Thursday, May 30, 2024

ਵਾਹਿਗੁਰੂ

spot_img
spot_img

ਕਰੋਨਾ ਤੋਂ ਬਚਾਅ ਲਈ ਮਾਸਕ ਨਾ ਪਾਉਣ ਵਾਲਿਆ ਵਿਰੁੱਧ ਹੋਵੇਗੀ ਕਾਰਵਾਈ: ਹਰਬੀਰ ਸਿੰਘ ਆਈ.ਏ.ਐੱਸ

- Advertisement -

ਯੈੱਸ ਪੰਜਾਬ
ਫਰੀਦਕੋਟ, 19 ਜਨਵਰੀ, 2022 –
ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਹਰਬੀਰ ਸਿੰਘ, ਆਈ.ਏ.ਐੱਸ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਆਮ ਜਨਤਾ, ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪਬਲਿਕ ਥਾਵਾਂ, ਦਫਤਰਾਂ ਵਿੱਚ ਮਾਸਕ ਲਾਜਮੀ ਪਹਿਨਣ ਦੇ ਹੁਕਮ ਜਾਰੀ ਕੀਤੇ ਹਨ।

ਜਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਜੇਕਰ ਕੋਈ ਆਮ ਨਾਗਰਿਕ, ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਮਾਸਕ ਤੋਂ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸੈਕਸ਼ਨ 2 ਮਹਾਂਮਾਰੀ ਰੋਗ ਐਕਟ 1897 ਦੇ ਤਹਿਤ ਕਾਨੂੰਨੀ/ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਹਰਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 (ਕਰੋਨਾ ਵਾਇਰਸ) ਦੀ ਬਿਮਾਰੀ ਦੀ ਤੀਸਰੀ ਲਹਿਰ ਵਿੱਚ ਨਵੇਂ ਆਏ ਵੈਰੀਏਟ ਓਮੀਕਰੋਨ ਕਾਰਨ ਇਹ ਬਿਮਾਰੀ ਫਿਰ ਤੋਂ ਬਹੁਤ ਤੇਜੀ ਨਾਲ ਸਾਰੇ ਭਾਰਤ ਵਿੱਚ ਫੈਲ ਰਹੀ ਹੈ। ਇਸ ਬਿਮਾਰੀ ਨੂੰ ਰੋਕਣਾ ਲੋਕ ਹਿੱਤਾਂ ਵਿੱਚ ਹੈ। ਇਸ ਲਈ ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਬਿਮਾਰੀ ਦੀ ਰੋਕਥਾਮ ਲਈ ਮਾਸਕ ਦਾ ਪਹਿਨਣਾ ਅਤਿ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਆਮ ਪਬਲਿਕ ਅਤੇ ਕਈ ਦਫਤਰ ਦੇ ਅਧਿਕਾਰੀ/ਕਰਮਚਾਰੀ ਮਾਸਕ ਨਹੀਂ ਲਗਾ ਰਹੇ। ਇਸ ਨਾਲ ਜਿਲ੍ਹਾ ਫਰੀਦਕੋਟ ਵਿੱਚ ਵੀ ਇਸ ਵਾਇਰਸ ਦੇ ਫੈਲਣ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ। ਜਿਸ ਦੀ ਰੋਕਥਾਮ ਕਰਨੀ ਅਤਿ ਜਰੂਰੀ ਹੈ। ਇਹ ਹੁਕਮ ਮਿਤੀ 28-02-2022 ਤੱਕ ਜਿਲ੍ਹਾ ਫਰੀਦਕੋਟ ਦੀਆਂ ਪ੍ਰਬੰਧਕੀ ਸੀਮਾਵਾਂ ਅੰਦਰ ਲਾਗੂ ਰਹਿਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,087FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...