Wednesday, May 29, 2024

ਵਾਹਿਗੁਰੂ

spot_img
spot_img

ਕੀ ਹੁਣ ਜਸਬੀਰ ਸਿੰਘ ਡਿੰਪਾ ਵੀ ਤੁਰਣਗੇ ਬਗਾਵਤ ਦੀ ਰਾਹ ’ਤੇ? ਕਾਂਗਰਸ ਪਾਰਟੀ ’ਤੇ ਉਠਾਇਆ ਵੱਡਾ ਸਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2022:
ਵਿਧਾਨ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ ਖ਼ਡੂਰ ਸਾਹਿਬ ਪਾਰਲੀਮਾਨੀ ਹਲਕੇ ਤੋਂ ਸੰਸਦ ਮੈਂਬਰ ਸ: ਜਸਬੀਰ ਸਿੰਘ ਡਿੰਪਾ ਵੀ ਹੁਣ ਬਾਗੀ ਸੁਰ ਅਲਾਪਦੇ ਨਜ਼ਰ ਆ ਰਹੇ ਹਨ।

ਇਸ ਹਲਕੇ ਤੋਂ ਪਾਰਟੀ ਦੇ ਦੂਜੀ ਵਾਰ ਦੇ ਵਿਧਾਇਕ ਸ: ਰਮਨਜੀਤ ਸਿੰਘ ਸਿੱਕੀ ਨੂੰ ਹੀ ਟਿਕਟ ਦਿੱਤੇ ਜਾਣ ’ਤੇ ਸ: ਜਸਬੀਰ ਸਿੰਘ ਡਿੰਪਾ ਦਾ ਦਰਦ ਛਲਕਿਆ ਹੈ ਪਰ ਉਨ੍ਹਾਂ ਨੇ ਇਸ ਮਾਮਲੇ ’ਤੇ ਟਿੱਪਣੀ ਕਰਦਿਆਂ ਆਪਣੀ ਹੀ ਪਾਰਟੀ ਵਿੱਚ ਟਿਕਟਾਂ ਦੀ ਵੰਡ ਦੇ ਤੌਰ ਤਰੀਕੇ ਬਾਰੇ ਸਵਾਲ ਖੜ੍ਹੇ ਕੀਤੇ ਹਨ।

ਸ: ਡਿੰਪਾ ਨੇ ਟਵਿੱਟਰ ’ਤੇ ਆਪਣੀ ਗੱਲ ਰੱਖਦਿਆਂ ਕਿਹਾ ਕਿ ‘ਜਦੋਂ ਵਫ਼ਾਦਾਰੀ, ਮਿਹਨਤ ਅਤੇ ਇਮਾਨਦਾਰੀ ’ਤੇ ਰੋਕੜ ਭਾਰੀ ਪਵੇ ਤਾਂ ਉਸ ਪਾਰਟੀ ਦਾ ਕੀ ਕਰਨਾ ਚਾਹੀਦਾ ਹੈ?’

ਕਾਂਗਰਸ ਸੰਸਦ ਮੈਂਬਰ ਦੇ ਲੋਕਾਂ ਤੋਂ ਪੁੱਛੇ ਗਏ ਇਸ ਸਵਾਲ ਨੂੰ ਪਾਰਟੀ ਲਈ ਵੱਡਾ ਧੱਕਾ ਸਮਝਿਆ ਜਾ ਰਿਹਾ ਹੈ ਕਿਉਂਕਿ ਜਦ ਪਾਰਟੀ ਦਾ ਇਕ ਮੌਜੂਦਾ ਸੰਸਦ ਮੈਂਬਰ ਹੀ ਇਸ ਤਰ੍ਹਾਂ ਦਾ ਸਵਾਲ ਉਠਾ ਦੇਵੇ ਤਾਂ ਪਾਰਟੀ ਲਈ ਆਪਣੀ ਸਥਿਤੀ ਸਾਫ਼ ਕਰਨੀ ਸ਼ਾਇਦ ਸੌਖ਼ੀ ਨਹੀਂ ਹੋਵੇਗੀ।

ਜ਼ਿਕਰਯੋਗ ਹੈ ਕਿ ਟਿਕਟ ਲਈ ਆਸਵੰਦ ਸ: ਜਸਬੀਰ ਸਿੰਘ ਡਿੰਪਾ ਨੇ ਇਸ ਹਲਕੇ ਵਿੱਚ ਆਪਣਾ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੋਇਆ ਸੀ ਪਰ ਹੁਣ ਟਿਕਟ ਸ: ਸਿੱਕੀ ਨੂੰ ਮਿਲ ਜਾਣ ਕਾਰਨ ਉਨ੍ਹਾਂ ਨੂੰ ਆਪਣੇ ਹੀ ਪਾਰਲੀਮਾਨੀ ਹਲਕੇ ਵਿੱਚ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...