Friday, May 17, 2024

ਵਾਹਿਗੁਰੂ

spot_img
spot_img

ਕਮਿਸ਼ਨਰ ਸ਼ਾਇਰੀ ਭੰਡਾਰੀ ਨੇ ਬਟਾਲਾ ਸ਼ਹਿਰ ਨੂੰ ਸਾਫ਼ ਰੱਖਣ ਲਈ ਸਮੂਹ ਸ਼ਹਿਰੀਆਂ ਦਾ ਸਾਥ ਮੰਗਿਆ

- Advertisement -

ਬਟਾਲਾ, 22 ਜੂਨ, 2022 –
ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਸਮੂਹ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਤਾਂ ਜੋ ਕੂੜੇ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਨਗਰ ਨਿਗਮ ਬਟਾਲਾ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਿੱਟਸ ਬਣਾਈਆਂ ਗਈਆਂ ਹਨ ਜਿਥੇ ਗਿੱਲੇ ਕੂੜੇ ਦੀ ਕੰਪੋਸਟ ਖਾਦ ਬਣਾਈ ਜਾ ਰਹੀ ਹੈ ਅਤੇ ਸੁੱਕੇ ਕੂੜੇ ਨੂੰ ਐੱਮ.ਆਰ.ਐੱਫ ਯੂਨਿਟ ਵਿਖੇ ਲਿਜਾ ਕੇ ਰੀਸਾਈਕਲ ਕੀਤਾ ਜਾ ਰਿਹਾ ਹੈ।

ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸ਼ਹਿਰ ਵਿਚੋਂ ਕੂੜੇ ਦੇ ਢੇਰ ਖਤਮ ਕਰਨ ਲਈ ਨਿਗਮ ਦੇ ਸਫਾਈ ਕਰਮਚਾਰੀਆਂ ਹੁਣ ਘਰ-ਘਰ ਤੋਂ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 12 ਵਾਰਡਾਂ ਵਿੱਚ ਕੂੜੇ ਦੀ ਡੂਰ-ਟੂ-ਡੂਰ ਕੁਲੈਕਸ਼ਨ ਸ਼ੁਰੂ ਹੋ ਗਈ ਹੈ ਜਦਕਿ ਰਹਿੰਦੇ ਵਾਰਡਾਂ ਵਿੱਚ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਗਿੱਲੇ ਤੇ ਸੁੱਕੇ ਕੂੜੇ ਲਈ ਦੋ ਵੱਖ-ਵੱਖ ਡਸਟਬੀਨ ਲਗਾਉਣੇ ਚਾਹੀਦੇ ਹਨ ਅਤੇ ਕੂੜੇ ਨੂੰ ਸੈਗਰੀਗੇਟ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮੀ ਨੂੰ ਵੀ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਦਿੱਤਾ ਜਾਵੇ ਤਾਂ ਜੋ ਗਿੱਲੇ ਕੂੜੇ ਦੀ ਕੰਪੋਸਟ ਖਾਦ ਤਿਆਰ ਕੀਤੀ ਜਾ ਸਕੇ ਜਦਕਿ ਸੁੱਕੇ ਕੂੜੇ ਨੂੰ ਰੀ-ਸਾਈਕਲ ਕੀਤਾ ਜਾ ਸਕੇ।

ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਸਮੂਹ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਪਾਬੰਧੀਸ਼ੁਦਾ ਲਿਫਾਫਿਆਂ ਦੀ ਵਰਤੋਂ ਬਿਲਕੁਲ ਬੰਦ ਕਰ ਦੇਣ ਨਹੀਂ ਤਾਂ ਉਨਾਂ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨਰ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਬਜ਼ਾਰ ਜਾਣ ਸਮੇਂ ਆਪਣੇ ਘਰ ਤੋਂ ਹੀ ਕੱਪੜੇ ਦਾ ਥੈਲਾ ਲੈ ਕੇ ਜਾਣ ਤਾਂ ਜੋ ਉਨਾਂ ਨੂੰ ਪਲਾਸਟਿਕ ਲਿਫਾਫੇ ਦੀ ਲੋੜ ਹੀ ਨਾ ਪਵੇ।

ਉਨਾਂ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸ਼ਹਿਰ ਉਨਾਂ ਦਾ ਆਪਣਾ ਸ਼ਹਿਰ ਹੈ ਅਤੇ ਜਿਵੇਂ ਅਸੀਂ ਆਪਣੇ ਘਰ ਨੂੰ ਸਾਫ਼ ਰੱਖਦੇ ਹਾਂ ਓਵੇਂ ਹੀ ਆਪਣੇ ਸ਼ਹਿਰ ਨੂੰ ਸਾਫ ਰੱਖਿਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...