Sunday, May 19, 2024

ਵਾਹਿਗੁਰੂ

spot_img
spot_img

ਕਿਸਾਨਾਂ ਨਾਲ ਭੱਦਾ ਮਜ਼ਾਕ ਅਤੇ ਫ਼ਰੇਬੀ ਸ਼ਰਾਰਤ ਹੈ ਕਣਕ ਦੇ ਭਾਅ ‘ਚ ਮਾਮੂਲੀ ਵਾਧਾ: ਹਰਪਾਲ ਸਿੰਘ ਚੀਮਾ

- Advertisement -

ਚੰਡੀਗੜ੍ਹ, 22 ਸਤੰਬਰ , 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟ-ਘੱਟੋ ਸਮਰਥਨ ਮੁੱਲ (ਐਮਐਸਪੀ) ‘ਚ ਕੀਤੇ ਪ੍ਰਤੀ ਕਵਿੰਟਲ 50 ਰੁਪਏ ਵਾਧੇ ਨੂੰ ਬੇਹੱਦ ਤੁੱਛ ਦੱਸਦਿਆਂ ਇਸ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਗ਼ੁੱਸੇ ਦੌਰਾਨ ਐਮਐਸਪੀ ‘ਚ ਵਾਧੇ ਦੇ ਐਲਾਨ ਨੂੰ ਵੀ ਆਮ ਆਦਮੀ ਪਾਰਟੀ ਇੱਕ ਫ਼ਰੇਬ ਨਾਲ ਭਰੀ ਸ਼ਰਾਰਤ ਵਜੋਂ ਦੇਖ ਰਹੀ ਹੈ।

ਇਸ ਦੇ ਨਾਲ ਹੀ ਪਾਰਟੀ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਫ਼ਸਲਾਂ ਦੀ ਖ਼ਰੀਦ ਲਈ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਹਰ ਛਿਮਾਹੀ ਜਾਰੀ ਕੀਤੀ ਜਾਂਦੀ ਕੈਸ਼ ਕਰੈਡਿਟ ਲਿਮਟ (ਸੀਸੀਐਲ) ‘ਤੇ ਰੋਕ ਲਗਾਏ ਜਾਣ ‘ਤੇ ਸਵਾਲ ਚੁੱਕੇ ਹਨ।

‘ਆਪ’ ਨੇ ਸੀਸੀਐਲ ਦੇ ਨਾਂ ‘ਤੇ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਹੋਣ ਦਾ ਗੰਭੀਰ ਦੋਸ਼ ਲਾਇਆ ਅਤੇ ਸੀਸੀਐਲ ਬਾਰੇ ਪਿਛਲੇ 20 ਸਾਲਾਂ ਦਾ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਵੀ ਰੱਖੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਣਕ ਸਮੇਤ ਰੱਬੀ ਦੀਆਂ ਬਾਕੀ ਫ਼ਸਲਾਂ ਦੀ ਐਮਐਸਪੀ ‘ਚ ਕੀਤੇ ਮਾਮੂਲੀ ਵਾਧੇ ਨੂੰ ਦੇਸ਼ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਦੱਸਿਆ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਸਮਾਨ ਚੜ੍ਹੀ ਮਹਿੰਗਾਈ ਦੇ ਸਾਹਮਣੇ 50 ਰੁਪਏ ਪ੍ਰਤੀ ਕਵਿੰਟਲ ਵਾਧੇ ਦਾ ਐਲਾਨ ਜ਼ਖ਼ਮਾਂ ‘ਤੇ ਨਮਕ ਛਿੜਕਣ ਵਰਗਾ ਹੈ।

