Saturday, May 18, 2024

ਵਾਹਿਗੁਰੂ

spot_img
spot_img

ਕਿਸਾਨ ਜੱਥੇਬੰਦੀਆਂ ਵੱਲੋਂ 1 ਫ਼ਰਵਰੀ ਦਾ ਸੰਸਦ ਮਾਰਚ ਮੁਲਤਵੀ, ਦੀਪ ਸਿੱਧੂ ਦੇ ਸਮਾਜਿਕ ਬਾਈਕਾਟ ਦਾ ਸੱਦਾ

- Advertisement -

ਯੈੱਸ ਪੰਜਾਬ
ਸਿੰਘੂ ਬਾਰਡਰ, 27 ਜਨਵਰੀ, 2021:
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ 26 ਜਨਵਰੀ ਨੂੂੰ ਕਿਸਾਨ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਵਾਪਰੀ ਲਾਲ ਕਿਲੇ ਦੀ ਘਟਨਾ ਅਤੇ ਹੋਰ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਉਨ੍ਹਾਂਵੱਲੋਂ ਐਲਾਨਿਆ ਪਹਿਲੀ ਫ਼ਰਵਰੀ ਦਾ ਸੰਸਦ ਤਕ ਦਾ ਪੈਦਲ ਮਾਰਚ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਅੱਜ ਸਿੰਘੂ ਬਾਰਡਰ ਵਿਖ਼ੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ: ਬਲਬੀਰ ਸਿੰਘ ਰਾਜੇਵਾਲ, ਸ੍ਰੀ ਰਾਕੇਸ਼ ਟਿਕੈਤ, ਸ੍ਰੀ ਹਨਲ ਮੌਲਾ ਆਦਿ ਨੇ ਦੱਸਿਆ ਕਿ ਕਲ੍ਹ ਦਾ ਪ੍ਰੋਗਰਾਮ 99.9 ਪ੍ਰਤੀਸ਼ਤ ਸ਼ਾਂਤ ਰਿਹਾ ਪਰ ਦੀਪ ਸਿੱਧੂ ਵੱਲੋਂ ਲੋਕਾਂ ਨੂੂੰ ਭੜਕਾ ਕੇ ਲਾਲ ਕਿਲੇ ਵੱਲ ਲੈ ਜਾਣ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਾਲੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਿੱਥੇ ਪ੍ਰੋਗਰਾਮ ਤੋਂ ਬਾਹਰ ਜਾ ਕੇ ਰਿੰਗ ਰੋਡ ’ਤੇ ਟਰੈਕਟਰ ਮਾਰਚ ਲੈ ਜਾਣ ਨਾਲ ਸਰਕਾਰ ਦੀਆਂ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਲ ਮਿਲਿਆ।

ਕਿਸਾਨ ਆਗੂਆਂ ਨੇ ਦੀਪ ਸਿੱਧੂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸ਼ਾਂਤੀਪੂਰਨ ਅੰਦੋਲਨ ਸੀ, ਹੈਅਤੇ ਰਹੇਗਾ ਅਤੇ ਪਹਿਲੀ ਫ਼ਰਵਰੀ ਦੇ ਮੁਲਤਵੀ ਕੀਤੇ ਗਏ ਪ੍ਰੋਗਰਾਮ ਨੂੂੰ ਛੱਡ ਕੇ ਬਾਕੀ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹਿਣਗੇ।

ਇਹ ਵੀ ਐਲਾਨ ਕੀਤਾ ਗਿਆ ਕਿ ਮਹਾਤਮਾ ਗਾਂਧੀ ਦੀ ਬਰਸੀ ਮੌਕੇ 30 ਜਨਵਰੀ ਨੂੰ ਸਾਰੇ ਕਿਸਾਨ ਆਗੂ ਇਕ ਦਿਨ ਦੀ ਭੁੱਖ ਹੜਤਾਲ ਰੱਖਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਯੋਗਿੱਦਰ ਯਾਦਵ ਨੇ ਦੋਸ਼ ਲਗਾਇਆ ਕਿ ਦੀਪ ਸਿੱਧੂ ਦੀਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਬਾਲੀਵੁੱਡ ਸਿਤਾਰੇ ਤੇ ਗੁਰਦਾਸਪੁਰ ਦੇ ਐਮ.ਪੀ. ਸੰਨੀ ਦਿਓਲ ਨਾਲ ਤਸਵੀਰਾਂ ਤੋਂ ਹੀ ਸਾਰੀ ਕਹਾਣੀ ਸਪਸ਼ਟ ਹੈ ਕਿ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਸਰਕਾਰ ਨੇ ਦੀਪ ਸਿੱਧੂ ਨੂੰ ਵਰਤਿਆ ਸੀ।

ਸ: ਰਾਜੇਵਾਲ ਨੇ ਕਿਹਾ ਕਿ 25 ਜਨਵਰੀ ਦੀ ਰਾਤ ਲਗਪਗ 10 ਵਜੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੈਂਪ ਵਿੱਚ ਆ ਕੇ ਉਨ੍ਹਾਂ ਨਾਲ ਮੀਟਿੰਗ ਕਰਨਾ ਅਤੇ ਫ਼ਿਰ 26 ਜਨਵਰੀ ਨੂੰ ਸਵੇਰੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਮਾਰਚ ਕੱਢਣ ਦੀ ਇਜਾਜ਼ਤ ਦੇਣੀ ਅਤੇ ਰਿੰਗ ਰੋਡ ’ਤੇ ਜਾਣ ਦੀ ਆਗਿਆ ਦੇਣ ਤੋਂ ਹੀ ਸਪਸ਼ਟ ਹੈ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਸਰਕਾਰ ਨੇ ਕਿੰਨ੍ਹਾਂ ਕਿੰਨ੍ਹਾਂ ਨਾਲ ਰਲ ਕੇ ਚਾਲ ਖ਼ੇਡੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...