Saturday, May 18, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਐਸ.ਸੀ. ਪਰਿਵਾਰਾਂ ਦੀ ਆਮਦਨ ਹੱਦ 2.5 ਲੱਖ ਤੋਂ ਵਧਾ ਕੇ 8 ਲੱਖ ਰੁਪਏ ਕਰੇ: ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021 –
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ (ਐਨਐਸਸੀਏ) ਨੇ ਅੱਜ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਲਈ ਉਨ੍ਹਾਂ ਦੀ ਮੌਜੂਦਾ ਦੁਰਦਸ਼ਾ ਨੂੰ ਧਿਆਨ ਵਿੱਚ ਰੱਖਦਿਆਂ ਆਮਦਨ ਹੱਦ ਵਿੱਚ ਤੁਰੰਤ ਵਾਧਾ ਕਰਨ ਦੀ ਅਪੀਲ ਕੀਤੀ।

ਐਨਐਸਸੀਏ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਲਈ ਆਮਦਨ ਦੀ ਮੌਜੂਦਾ ਹੱਦ ਵਧਾਉਣ ਦੇ ਆਦੇਸ਼ ਕੀਤੇ ਜਾਣੇ ਚਾਹੀਦੇ ਹਨ। 2.5 ਲੱਖ ਸਾਲਾਨਾ ਹੱਦ ਤੋਂ ਵਧਾ ਕੇ ਅੱਠ ਲੱਖ ਰੁਪਏ ਮੌਜੂਦਾ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮਦਨ ਦੀ ਹੱਦ ਨੂੰ ਵਧਾਉਣ ਚਾਹੀਦਾ ਹੈ ਤਾਂ ਜੋ ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਨੂੰ ਸਰਕਾਰ ਵੱਲੋ ਚਲਾਈਆ ਜਾ ਰਹੀਆ ਭਾਲਾਈ ਸਕੀਮਾਂ ਦਾ ਲਾਭ ਮਿਲ ਸਕੇ।

ਸ੍ਰ ਕੈਂਥ ਨੇ ਮੰਗ ਕੀਤੀ ਕਿ ਮੌਜੂਦਾ ਸਮੇਂ ਵਿਚ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਬਹੁਤ ਵੱਡਾ ਵਾਧਾ ਹੋ ਰਿਹਾ ਹੈ ਅਤੇ ਅਸਮਾਨ ਨੂੰ ਛੂਹ ਰਹੀਆਂ ਹਨ ਇੰਨਾ ਹਲਾਤਾਂ ਵਿਚ ਲੋਕਾਂ ਦਾ ਜੀਵਨ ਗੁਜ਼ਰਨਾ ਬਹੁਤ ਮੁਸ਼ਕਲ ਹੋ ਗਿਆ ਹੈ।

ਇਸ ਸਬੰਧ ਵਿੱਚ ਮਾਪਦੰਡ ਤੈਅ ਕਰਨ ਦੀ ਮੰਗ ਗੱਲ ਕਰਦਿਆਂ ਕੈਂਥ ਨੇ ਅੱਗੇ ਕਿਹਾ ਕਿ ਇਸ ਨੂੰ ਕੀਮਤ ਸੂਚਕਾਂਕ ਨਾਲ ਜੋੜੇ ਕੇ ਅਨੁਸੂਚਿਤ ਜਾਤੀਆਂ ਨੂੰ ਤੋਂ ਰਾਹਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਬਹੁਤ ਮੁਸ਼ਕਲ ਹਲਾਤਾਂ ਵਿੱਚ ਰਹਿਣਾ ਪੈ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਦਾ ਸੰਵਿਧਾਨਕ ਫਰਜ਼ ਬਣਦਾ ਹੈ ਕਿ ਉਹ ਆਮਦਨ ਹੱਦ ਨੂੰ ਵਧਾ ਕੇ ਉਨ੍ਹਾਂ ਦੀ ਮਦਦ ਕਰੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...