Saturday, May 18, 2024

ਵਾਹਿਗੁਰੂ

spot_img
spot_img

ਐਸ.ਸੀ., ਐਸ.ਟੀ. ਰਾਖ਼ਵਾਂਕਰਨ ਦੇ ਮੁੱਦੇ ’ਤੇ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕਆਊਟ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021:
ਦਲਿਤ ਰਾਖਵਾਂਕਰਨ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀਰਵਾਰ ਨੂੰ ਵਿਧਾਨ ਸਭਾ ਤੋਂ ਵਾਕਆਊਟ ਕੀਤਾ। ਪੰਜਾਬ ਸਰਕਾਰ ਵੱਲੋਂ ਦਲਿਤਾਂ ਨਾਲ ਸਬੰਧਤ ਸੰਵਿਧਾਨ ਦੀ 85ਵੀਂ ਸੋਧ ਕਾਨੂੰਨ ਲਾਗੂ ਨਾ ਕਰਨ ਦੇ ਵਿਰੋਧ ਵਿੱਚ ‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ, ਪ੍ਰਿੰਸੀਪਲ ਬੁੱਧਰਾਮ, ਕੁਲਵੰਤ ਪੰਡੋਰੀ, ਮਾਸਟਰ ਬਲਦੇਵ ਸਿੰਘ ਜੇਤੋ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਪਣੀ ਨਰਾਜ਼ਗੀ ਪ੍ਰਗਟਾਉਂਦੇ ਹੋਏ ਸਦਨ ਤੋਂ ਬਾਹਰ ਨਿਕਲ ਗਏ।

ਵਾਕਆਊਟ ਦੇ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ 85ਵਾਂ ਸੰਸ਼ੋਧਨ ਲਾਗੂ ਕਰਨ ਲਈ ਪ੍ਰਸਤਾਵ ਪਾਸ ਕੀਤਾ ਸੀ। ਪ੍ਰਸਤਾਵ ਅਨੁਸਾਰ ਸੂਬੇ ਦੇ ਦਲਿਤਾਂ ਨੂੰ ਤਰੱਕੀ ਵਿੱਚ ਰਾਖਵਾਂਕਰਨ ਦਿੱਤਾ ਜਾਂਦਾ।

ਪ੍ਰੰਤੂ ਉਸ ਸੰਸੋਧਨ ਕਾਨੂੰਨ ਨੂੰ ਕੈਪਟਨ ਸਰਕਾਰ ਨੇ ਸੂਬੇ ਵਿੱਚ ਲਾਗੂ ਨਹੀਂ ਕੀਤਾ। ਪਹਿਲਾਂ ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਜਾਰੀ ਕਰਕੇ ਇਨ੍ਹਾਂ ਸੰਸ਼ੋਧਨ ਕਾਨੂੰਨਾਂ ਨੂੰ ਲਾਗੂ ਕਰਨ ਦਾ ਆਦੇਸ਼ ਦਿੱਤਾ ਸੀ, ਪ੍ਰੰਤੂ ਸਰਕਾਰ ਦੇ ਪਰਸੋਨਲ ਵਿਭਾਗ ਨੇ ਇਕ ਅਲੱਗ ਅਧਿਸੂਚਨਾ ਜਾਰੀ ਕਰ 85ਵੇਂ ਸੰਸ਼ੋਧਨ ਨੂੰ ਸੂਬੇ ਵਿੱਚ ਲਾਗੂ ਕਰਨ ਤੋਂ ਰੋਕ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਲਿਤਾਂ ਦੀ ਆਬਾਦੀ ਲਗਭਗ 37 ਫੀਸਦੀ ਹੈ, ਪ੍ਰੰਤੂ ਆਊਟਸੋਰਸਿੰਗ ਅਤੇ ਠੇਕਾ ਆਧਾਰ ਵਾਲੀਆਂ ਨੌਕਰੀਆਂ ਵਿਚ ਰਾਖਵਾਂਕਰਨ ਲਾਗੂ ਨਹੀਂ ਹੁੰਦਾ। ਅਸੀਂ ਇਸ ਸਬੰਧੀ ਸਦਨ ਵਿੱਚ ਮਾਮਲਾ ਚੁੱਕਿਆ ਹੈ।

