Saturday, May 18, 2024

ਵਾਹਿਗੁਰੂ

spot_img
spot_img

ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜੁਲਾਈ, 2021 –
ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬੋਕਾਰੋ ਸਮੇਤ ਹੋਰਨਾਂ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਲੰਮਾ ਸਮਾਂ ਬੀਤ ਜਾਣ ਬਾਅਦ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਲਗਾਤਾਰ ਪੈਰਵਾਈ ਕੀਤੀ ਹੈ, ਪਰੰਤੂ ਕਾਂਗਰਸ ਦੀ ਪੁਸ਼ਤਪਨਾਹੀ ਨਾਲ ਦੋਸ਼ੀ ਬਚਦੇ ਰਹੇ ਹਨ। ਇਥੋਂ ਤੱਕ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਕਮਲ ਨਾਥ ਵਰਗਿਆਂ ਨੂੰ ਕਾਂਗਰਸ ਨੇ ਰਾਜਸੀ ਅਹੁਦੇ ਦੇ ਕੇ ਨਿਵਾਜਿਆ। ਇਸ ਨਾਲ ਸਿੱਖਾਂ ਦੇ ਜ਼ਖ਼ਮ ਕੁਰੇਦੇ ਜਾਂਦੇ ਰਹੇ।

ਭਾਵੇਂ ਕਿ ਕੁਝ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਨਾਲ ਆਸ ਬੱਝੀ ਹੈ, ਪਰ 37 ਸਾਲ ਬੀਤਣ ਬਾਅਦ ਵੀ ਅਜੇ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਜਾ ਸਕੇ।

ਹੁਣ ਜਦੋਂ ਇਕ ਵਾਰ ਫਿਰ ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਅੱਗੇ ਤੁਰੀ ਹੈ ਤਾਂ ਅਸੀਂ ਆਸ ਕਰਦੇ ਹਾਂ ਕਿ ਜਲਦ ਹੀ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...