Sunday, May 19, 2024

ਵਾਹਿਗੁਰੂ

spot_img
spot_img

ਕਾਂਗਰਸ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਨਾਂ ’ਤੇ ਮੁਲਾਜ਼ਮਾਂ ਨਾਲ ਕੀਤੀ ਧੋਖਾਧੜੀ ’ਤੇ ਚਰਚਾ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਜੂਨ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਸੱਦੇ ਤਾਂ ਜੋ 6ਵੇਂ ਤਨਖਾਹ ਕਮਿਸ਼ਨ ਦੇ ਨਾਂ ’ਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਕੀਤੀ ਗਈ ਧੋਖਾਧੜੀ ’ਤੇ ਚਰਚਾ ਕੀਤੀ ਜਾ ਸਕੇ ਅਤੇ ਪਾਰਟੀ ਨੇ ਮੰਗ ਕੀਤੀ ਕਿ ਮੁਲਾਜ਼ਮ ਐਸੋਸੀਏਸ਼ਨਾਂ ਵੱਲੋਂ ਦੱਸੇ ਅਨਿਆਂ ਦੇ ਸਾਰੇ ਨੁਕਤੇ ਇਕ ਮਹੀਨੇ ਦੇ ਅੰਦਰ ਅੰਦਰ ਦਰੁੱਸਤ ਕੀਤੇ ਜਾਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੁ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਦਾ ਜਵਾਬ ਦੇਣ ਕਿ ਵੱਖ ਵੱਖ ਵਰਗਾਂ ਦੇ ਮੁਲਾਜ਼ਮਾਂ ਦੇ ਭੱਤੇ ਇਕੋ ਵਾਰ ਬੰਦ ਕਿਉਂ ਕੀਤੇ ਗਏ ਤੇ ਨਵੇਂ ਭਰਤੀ ਹੋਣ ਵਾਲਿਆਂ ਲਈ ਕੇਂਦਰੀ ਤਨਖਾਹ ਸਕੇਲ ਲਾਗੂ ਕਰ ਕੇ ਪੰਜਾਬ ਸਰਦਾਰ ਦੇ ਮੁਲਾਜ਼ਮਾਂ ਦੇ ਵੱਖ ਵੱਖ ਵਰਗ ਕਿਉਂ ਬਣਾਏ ਗਏ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਠੇਕੇ ’ਤੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ, ਜਿਹਨਾਂ ਨੁੰ ਉਹਨਾਂ ਪੰਜ ਸਾਲ ਪਹਿਲਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਹੁਣ ਤੱਕ ਰੈਗੂਲਰ ਕਿਉਂ ਨਹੀਂ ਕੀਤੇ ਗਏ।

ਸਰਦਾਰ ਬਿਕਰਮ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਉਹਨਾਂ ਕਿਹਾ ਕਿ ਸੂਬੇ ਭਰ ਦੇ ਮੁਲਾਜ਼ਮਾਂ ਨੂੰ ਹੁਣ ਵਿੱਤ ਮੰਤਰੀ ਵਿਚ ਕੋਈ ਵਿਸ਼ਵਾਸ ਨਹੀਂ ਰਹਿ ਗਿਆ ਤੇ ਉਹ ਕਲਮ ਛੋੜ ਹੜਤਾਲ ਕਰ ਕੇ ਦਫਤਰਾਂ ਵਿਚੋਂ ਬਾਹਰ ਨਿਕਲ ਆਏ ਹਨ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਇਹ ਸੰਘਰਸ਼ ਹੋਰ ਤੇਜ਼ ਹੋਣ ਦੇ ਆਸਾਰ ਹਨ ਕਿਉਂਕਿ ਮੁਲਾਜ਼ਮ ਫੈਡਰੇਸ਼ਨਾਂ ਨੇ ਇਕ ਹਫਤੇ ਤੱਕ ਚੱਲਣ ਵਾਲੇ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਹੈ।

ਉਹਨਾਂ ਕਿਹਾ ਕਿ ਸਰਕਾਰੀ ਕੰਮਕਾਜ ਅੰਸ਼ਕ ਤੌਰ ’ਤੇ ਠੱਪ ਹੋ ਗਿਆ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਇਸ ਗੱਲ ’ਤੇ ਕੋਈ ਵਿਸ਼ਵਾਸ ਨਹੀਂ ਹੈ ਕਿ ਸ੍ਰੀ ਮਨਪ੍ਰੀਤ ਬਾਦਲ ਆਪਣੀ ਮੁਲਾਜ਼ਮ ਵਿਰੋਧੀ ਸੋਚ ਕਾਰਨ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਨੂੰ ਵਿੱਤ ਮੰਤਰੀ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤਾਂ ਜੋ ਮੁਲਾਜ਼ਮਾਂ ਨਾਲ ਸਮਝੌਤੇ ਲਈ ਗੱਲਬਾਤ ਛੇਤੀ ਤੋਂ ਛੇਤੀ ਸ਼ੁਰੂ ਕੀਤੀ ਜਾ ਸਕੇ।

ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ 6ਵੇਂ ਤਨਖਾਹ ਕਮਿਸ਼ਨ ਦੀਆਂ ਸਮੁੱਚੀਆਂ ਸਿਫਾਰਸ਼ਾਂ ਦੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਿਰਫ ਮੁਲਾਜ਼ਮ ਹੀ ਨਹੀਂ ਬਲਕਿ ਸਰਕਾਰ ਵੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਠੁਕਰਾ ਰਹੀ ਹੈ ਜਦੋਂ ਕਿ ਇਸਨੂੰ ਮੁਲਾਜ਼ਮਾਂ ਲਈ ਵੱਡਾ ਗੱਫਾ ਕਹਿ ਕੇ ਵੇਚਿਆ ਗਿਆ ਜਦੋਂ ਕਿ ਇਹ ਮੁਲਾਜ਼ਮ ਵਿਰੋਧੀ ਸਾਬਤ ਹੋਈ ਹੈ।

ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਡਾਕਟਰਾਂ ਦਾ ਨਾਨ ਪ੍ਰੈਕਟੀਸਿੰਗ ਅਲਾਉਂਸ ਜੋ ਕਿ ਘੱਟ ਕਰ ਦਿੱਤਾ ਗਿਆ, ਪੂਰਾ ਬਹਾਲ ਕੀਤਾ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਮਕਾਨ ਕਿਰਾਇਆ ਭੱਤਾ ਯਾਨੀ ਐਚ ਆਰ ਏ ਤੇ ਦਿਹਾਤੀ ਇਲਾਕਾ ਭੱਤਾ ਯਾਨੀ ਰੂਰਲ ਏਅਰੀ ਅਲਾਉਂਸ ਸਮੇਤ ਕੱਟੇ ਗਏ ਸਾਰੇ ਭੱਤੇ ਤੁਰੰਤ ਬਹਾਲ ਕੀਤੇ ਜਾਣ। ਉਹਨਾਂ ਕਿਹਾ ਕਿ ਕਨਵੀਐਂਸ ਅਲਾਉਂਸ ਬੰਦ ਕਰਨ ਦੀ ਵੀ ਨਿਖੇਧੀ ਕੀਤੀ ਤੇ ਇਹ ਮੁੜ ਬਹਾਲ ਕਰਨ ਦੀ ਮੰਗ ਕੀਤੀ।

ਸਰਦਾਰ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵੱਡੇ ਵਰਗ ਨੂੰ ਦਿੱਤੀਆਂ ਗਏ ਲਾਭ ਵਾਪਸ ਲੈ ਲਏ ਗਏ ਹਨ ਤੇ ਤਨਖਾਹਾਂ ਵਿਚ ਕਟੌਤੀ ਕੀਤੀ ਗਈ ਹੈ।

ਉਹਨਾਂ ਨੇ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਵਿਚ ਬਕਾਇਆ ਅਦਾ ਕਰਨ ਦੇ ਫੈਸਲੇ ਦੀ ਵੀ ਨਿਖੇਧੀ ਕੀਤੀ। ਉਹਨਾਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਸਾਰਾ 13500 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਇਹ ਮੁਲਾਜ਼ਮ ਪਹਿਲਾਂ ਹੀ ਸਾਢੇ ਚਾਰ ਸਾਲ ਤੋਂ ਬਕਾਏ ਦੀ ਉਡੀਕ ਕਰ ਰਹੇ ਹਨ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਮੁਲਾਜ਼ਮਾਂ ਦੇ ਇਹ ਮਸਲੇ ਤੇ ਉਹਨਾਂ ਨਾਲ ਕੀਤੇ ਗਏ ਵਿਤਕਰੇ ਦਾ ਮਸਲਾ ਹਰ ਵਿਧਾਨ ਸਭਾ ਸੈਸ਼ਨ ਵਿਚ ਚੁੱਕਦਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕਾਂਗਰਸ ਸਰਕਾਰ ਤੁਰੰਤ ਸੈਸ਼ਨ ਸੱਦੇ ਅਤੇ ਪੰਜਾਬੀਆਂ ਨੂੰ ਦੱਸੇ ਕਿ ਉਸਨੇ ਮੁਲਾਜ਼ਮਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਇਸ ਤਰੀਕੇ ਵਿਤਕਰਾ ਕਿਉਂ ਕੀਤਾ ਹੈ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੇ ਮਸਲੇ ਇਕ ਮਹੀਨੇ ਦੇ ਅੰਦਰ ਅੰਦਰ ਨਿਬੇੜੇ ਨਾ ਗਏ ਤਾਂ ਫਿਰ ਅਕਾਲੀ ਦਲ ਮੁਲਾਜ਼ਮਾਂ ਲਈ ਨਿਆਂ ਹਾਸਲ ਕਰਨ ਵਾਸਤੇ ਸੰਘਰਸ਼ ਵਿੱਢੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...