Monday, May 27, 2024

ਵਾਹਿਗੁਰੂ

spot_img
spot_img

ਕਿਸਾਨਾਂ ਨੇ ਕੀਤਾ ‘ਆਪ’ ਤੋਂ ਕਾਂਗਰਸ ’ਚ ਸ਼ਾਮਲ ਹੋਏ ਵਿਧਾਇਕ ਜਗਦੇਵ ਸਿੰਘ ਕਮਾਲੂ ਦਾ ਵਿਰੋਧ, ਮੌੜ ਮੰਡੀ ਤੋਂ ‘ਬੇਰੰਗ’ ਮੋੜਿਆ

- Advertisement -

ਯੈੱਸ ਪੰਜਾਬ
ਮੌੜ ਮੰਡੀ, 25 ਜੁਲਾਈ, 2021:
ਪੰਜਾਬ ਵਿੱਚ ਖ਼ਾਸ ਤੌਰ ’ਤੇ ਭਾਜਪਾ ਦੇ ਪ੍ਰੋਗਰਾਮਾਂ ਅਤੇ ਹੁਣ ਪਿਛਲੇ ਕੁਝ ਸਮੇਂ ਤੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀਆਂ ਫ਼ੇਰੀਆਂ ਆਦਿ ਮੌਕੇ ਵਿਰੋਧ ਜਤਾਉਣ ਦਾ ਕਿਸਾਨ ਆਗੂਆਂ ਅਤੇ ਵਰਕਰਾਂ ਦਾ ਸਿਲਸਿਲਾ ਤੇਜ਼ੀ ਫ਼ੜਦਾ ਜਾ ਰਿਹਾ ਹੈ।

ਅੱਜ ਮੌੜ ਮੰਡੀ ਪੁੱਜੇ ਹਲਕੇ ਦੇ ਵਿਧਾਇਕ ਸ: ਜਗਦੇਵ ਸਿੰਘ ਕਮਾਲੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਹ ਇੱਥੇ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ।

ਕਿਸਾਨੀ ਅਤੇ ਕਾਲੇ ਝੰਡੇ ਚੁੱਕੀ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਸ: ਕਮਾਲੂ ਦੀ ਘੇਰਾਬੰਦੀ ਕੀਤੀ ਤਾਂ ਉਹਨਾਂ ਨੂੰ ਉੱਥੋਂ ਆਪਣੇ ਵਾਹਨ ਵਿੱਚ ਸਵਾਰ ਹੋ ਕੇ ਨਿੱਕਲਣਾ ਪਿਆ।

ਕਿਸਾਨ ਆਗੂਆਂ ਨੇ ਬਾਅਦ ਵਿੱਚ ਗੱਲੁਬਾਤ ਕਰਦਿਆਂ ਕਿਹਾ ਕਿ ਸ: ਕਮਾਲੂ ਦਾ ਦੋ ਕਾਰਨਾਂ ਕਰਕੇ ਵਿਰੋਧ ਕੀਤਾ ਗਿਆ ਹੈ। ਇਕ ਤਾਂ ਉਹ ‘ਆਪ’ ਦੀ ਟਿਕਟ ’ਤੇ ਜਿੱਤ ਕੇ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਿਸਾਨੀ ਹਿਤਾਂ ਦੀ ਗੱਲ ਨਹੀਂ ਕਰਦੇ। ਦੂਜੇ ਉਹਨਾਂ ਕਿਹਾ ਕਿ ਸ: ਕਮਾਲੂ ਉਸ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜਿਸਦੇ ਨਵ ਨਿਯੁਕਤ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਕਿਸਾਨਾਂ ਨੂੰ ਪਿਆਸੇ ਅਤੇ ਆਪਣੇ ਆਪ ਨੂੰ ਖ਼ੂਹ ਦੱਸਦੇ ਹਨ। ਉਹਨਾਂ ਕਿਹਾ ਕਿ ਸ: ਕਮਾਲੂ ‘ਆਪ’ ਤੋਂ ਸ: ਸੁਖ਼ਪਾਲ ਸਿੰਘ ਖ਼ਹਿਰਾ ਦੀ ‘ਪੰਜਾਬ ਏਕਤਾ ਪਾਰਟੀ’ ਵਿੱਚ ਗਏ ਅਤੇ ਹੁਣ ਕਾਂਗਰਸ ਵਿੱਚ ਚਲੇ ਗਏ ਹਨ।

ਜ਼ਿਕਰਯੋਗ ਹੈ ਕਿ ਸ: ਕਮਾਲੂ ਅਤੇ ਸ: ਪਿਰਮਲ ਸਿੰਘ ਖ਼ਾਲਸਾ ਧੌਲਾ ਸ: ਸੁਖ਼ਪਾਲ ਸਿੰਘ ਖ਼ਹਿਰਾ ਦੇ ਨਾਲ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...