Sunday, May 19, 2024

ਵਾਹਿਗੁਰੂ

spot_img
spot_img

ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਨਿਖੇਧੀ, ਜਥੇਦਾਰ ਅਕਾਲ ਤਖ਼ਤ ਨੂੰ ਘਟਨਾ ਦੀ ਜਾਂਚ ਕਰਵਾਉਣ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਜਨਵਰੀ, 2023:
ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਗਈ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੁੱਚੀ ਕੌਮ ਦੀ ਨੁਮਾਇੰਦਾ ਜਥੇਬੰਦੀ ਦੇ ਆਗੂ ਹੋਣ ਕਰਕੇ ਕਿਸੇ ਇਕ ਧਿਰ ਦੇ ਨਹੀਂ, ਸਗੋਂ ਸਮੁੱਚੀ ਕੌਮ ਦੇ ਸਾਂਝੇ ਹਨ। ਉਹ ਨਿੱਜੀ ਤੌਰ ’ਤੇ ਵੀ ਪੰਥਕ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਜਾਣ ਵਾਲਿਆਂ ਦੇ ਕੇਸਾਂ ਦੀ ਪੈਰਵਾਈ ਕਰਦਿਆਂ ਜ਼ਿਕਰਯੋਗ ਕਾਨੂੰਨੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਪ੍ਰਤੀਨਿਧ ਸਿੱਖ ਸੰਸਥਾ ਦੇ ਪ੍ਰਧਾਨ ਹੁੰਦਿਆਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹਨ।

ਅਜਿਹੀ ਪੰਥਕ ਸ਼ਖ਼ਸੀਅਤ ’ਤੇ ਹਮਲਾ ਕਰਨ ਵਾਲਿਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਕਰੜੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪੂਰੀ ਕੌਮ ਦੀ ਮੰਗ ਹੈ, ਕਿਸੇ ਇਕ ਧਿਰ ਦੀ ਨਹੀਂ ਹੈ। ਇਸ ਲਈ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ਦਾ ਵਿਰੋਧ ਕਰਨ ਵਾਲੇ ਕਿਸੇ ਵਿਅਕਤੀ ਦਾ ਨਹੀਂ, ਸਗੋਂ ਸੰਘਰਸ਼ ਦਾ ਵਿਰੋਧ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੋਰਚੇ ਦੇ ਪ੍ਰਬੰਧਕਾਂ ਨੂੰ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਕਰਵਾਈ ਕਰਨੀ ਚਾਹੀਦੀ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਹੈ ਕਿ ਉਹ ਇਸ ਘਟਨਾ ਦੀ ਆਪਣੇ ਤੌਰ ’ਤੇ ਜਾਂਚ ਕਰਵਾਉਣ, ਤਾਂ ਜੋ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਦੀ ਪਛਾਣ ਹੋ ਸਕੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...