Friday, May 24, 2024

ਵਾਹਿਗੁਰੂ

spot_img
spot_img

ਐਨ.ਆਈ.ਏ. ਕਿਸਾਨਾਂ ਦੀ ਬਜਾਏ ਅਰਣਬ ਗੋਸਵਾਮੀ ਨੂੰ ਨੋਟਿਸ ਭੇਜੇ: ਸੁਨੀਲ ਜਾਖ਼ੜ

- Advertisement -

ਯੈੱਸ ਪੰਜਾਬ
ਚੰਡੀਗੜ, 19 ਜਨਵਰੀ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੌਮੀ ਜਾਂਚ ਏਂਜਸੀ ਐਨ ਆਈ ਏ ਵੱਲੋਂ ਕਿਸਾਨਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਨੋਟਿਸ ਤਾਂ ਅਰਣਬ ਗੋਸਵਾਮੀ ਨੂੰ ਭੇਜੇ ਜਾਣੇ ਚਾਹੀਦੇ ਹਨ।

ਸ੍ਰੀ ਸੁਨੀਲ ਜਾਖੜ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਕਿਹਾ ਕਿ ਇਸ ਸਮੇਂ ਜੇਕਰ ਐਨਆਈਏ ਰਾਹੀਂ ਕਿਸੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਉਹ ਹੈ ਅਰਣਬ ਗੋਸਵਾਮੀ, ਜਿਸ ਨੇ ਆਫਿਸੀਅਲ ਸਿਕ੍ਰੇਟ ਐਕਟ ਦੀ ਉਲੰਘਣਾ ਕਰਕੇ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਗੁਪਤ ਸੂਚਨਾਵਾਂ ਹੋਰਨਾਂ ਨਾਲ ਸਾਂਝੀਆਂ ਕੀਤੀਆਂ ਹਨ।

ਉਨਾਂ ਨੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨਾਲ ਗਲਬਾਤ ਦੌਰਾਨ ਇਹ ਮੁੱਦਾ ਉਠਾਉਣ ਕਿਉਂਕਿ ਉਨਾਂ ਦੇ ਹੀ ਬੱਚੇ ਸੁਰੱਖਿਆ ਸੈਨਾਵਾਂ ਵਿਚ ਤਾਇਨਾਤ ਰਹਿ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਜਿੰਨਾਂ ਬਾਰੇ ਅਰਣਬ ਗੋਸਵਾਮੀ ਗੁਪਤ ਸੂਚਨਾਵਾਂ ਲੀਕ ਕਰ ਰਿਹਾ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਰਣਬ ਗੋਸਵਾਮੀ ਨੂੰ ਅਜਿਹੀਆਂ ਗੁਪਤ ਸੂਚਨਾਵਾਂ ਪ੍ਰਧਾਨ ਮੰਤਰੀ ਦਫ਼ਤਰ ਜਾਂ ਰੱਖਿਆ ਮੰਤਰਾਲੇ ਤੋਂ ਹੀ ਕਿਸੇ ਨੇ ਲੀਕ ਕੀਤੀਆਂ ਹੋ ਸਕਦੀਆਂ ਹਨ। ਉਨਾਂ ਨੇ ਕਿਹਾ ਕਿ ਅਜਿਹੇ ਤੱਤਾਂ ਦੀ ਪਹਿਚਾਣ ਕਰਕੇ ਉਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਵਰਤਾਰਾ ਦੇਸ਼ ਦੀ ਸੁਰੱਖਿਆ ਲਈ ਵੱਡੀ ਚੁਣੌਤੀ ਹੈ। ਉਨਾਂ ਨੇ ਕਿਹਾ ਕਿ ਭਵਿੱਖ ਵਿਚ ਅਜਿਹੇ ਕਿਸੇ ਸੂਚਨਾ ਲੀਕ ਦੇ ਖਤਰੇ ਨੂੰ ਟਾਲਣ ਲਈ ਲਾਜਮੀ ਹੈ ਕਿ ਇਸ ਕਾਂਡ ਵਿਚ ਸ਼ਾਮਿਲ ਲੋਕਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਸ੍ਰੀ ਜਾਖੜ ਨੇ ਕਿਹਾ ਕਿ ਬਾਲਾਕੋਟ ਸਟ੍ਰਾਈਕ ਤੋਂ ਪਹਿਲਾਂ ਗੋਸਵਾਮੀ ਵੱਲੋਂ ਆਪਣੇ ਦੋਸਤ ਨਾਲ ਸਾਂਝੀ ਕੀਤੀ ਸੂਚਨਾ ਜੇਕਰ ਪਾਕਿਸਤਾਨ ਨੂੰ ਮਿਲ ਜਾਂਦੀ ਤਾਂ ਇਸ ਨਾਲ ਪੂਰਾ ਆਪ੍ਰੇਸ਼ਨ ਫੇਲ ਹੋ ਸਕਦਾ ਸੀ ਅਤੇ ਸਾਡੇ ਜਵਾਨਾਂ ਦੀ ਜਾਨ ਨੂੰ ਵੱਡਾ ਖਤਰਾ ਹੋ ਸਕਦਾ ਸੀ।

