ ਹੋਰ ਵੀ ਪੁਖਤਗੀ ਅਤੇ ਸੰਜੀਦਗੀ ਨਾਲ ਸੋਚਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਚਲਾ ਰਹੇ ਲੋਕਾਂ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ਦੀ ਪ੍ਰਵਿਰਤੀ ਖਿੱਤੇ ਨੂੰ ਡੂੰਘੀਆਂ ਨੀਵਾਣਾਂ ਵੱਲ ਲਿਜਾ ਰਹੀ ਹੈ ਅਤੇ ਜੇਕਰ ਪੰਜਾਬ ਦੀ ਆਪਣੀ ਧਿਰ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੋਵੇਗੀ ਤਾਂ ਪੰਜਾਬ ਦੇ ਸਰੋਕਾਰ ਸੁਰੱਖਿਅਤ ਰਹਿਣਗੇ।

ਉਨ੍ਹਾਂ ਅਪੀਲ ਕੀਤੀ ਕਿ ਹਰ ਅਕਾਲੀ ਸੋਚ ਰੱਖਣ ਵਾਲਾ ਆਗੂ, ਵਰਕਰ ਅਤੇ ਵੋਟਰ ਮੌਜੂਦਾ ਸਮੇਂ ਦੇ ਮੱਦੇਨਜ਼ਰ ਪੰਥਕ ਰਾਜਨੀਤੀ ਦੇ ਉਭਾਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਝੰਡੇ ਥੱਲੇ ਇਕੱਠਾ ਹੋਵੇ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,022FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...