Monday, May 20, 2024

ਵਾਹਿਗੁਰੂ

spot_img
spot_img

ਕਾਂਗਰਸ ਸਰਕਾਰ ਦੀ ਸ਼ਹਿ ’ਤੇ ਮੇਰੇ ਘਰ ਛਾਪੇਮਾਰੀ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ, ਚੋਣ ਕਮਿਸ਼ਨ ਕਰੇ ਕਾਰਵਾਈ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜਨਵਰੀ, 2022 –
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੋਣ ਕਮਿਸ਼ਨ ਨੁੰ ਅਪੀਲ ਕੀਤੀ ਕਿ ਉਹ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਉਹਨਾਂ ਦੀ ਰਿਹਾਇਸ਼ ’ਤੇ ਛਾਪਾ ਮਾਰਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੁੰ ਤੰਗ ਪ੍ਰੇਸ਼ਾਨ ਕਰਨ ਲਈ ਕਾਂਗਰਸ ਸਰਕਾਰ ਨੁੰ ਜ਼ਿੰਮੇਵਾਰ ਠਹਿਰਾਵੇ। ਹਾਈ ਕੋਰਟ ਵੱਲੋਂ ਉਹਨਾਂ ਦੀ ਅਗਾਉਂ ਜ਼ਮਾਨਤ ’ਤੇ ਅਰਜ਼ੀ ਬਾਰੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਇਹ ਛਾਪੇ ਮਾਰੇ ਗਏ।

ਉਹਨਾਂ ਮੰਗ ਕੀਤੀ ਕਿ ਕੌਮੀ ਜਾਂਚ ਏਜੰਸੀ (ਐਨ ਆਈ ਏ) ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੀਆਂ ਆਡੀਓ ਟੇਪ ਬਾਰੇ ਹੋਏ ਖੁਲ੍ਹਾਸੇ ਦੀ ਜਾਂਚ ਕਰੇ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਵੇਲੇ ਸੁਰੱਖਿਆ ਵਿਚ ਕੁਤਾਹੀ ਕਾਰਨ ਉਹਨਾਂ ਦੀ ਹੱਤਿਆ ਵੀ ਹੋ ਸਕਦੀ ਸੀ।

ਸਰਦਾਰ ਬਿਕਰਮ ਸਿੰਘ ਮਜੀਠੀਆ, ਜੋ ਇਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਉਹਨਾਂ ਨੁੰ ਵਿਧਾਨ ਸਭਾ ਚੋਣਾਂ ਲੜਨ ਤੋਂ ਰੋਕਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਹਾਈ ਕੋਰਟ ਵੱਲੋਂ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ’ਤੇ ਫੈਸਲਾ ਲੈਣ ਤੋਂ ਪਹਿਲਾਂ ਹੀ ਪੁਲਿਸ ਨੁੰ ਉਹਨਾਂ ਦੇ ਘਰ ’ਤੇ ਛਾਪੇ ਮਾਰਨ ਵਾਸਤੇ ਹਦਾਇਤਾਂ ਕੀਤੀਆਂ ਗਈਆਂ।

ਅਕਾਲੀ ਆਗੂ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੇਰੇ ਲਈ ਕਾਨੁੰਨ ਵੱਖਰਾ ਹੈ ਤੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਜਿਹਨਾਂ ਦੇ ਖਿਲਾਫ ਨਸ਼ਾ ਤਸਕਰੀ ਦੇ ਦੋਸ਼ ਲੱਗੇ ਜਾਂ ਸਿੱਧੂ ਮੂਸੇਵਾਲਾ ਜਿਸ ’ਤੇ ਏ ਕੇ 47 ਨਾਲ ਫਾਇਰਿੰਗ ਕਰਨ ਦਾ ਦੋਸ਼ ਹੈ ਜਾਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਬੈਂਸ ਜਿਸਦੇ ਖਿਲਾਫ ਗੈਰ ਜ਼ਮਾਨਤ ਵਾਰੰਟ ਜਾਰੀ ਕੀਤੇ ਗਏ, ਲਈ ਕਾਨੁੰਨ ਵੱਖਰਾ ਹੈ।