ਉਨਾਂ ਨੇ ਮੋਦੀ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਾਂਤੀਪੂਰਨ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਐਨਆਈਂਏ ਦੇ ਨੋਟਿਸ ਭੇਜਣ ਦੀ ਬਜਾਏ ਅਰਣਬ ਗੋਸਵਾਮੀ ਨੂੰ ਸੰਮਨ ਕਰਕੇ ਤੁਰੰਤ ਬੁਲਾਇਆ ਜਾਵੇ। ਉਨਾਂ ਨੇ ਕਿਹਾ ਕਿ ਅਰਣਬ ਗੋਸਵਾਮੀ ਦੀ ਇਕ ਚੈਟ ਤੋਂ ਬਿਨਾਂ ਵੀ ਉਸਨੇ ਹੋਰ ਪਤਾ ਨਹੀਂ ਕਿੰਨੀਆਂ ਸੂਚਨਾਵਾਂ ਲੀਕ ਕੀਤੀਆਂ ਹੋਣਗੀਆਂ।

ਉਨਾਂ ਨੇ ਕਿਹਾ ਕਿ ਅਰਣਬ ਗੋਸਵਾਮੀ ਦੋਹਰੀ ਭੁਮਿਕਾ ਵੀ ਨਿਭਾਅ ਰਿਹਾ ਹੋ ਸਕਦਾ ਹੈ ਕਿਉਂਕਿ ਪੁਲਵਾਮਾ ਹਮਲੇ ਤੋਂ ਤੁਰੰਤ ਬਾਅਦ ਸਭ ਤੋਂ ਪਹਿਲਾਂ ਜਾਣਕਾਰੀ ਹੋਣਾ ਸੱਕ ਪੈਦਾ ਕਰਦਾ ਹੈ ਕਿ ਉਸਨੂੰ ਕਿਵੇਂ ਪਤਾ ਸੀ ਕਿ ਪਾਕਿਸਤਾਨ ਕੀ ਕਰਨ ਵਾਲਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਰਣਬ ਗੋਸਵਾਮੀ ਖਿਲਾਫ ਕਾਰਵਾਈ ਕਰਨ ਦੀ ਬਜਾਏ ਸਾਂਤੀਪੂਰਨ ਤੇ ਲੋਕਤਾਂਤਰਿਕ ਤਰੀਕੇ ਨਾਲ ਅੰਦੋਲਣ ਕਰ ਰਹੇ ਕਿਸਾਨਾਂ ਤੇ ਆਪਣੀ ਭੜਾਸ ਕੱਢ ਰਹੀ ਹੈ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਇਹ ਕਰਵਾਈ ਦਸੱਦੀ ਹੈ ਕਿ ਭਾਜਪਾ ਸਰਕਾਰ ਕਿਸ ਕਦਰ ਨੈਤਿਕ ਤੌਰ ਤੇ ਦਿਵਾਲੀਆਂ ਹੋ ਚੁੱਕੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...