Monday, May 20, 2024

ਵਾਹਿਗੁਰੂ

spot_img
spot_img

ਕੈਪਟਨ ਦੀ ਮੋਦੀ ਨੂੰ ਚਿੱਠੀ: 18-44 ਉਮਰ ਵਰਗ ਲਈ ਵੈਕਸੀਨ ਖ਼ਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕ ਏਜੰਸੀ ਬਣੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਕਿਸੇ ਤਰ੍ਹਾਂ ਦੀ ਗੈਰ-ਸ਼ਮੂਲੀਅਤ ਬਾਕੀ ਸਮੂਹਿਕ ਯਤਨਾਂ ਨੂੰ ਕਮਜੋਰ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਪਿਛਲੇ ਤਿੰਨ ਹਫ਼ਤਿਆਂ ਦੇ ਤਜਰਬਿਆਂ ਦਾ ਵੀ ਹਵਾਲਾ ਦਿੱਤਾ ਜਦੋਂ ਵੱਖ-ਵੱਖ ਸੂਬਿਆਂ ਵੱਲੋਂ ਘਰੇਲੂ ਉਤਪਾਦਕਾਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੈਕਸੀਨ ਮੰਗਵਾਉਣ ਲਈ ਆਪਣੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਕ ਏਜੰਸੀ ਵਜੋਂ ਸਾਰੀ ਵੈਕਸੀਨ ਦੇ ਵਸੀਲਿਆਂ ਦਾ ਕਾਰਜ ਆਪਣੇ ਹੱਥਾਂ ਵਿਚ ਤੁਰੰਤ ਲੈਣਾ ਚਾਹੀਦਾ ਹੈ। ਭਾਰਤ ਸਰਕਾਰ ਨੂੰ 18-44 ਉਮਰ ਵਰਗ ਦੇ ਸਹੀ ਢੰਗ ਨਾਲ ਟੀਕਾਕਰਨ ਲਈ ਕਲੀਨੀਕਲ ਸਥਾਪਨਾ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਵੈਕਸੀਨ ਦੀ ਵੰਡ ਯਕੀਨੀ ਬਣਾਉਣੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸੁਝਾਅ ਦਿੱਤਾ ਕਿ ਸਪਲਾਈ ਚੇਨ ਦੇ ਪ੍ਰਬੰਧਨ ਦੇ ਢੰਗ-ਤਰੀਕਿਆਂ ਦੇ ਮੱਦੇਨਜ਼ਰ ਇਹ ਕਾਰਜਸ਼ੀਲ ਅਤੇ ਵਿੱਤੀ ਤੌਰ ਉਤੇ ਬਹੁਤ ਫਾਇਦਾਮੰਦ ਹੋਵੇਗਾ, ਜੇਕਰ 18-44 ਸਾਲ ਦੀ ਉਮਰ ਵਰਗ ਦੇ ਵਿਅਕਤੀਆਂ ਸਮੇਤ ਸਾਰੇ ਉਮਰ ਵਰਗਾਂ ਲਈ ਵੈਕਸੀਨ ਦੀ ਖਰੀਦ ਅਤੇ ਸਪਲਾਈ ਕੇਂਦਰ ਸਰਕਾਰ ਦੇ ਜ਼ਰੀਏ ਕੀਤੀ ਜਾਂਦੀ ਹੈ ਜਿੱਥੇ ਕਿ ਕੇਂਦਰ ਵੱਲੋਂ ਸੂਬਿਆਂ ਨੂੰ ਸਿੱਧੇ ਤੌਰ ਉਤੇ ਖਰੀਦ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...