ਇਹਨਾਂ ਦੇ ਘਰਾਂ ’ਤੇ ਕੋਈ ਛਾਪਾ ਨਹੀਂ ਮਾਰਿਆ ਗਿਆ। ਉਹਨਾਂ ਕਿਹਾ ਕਿ ਸੁਖਪਾਲ ਖਹਿਰਾ ਦੇ ਘਰ ’ਤੇ ਕੋਈ ਛਾਪਾ ਨਹੀਂ ਮਾਰਿਆ ਗਿਆ ਹਾਲਾਂਕਿ ਉਹ ਹਾਈ ਕੋਰਟ ਤੋਂ ਕੋਈ ਰਾਹਤ ਲੈਣ ਵਿਚ ਵੀ ਨਾਕਾਮ ਰਹੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਭੁਪਿੰਦਰ ਹਨੀ ਦੇ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਜਿਸਦੇ ਘਰੋਂ ਈ ਡੀ ਨੇ 10 ਕਰੋੜ ਰੁਪਏ ਨਗਦ ਬਰਾਮਦ ਕੀਤੇ ਤੇ ਉਹ ਮੁੱਖ ਮੰਤਰੀ ਦੀ ਸੁਰੱਖਿਆ ਗੈਰ ਕਾਨੁੰਨੀ ਤੌਰ ’ਤੇ ਵਰਤ ਰਹੇ ਹਨ।

ਸਰਦਾਰ ਮਜੀਠੀਆ ਨੇ ਕਿਹ ਕਿ ਗੰਭੀਰ ਅਪਰਾਧਾਂ ਲਈ ਉਹਨਾਂ ਦੇ ਅਤੇ ਹੋਰਨਾਂ ਮੁਲਜ਼ਮਾਂ ਲਈ ਦੋ ਵੱਖੋ ਵੱਖ ਕਾਨੁੰਨ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਾਲੇ ਤੱਕ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਿਸਦੀਆਂ ਨਸ਼ਾ ਤਸਕਰਾਂ ਨਾਲ ਮੀਟਿੰਗਾਂ ਤੇ ਨਸ਼ੇ ਦੇ ਧੰਦੇ ਤੋਂ ਪੈਸੇ ਲੈਣ ਤੇ ਨਸ਼ਾ ਤਸਕਰ ਨੁੰ ਆਪਣਾ ਪੁੱਤਰ ਦੱਸਣ ਦੀਆਂ ਆਡੀਓ ਟੇਪਾਂ ਵਾਇਰਲ ਹੋਈਆਂ ਹਨ।

ਉਹਨਾਂ ਕਿਹਾ ਕਿ ਜਗਦੀਸ਼ ਭੋਲਾ ਨਸ਼ਾ ਕੇਸ ਦੇ ਭਗੌੜੇ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਵੇਲੇ ਆਰ ਡੀ ਐਕਸ ਤੇ ਬੰਬ ਬਰਾਮਦ ਹੋਣ ਦੀ ਗੱਲ ਇਹਨਾਂ ਟੇਪਾਂ ਵਿਚ ਕੀਤੀ ਜਾਰਹੀ ਹੈ। ਉਹਨਾਂ ਕਿਹਾ ਕਿ ਸਿਰਫ ਐਨ ਆਈ ਏ ਦੀ ਜਾਂਚ ਹੀ ਇਸ ਸਾਰੇ ਦਾ ਮਾਮਲੇ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਵੇਲੇ ਸੁਰੱਖਿਆ ਵਿਚ ਹੋਈ ਕੁਤਾਹੀ ਸੱਚ ਸਾਹਮਣੇ ਲਿਆ ਸਕਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੱਤਿਆ ਵੀ ਹੋ ਸਕਦੀ ਸੀ।

ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਡੀ ਜੀ ਪੀ ਦੀ ਰਿਹਾਇਸ਼ ਦੇ ਨਾਲ ਨਾਲ ਉੁਹਨਾਂ ਦੇ ਫੋਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਜੀਲੈਂਸ ਮੁਖੀ ਹਰਪ੍ਰੀਤ ਸਿੱਧੂ ਦੇ ਫੋਨ ਵੀ ਜ਼ਬਤ ਕੀਤੇ ਜਾਣੇ ਚਾਹੀਦੇ ਹਨ ਤੇ ਇਹਨਾਂ ਦੀ ਪੜਤਾਲ ਹੋਣੀ ਚਾਹੀਦੀ ਹੈ ਤਾਂ ਜੋ ਉਹਨਾਂ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦੀ ਸਾਰੀ ਸਾਜ਼ਿਸ਼ ਬੇਨਕਾਬ ਹੋ ਸਕੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਐਨ ਆਈ ਏ ਦੀ ਜਾਂਚ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ।

ਸਰਦਾਰ ਮਜੀਠੀਆ ਨੇ ਕਿਹਾ ਕਿ ਉਹਨਾਂ ਦੀ ਕਾਨੁੰਨੀ ਟੀਮ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਉਹਨਾਂ ਦੇ ਘਰਾਂ ’ਤੇ ਛਾਪੇ ਮਾਰਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੁੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਕਾਂਗਰਸ ਸਰਕਾਰ ਦੇ ਮੈਂਬਰਾਂ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕਰਨ ’ਤੇ ਵਿਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਛਾਪੇਮਾਰੀ ਵੀ ਉਦੋਂ ਕੀਤੀ ਗਈ ਜਦੋਂ ਉਹਨਾਂ ਦੇ ਪਰਿਵਾਰਕ ਮੈਂਬਰ ਕੋਰੋਨਾ ਪਾਜ਼ੀਟਿਵ ਹਨ।

ਉਹਨਾਂ ਕਿਹਾ ਕਿ ਮੈਂ ਬੀ ਓ ਆਈ ਦੇ ਡਾਇਰੈਕਟਰ ਬੀ ਚੰਦਰ ਸ਼ੇਖਰ ਨੁੰ ਸਵਾਲ ਕੀਤਾ ਕਿ ਕੀ ਉਹਨਾਂ ’ਤੇ ਡੀ ਜੀ ਪੀ ਜਾਂ ਉਹਨਾਂ ਦੇ ਰਿਸ਼ਤੇਦਾਰ ਹਰਪ੍ਰੀਤ ਸਿੱਧੂ ਦਾ ਦਬਾਅ ਹੈ ਜਿਸ ਕਾਰਨ ਉਹ ਅਜਿਹਾ ਕਰ ਰਹੇ ਹਨ ?

ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਰੰਧਾਵਾ ਨੁੰ ਜਨਤਕ ਜੀਵਨ ਵਿਚ ਨੈਤਿਕਤਾ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੇ। ਉਹਨਾਂ ਕਿਹਾ ਕਿ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਦੇ ਖਿਲਾਫ ਪਾਕਿਸਤਾਨ ਦੀ ਆਈ ਐਸ ਆਈ ਦੇ ਨਾਲ ਸੰਬੰਧ ਹੋਣ ਦੇ ਦੋਸ਼ ਲੱਗੇ ਸਨ ਤੇ ਉਹਨਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।

ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸੰਤੋਖ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਨੂੰ ਵਾਜਬ ਠਹਿਰਾਇਆ ਸੀ ਤੇ ਇੰਦਰਾ ਗਾਂਧੀ ਦੀ ਵਡਿਆਈ ਵੀ ਕੀਤੀ ਸੀ। ਉਹਨਾਂ ਕਿਹਾ ਕਿ ਮੰਤਰੀ ਨੇ ਆਪ ਬੀਜ ਘੁਟਾਲੇ ਸਮੇਤ ਕਈ ਘੁਟਾਲਿਆਂ ਲਈ ਅਤੇ ਮੁਖਤਾਰ ਅੰਸਾਰੀ ਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਲਈ ਮਸ਼ਹੂਰ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...