Tuesday, May 28, 2024

ਵਾਹਿਗੁਰੂ

spot_img
spot_img

ਕੀਰਤਪੁਰ ਸਾਹਿਬ ਰੇਲ ਹਾਦਸਾ: ਮਨੀਸ਼ ਤਿਵਾੜੀ ਵੱਲੋਂ ਗੈਰ-ਇਰਾਦਤਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

- Advertisement -

ਯੈੱਸ ਪੰਜਾਬ
ਰੋਪੜ, 30 ਨਵੰਬਰ, 2022 –
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ ‘ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ ਪੱਤਰ ਲਿਖਿਆ ਹੈ।

ਰੇਲ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਨੇ ਕਿਹਾ ਹੈ ਕਿ ਉਹ ਦਰਦਨਾਕ ਹਾਦਸੇ ਵੱਲ ਤੁਹਾਡਾ ਧਿਆਨ ਦਿਵਾਉਣਾ ਚਾਹੁੰਦੇ ਹਨ, ਜਿਸ ਵਿੱਚ 3 ਮਾਸੂਮ ਬੱਚੇ, 7 ਸਾਲਾ ਮਹਿੰਦਰ, 8 ਸਾਲ ਦਾ ਵਿੱਕੀ ਅਤੇ 11 ਸਾਲ ਦਾ ਰੋਹਿਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਇੱਕ ਯਾਤਰੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮਾਰੇ ਗਏ ਸਨ। ਜਦੋਂ ਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਹ ਹਾਦਸਾ 27 ਨਵੰਬਰ ਨੂੰ ਸਵੇਰੇ ਕਰੀਬ 11.30 ਵਜੇ ਵਾਪਰਿਆ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਬੱਚਿਆਂ ਦੀ ਮੌਤ ਤੋਂ ਬਾਅਦ ਸੋਗ ਵਿਚ ਡੁਬੇ ਪਰਿਵਾਰਾਂ ਨੂੰ ਮਿਲੇ ਹਨ। ਇਸ ਦਰਦਨਾਕ ਹਾਦਸੇ ਨੇ ਪਰਿਵਾਰਾਂ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚਿਆਂ ਦੇ ਪਰਿਵਾਰ ਬਹੁਤ ਗਰੀਬ ਹਨ ਅਤੇ ਝੁੱਗੀਆਂ ਵਿੱਚ ਰਹਿੰਦੇ ਹਨ। ਜਿਨ੍ਹਾਂ ‘ਚ ਰੇਲਵੇ ਲਾਈਨ ‘ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਇੱਕ ਸਵਾਲ ਇਹ ਵੀ ਉੱਠਦਾ ਹੈ ਕਿ ਰੇਲ ਡਰਾਈਵਰ ਦਿਨ ਦਿਹਾੜੇ ਸਵੇਰੇ 11.30 ਵਜੇ ਰੇਲਵੇ ਲਾਈਨ ‘ਤੇ ਬੱਚਿਆਂ ਨੂੰ ਕਿਉਂ ਨਹੀਂ ਦੇਖ ਸਕਿਆ। ਰੇਲਵੇ ਸਟੇਸ਼ਨ ਸਿਰਫ਼ 800 ਮੀਟਰ ਦੀ ਦੂਰੀ ‘ਤੇ ਹੋਣ ਦੇ ਬਾਵਜੂਦ ਵੀ ਰੇਲਗੱਡੀ ਦੀ ਰਫ਼ਤਾਰ ਘੱਟ ਨਹੀਂ ਹੋਈ। ਇਹ ਲਾਪਰਵਾਹੀ ਦਾ ਸਪੱਸ਼ਟ ਮਾਮਲਾ ਹੈ, ਜਿਸ ਕਾਰਨ 3 ਮਾਸੂਮ ਬੱਚਿਆਂ ਦੀ ਜਾਨ ਚਲੀ ਗਈ।

ਜਿਸ ‘ਤੇ ਸਾਂਸਦ ਤਿਵਾੜੀ ਨੇ ਰੇਲ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ‘ਚ ਗੈਰ-ਇਰਦਾਤਨ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਦਰਦਨਾਕ ਹਾਦਸੇ ‘ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,092FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...