Sunday, May 19, 2024

ਵਾਹਿਗੁਰੂ

spot_img
spot_img

ਕੇਂਦਰ ਤੋਂ ਹੋਰ ਆਕਸੀਜਨ ਟੈਂਕਰ ਮੰਗੇਗੀ ਪੰਜਾਬ ਸਰਕਾਰ, ਦੇਸ਼ ਵਿਦੇਸ਼ ਤੋਂ ਆਕਸੀਜਨ ਟੈਂਕਰ ਲਿਆਉਣ ਦੀ ਪ੍ਰਕ੍ਰਿਆ ਵੀ ਤੇਜ਼ ਕੀਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਮੈਡੀਕਲ ਆਕਸੀਜਨ ਦੀ ਵੱਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ਮਿਲਦੀ ਰਹੇ। ਇਸ ਤੋਂ ਇਲਾਵਾ ਆਪਣੇ ਪੱਧਰ `ਤੇ ਪੰਜਾਬ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਆਕਸੀਜਨ ਟੈਂਕਰ ਲਿਆਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਇਨ੍ਹਾਂ ਗੱਲਾਂ ਬਾਬਤ ਜਾਣਕਾਰੀ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਸੂਬੇ ਵਿਚ ਆਕਸੀਜਨ ਦੀ ਉਪਲੱਬਧਤਾ, ਲੋੜ ਤੇ ਵੰਡ ਅਤੇ ਕਰੋਨਾ ਦੀ ਦੂਜੀ ਲਹਿਰ ਦੌਰਾਨ ਪੀੜਤਾਂ ਦੇ ਇਲਾਜ ਸਬੰਧੀ ਸੂਬੇ ਵਿਚ ਚੱਲ ਰਹੇ ਕੰਮਾਂ ਸਬੰਧੀ ਇਕ ਆਨਲਾਈਨ ਉੱਚ ਪੱਧਰੀ ਰੀਵਿਊ ਮੀਟਿੰਗ ਦੌਰਾਨ ਕੀਤਾ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਕਸੀਜਨ ਦੀ ਸਪਲਾਈ ਪੰਜਾਬ ਲਿਆਉਣ ਸਬੰਧੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੇ ਮੁੱਖ ਸਕੱਤਰ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੈਲਜੀਅਮ ਅਤੇ ਆਸਟ੍ਰੇਲੀਆ ਤੋਂ ਵੀ ਆਕਸੀਜਨ ਦੇ ਟੈਂਕਰ ਪੰਜਾਬ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਲਦ ਹੀ ਬੈਲਜੀਅਮ ਅਤੇ ਆਸਟ੍ਰੇਲੀਆ ਤੋਂ ਵੀ ਆਕਸੀਜਨ ਦੇ ਟੈਂਕਰ ਪੰਜਾਬ ਪੁੱਜ ਜਾਣਗੇ।

ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਰਾਹੁਲ ਤਿਵਾੜੀ ਨੇ ਦੱਸਿਆ ਕਿ ਅੱਜ ਸਵੇਰੇ ਬੋਕਾਰੋ ਤੋਂ ਆਪਣੇ 80 ਮੀਟਰਕ ਟਨ ਕੋਟੇ ਦੀ ਆਕਸੀਜਨ ਚੁੱਕਣ ਲਈ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ ਰਵਾਨਾ ਹੋਈ ਹੈ ਜਿਸ ਨਾਲ ਸੂਬੇ ਦੀ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ਸਟਾਕ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਆਕਸੀਜਨ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮਾਰਕਫੈਡ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਵਿੱਚ ਕਿਤੇ ਵੀ ਆਕਸੀਜਨ ਦੀ ਕਮੀ ਨਾ ਰਹੇ।