ਚੀਮਾ ਨੇ ਵਾਧੇ ਦੇ ਐਲਾਨ ਦੇ ਸਮੇਂ ਬਾਰੇ ਸਵਾਲ ਉਠਾਇਆ ਕਿ ਮੋਦੀ ਸਰਕਾਰ ਕਾਲੇ ਕਾਨੂੰਨਾਂ ਵਿਰੁੱਧ ਬੇਹੱਦ ਗ਼ੁੱਸੇ ਨਾਲ ਭਰੇ ਦੇਸ਼ ਦੇ ਕਿਸਾਨਾਂ ਨੂੰ ਪਤਿਆਉਣ ਅਤੇ ਐਮਐਸਪੀ ਬਾਰੇ ਭੰਬਲਭੂਸਾ ਪੈਦਾ ਕਰਨ ਦੀ ਬਚਕਾਨਾ ਕੋਸ਼ਿਸ਼ ਕਰ ਰਹੀ ਹੈ, ਪਰੰਤੂ ਦੇਸ਼ ਦਾ ਕਿਸਾਨ ਅਜਿਹੀਆਂ ਫ਼ਰੇਬੀ ਸ਼ਰਾਰਤਾਂ ਨੂੰ ਭਲੀਭਾਂਤ ਸਮਝਦਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਕਾਲੇ ਕਾਨੂੰਨਾਂ ਨੂੰ ਥੋਪ ਕੇ ਐਮਐਸਪੀ ਨੂੰ ਬੇਮਾਅਨਾ ਕਰ ਰਹੀ ਹੈ, ਦੂਜੇ ਪਾਸੇ ਐਮਐਸਪੀ ਦੇ ਨਵੇਂ ਐਲਾਨ ਦਾ ਡਰਾਮਾ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਜਿੰਨਾ ਚਿਰ ਸਰਕਾਰਾਂ ਐਮਐਸਪੀ ਐਲਾਨੀਆਂ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਨਹੀਂ ਕਰਦੀਆਂ ਉਨ੍ਹਾਂ ਚਿਰ ਐਮਐਸਪੀ ਦਾ ਕੋਈ ਅਰਥ ਨਹੀਂ ਰਹਿ ਜਾਂਦਾ।

ਇਸ ਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਸੀਸੀਐਲ ਰੋਕਣ ਬਾਰੇ ਆਰਬੀਆਈ ਦੇ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਬਿਨਾ ਸ਼ੱਕ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਸੀਸੀਐਲ ਦੇ ਫ਼ੰਡ ‘ਚ ਕਈ ਹਜ਼ਾਰ ਅਰਬ ਰੁਪਏ ਦਾ ਘਾਲਾਮਾਲਾ ਹੋਇਆ ਹੈ, ਜਿਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ 1997 ਤੋਂ ਲੈ ਕੇ ਅੱਜ ਤੱਕ ਜਾਰੀ ਹੋਏ ਸੀਸੀਐਲ ਫ਼ੰਡਾਂ ਅਤੇ ਲੇਖਿਆਂ ਉੱਤੇ ਆਪਣੇ-ਆਪਣੇ ਵਾਈਟ ਪੇਪਰ ਜਾਰੀ ਕਰਨ।

ਸੰਧਵਾਂ ਨੇ ਖ਼ਦਸ਼ਾ ਜਤਾਇਆ ਕਿ ਜੇਕਰ ਸਹੀ ਮਿਲਾਨ ਹੋ ਜਾਵੇ ਤਾਂ ਇਸ ਸੀਸੀਐਲ ਖੇਡ ‘ਚ 50,000 ਕਰੋੜ ਰੁਪਏ ਤੋਂ ਵੱਧ ਦੀ ਚਪਤ ਸਾਹਮਣੇ ਆ ਸਕਦੀ ਹੈ। ਸੰਧਵਾਂ ਨੇ ਸੀਸੀਐਲ ਉੱਤੇ ਆਰਬੀਆਈ ਦੀ ਰੋਕ ਦਾ ਦੂਜਾ ਪਹਿਲੂ ਬਿਆਨ ਕਰਦੇ ਹੋਏ ਕਿਹਾ ਕਿ ਇਹ ਖੇਤੀ ਵਿਰੋਧੀ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਮੰਡੀਆਂ ‘ਚ ਅਮਲੀ ਰੂਪ ਦੇਣ ਵਾਲਾ ਕਦਮ ਕਿਹਾ।

ਸੰਧਵਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰਬੀਆਈ ਰਾਹੀਂ ਫ਼ਸਲ ਦੀ ਖ਼ਰੀਦ ਲਈ ਲੋੜੀਂਦਾ ਪੈਸਾ (ਸੀਸੀਐਲ) ਹੀ ਨਹੀਂ ਭੇਜੇਗਾ ਤਾਂ ਐਲਾਨੀ ਗਈ ਐਮਐਸਪੀ ਅਰਥਹੀਣ ਹੈ। ‘ਨਾ ਰਹੇਗਾ ਬਾਂਸ, ਨਾ ਵੱਜੇਗੀ ਬੰਸਰੀ’ ਵਾਂਗ ਜੇ ਐਮਐਸਪੀ ਉੱਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਲਈ ਪੈਸਾ (ਸੀਸੀਐਲ) ਹੀ ਨਹੀਂ ਜਾਰੀ ਕਰੇਗੀ ਤਾਂ ਫ਼ਸਲਾਂ ਦੀ ਖ਼ਰੀਦ ਕਿਥੋਂ ਹੋਵੇਗੀ?


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...