Thursday, May 30, 2024

ਵਾਹਿਗੁਰੂ

spot_img
spot_img

ਕੁਲਦੀਪ ਸਿੰਘ ਧਾਲੀਵਾਲ ਵੱਲੋ ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਕਾਂਗਰਸੀ ਸਰਪੰਚ ਨੂੰ ਆਪਣੇ ਪਿੰਡ ‘ਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਦਿੱਤੀ ਵਧਾਈ

- Advertisement -

ਯੈੱਸ ਪੰਜਾਬ
ਮੰਡਿਆਣੀ (ਲੁਧਿਆਣਾ), 19 ਅਗਸਤ, 2022 –
ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ।

ਇਸ ਮੌਕੇ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰਾਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਪਹਿਲਾਂ ਹੀ ਜੰਗ ਜਾਰੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਏਅਰਪੋਰਟ, ਨਵੀਂ ਦਿੱਲੀ ਤੱਕ ਸਰਕਾਰੀ ਵੋਲਵੋ ਬੱਸ ਸੇਵਾ, ਸਰਕਾਰ ਬਣਨ ਦੇ ਪੰਜ ਮਹੀਨਿਆਂ ਅੰਦਰ ਗੈਂਗਸਟਰਵਾਦ ਵਿਰੁੱਧ ਜੰਗ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ।

ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਹਰਜੀਤ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,082FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...