ਇਸ ਦੇ ਨਾਲ ਹੀ ਪੀਐਸਏ (ਪ੍ਰੈਸ਼ਰ ਸਵਿੰਗ ਐਡਜੋਰਪਸ਼ਨ) ਆਕਸੀਜਨ ਪਲਾਟਾਂ ਦੀ ਜ਼ਿਲ੍ਹੇਵਾਰ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਦਿੱਤੀ। ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਪੰਜਾਬ `ਚ ਕੁੱਲ 44 ਪੀਐਸਏ ਪਲਾਂਟ ਸਥਾਪਤ ਕੀਤੇ ਜਾਣੇ ਹਨ ਜਿਨ੍ਹਾਂ ਦੀ ਲਾਗਤ 4.71 ਕਰੋੜ ਰੁਪਏ ਹੋਵੇਗੀ। ਇਸ ਕੰਮ ਲਈ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਵੱਡੀਆਂ ਕੰਪਨੀਆਂ ਵੀ ਪੰਜਾਬ ਸਰਕਾਰ ਦੀ ਸਹਾਇਤਾ ਲਈ ਅੱਗੇ ਆਈਆਂ ਹਨ।

ਪੰਜਾਬ ਵਿਚ ਆਕਸੀਜਨ ਕੰਸਟਰੇਟਰ ਦੀ ਸਥਿਤੀ ਬਾਬਤ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਪੰਜਾਬ ਕੋਲ ਇਸ ਸਮੇਂ 1060 ਦੇ ਕਰੀਬ ਕੰਸਟਰੇਟਰ ਮੌਜੂਦ ਹਨ ਜੋ ਕਿ ਜ਼ਿਲ੍ਹਿਆਂ ਦੀ ਜ਼ਰੂਰਤ ਅਨੁਸਾਰ ਵੰਡੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕੰਸਟਰੇਟਰ ਪ੍ਰਾਪਤ ਹੋ ਜਾਣਗੇ ਜੋ ਕਿ ਲੋੜ ਦੇ ਹਿਸਾਬ ਨਾਲ ਜ਼ਿਲ੍ਹਿਆਂ ਨੂੰ ਭੇਜ ਦਿੱਤੇ ਜਾਣਗੇ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਸਾਰੇ ਹਸਪਤਾਲਾਂ ਜਿਨ੍ਹਾਂ ਵਿਚ ਵੀ ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਉਨ੍ਹਾਂ ਨੂੰ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਪੀਐਸਪੀਸੀਐਲ ਨੂੰ ਹਦਾਇਤ ਜਾਰੀ ਕੀਤੀ। ਜਿਹੜੇ ਨਵੇਂ ਹਸਪਤਾਲ ਗੈਰ ਸਰਕਾਰੀ ਸੰਸਥਾਂਵਾਂ ਵੱਲੋਂ ਸਥਾਪਤ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਵੀ ਬਿਜਲੀ ਦੀ ਸਪਲਾਈ ਬੇਰੋਕ ਕੀਤੇ ਜਾਣ ਲਈ ਕਿਹਾ।

ਪੰਜਾਬ ਦੇ ਤਿੰਨੇ ਸਰਕਾਰੀ ਹਸਪਤਾਲਾਂ ਅਤੇ ਮੋਹਾਲੀ ਦੇ ਹਸਪਤਾਲ ਲਈ ਹੋਰ ਜ਼ਿਆਦਾ ਬੁਨਿਆਦੀ ਸੁਵਿਧਾਵਾਂ ਦੇਣ ਲਈ ਪੀਡਬਲਿਊਡੀ ਵਿਭਾਗ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ।

ਮੁੱਖ ਸਕੱਤਰ ਨੇ ਉਮੀਦ ਪ੍ਰਗਟਾਈ ਕਿ ਜਲਦ ਹੀ ਸਥਿਤੀ ਵਿਚ ਸੁਧਾਰ ਆ ਜਾਵੇਗਾ ਅਤੇ ਪੰਜਾਬ ਇਸ ਮਾਰੂ ਵਾਇਰਸ `ਤੇ ਜਿੱਤ ਪ੍ਰਾਪਤ ਕਰ ਲਵੇਗਾ ਪਰ ਉਦੋਂ ਤੱਕ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...