‘ਆਪ’ ਆਗੂ ਨੇ ਕਿਹਾ ਕਿ ਅਸੀਂ ਲਗਾਤਾਰ ਕਹਿੰਦੇ ਆ ਰਹੇ ਹਾਂ ਕਿ ਕੈਪਟਨ ਅਮਰਿੰਦਰ ਸੂਬੇ ਨੂੰ ਚਲਾਉਣ ਵਿੱਚ ਅਸਮਰਥ ਹਨ। ਇਸ ਤੋਂ ਇਹ ਫਿਰ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੈਪਟਨ ਨੇ ਆਪਣੇ ਫਾਰਮ ਹਾਊਸ ਵਿੱਚ ਬੈਠੇ ਹੋਏ ਹਨ ਅਤੇ ਸੂਬਾ ਚਲਾਉਣ ਦਾ ਕੰਮ ‘ਬਾਬੂ’ ਲੋਕਾਂ ਉੱਤੇ ਛੱਡ ਦਿੱਤਾ ਹੈ। ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ ਹੈ। ਉਨ੍ਹਾਂ ਕੋਲ ਐਨੇ ਅਧਿਕਾਰ ਹੋਣ ਦੇ ਬਾਵਜੂਦ, ਉਨ੍ਹਾਂ ਦੇ ਆਪਣੇ ਅਧਿਕਾਰੀ ਉਨ੍ਹਾਂ ਵੱਲੋਂ ਭੇਜੀ ਗਈ ਅਧਿਸੂਚਨਾ ਨੂੰ ਖਾਰਜ ਕਰ ਰਹੇ ਹਨ।

‘ਆਪ’ ਆਗੂਆਂ ਨੇ ਕਿਹਾ ਕਿ ਦਰਅਸਲ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦਲਿਤ ਵਿਰੋਧੀ ਹੈ। ਉਨ੍ਹਾਂ ਨੂੰ ਦਲਿਤਾਂ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਦੀ ਸਰਕਾਰ ਨੇ ਪੋਸਟ ਮੈਟ੍ਰਿਕ ਵਜੀਫਾ ਫੰਡ ਅਜੇ ਤੱਕ ਜਾਰੀ ਨਹੀਂ ਕੀਤਾ, ਜਿਸ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਦਾ ਜੀਵਨ ਖਤਰੇ ਵਿੱਚ ਹੈ। ਉਨ੍ਹਾਂ ਦੇ ਮੰਤਰੀ ਨੇ ਇਨ੍ਹਾਂ ਬੱਚਿਆਂ ਲਈ ਰੱਖੇ ਗਏ ਪੈਸੇ ਖਾ ਗਏ, ਪ੍ਰੰਤੂ ਉਨ੍ਹਾਂ ਨੇ ਉਨ੍ਹਾਂ ਉਤੇ ਕੋਈ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਨਾ ਤਾਂ ਗਰੀਬਾਂ ਨੂੰ ਪੰਜ ਮਰਲੇ ਪਲਾਟ ਦਿੱਤੇ ਨਾ ਹੀ ਹੀ ਉਨ੍ਹਾਂ ਅਜੇ ਤੱਕ ਸ਼ਗਨ ਸਕੀਮ ਲਾਗੂ ਕੀਤੀ ਹੈ। ਹੁਣ ਉਹ 85ਵੀਂ ਸੋਧ ਕਾਨੂੰਨ ਨੂੰ ਸੂਬੇ ਵਿੱਚ ਜਾਣਬੁਝਕੇ ਲਾਗੂ ਨਹੀਂ ਕਰ ਰਹੇ, ਕਿਉਂਕਿ ਕੈਪਟਨ ਅਮਰਿੰਦਰ ਨਹੀਂ ਚਾਹੁੰਦੇ ਕਿ ਸੂਬੇ ਦੇ ਦਲਿਤਾਂ ਦੀ ਤਰੱਕੀ ਹੋਵੇ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਪੰਡੋਰੀ, ਅਮਰਜੀਤ ਸੰਦੋਆ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...