Monday, May 20, 2024

ਵਾਹਿਗੁਰੂ

spot_img
spot_img

ਕੈਪਟਨ ਸੰਦੀਪ ਸੰਧੂ ਨੇ ਮੁਸਤਫ਼ਾ ਦੇ ਦੋਸ਼ਾਂ ਨੂੰ ਨਕਾਰਿਆ, ਸਾਬਕਾ ਡੀ.ਜੀ.ਪੀ. ਨੇ ਲਗਾਏ ਸਨ ਕੈਪਟਨ ਦੀਆਂ ਧਮਕੀਆਂ ਪੁਚਾਉਣ ਦੇ ਦੋਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021:
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਲਾਹਕਾਰ ਰਹੇ ਅਤੇ ਹਲਕਾ ਦਾਖ਼ਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਪ੍ਰਿੰਸੀਪਲ ਸਟਰੈਟਿਜਿਕ ਐਡਵਾਈਜ਼ਰ ਅਤੇ ਸਾਬਕਾ ਡੀ.ਜੀ.ਪੀ. ਸ੍ਰੀ ਮੁਹੰਮਦ ਮੁਸਤਫ਼ਾ ਦੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ ਜਿਸ ਵਿੱਚ ਸ੍ਰੀ ਮੁਸਤਫ਼ਾ ਨੇ ਕਿਹਾ ਸੀ ਕਿ ਕੈਪਟਨ ਸੰਦੀਪ ਸੰਧੂ ਨੇ ਉਨ੍ਹਾਂ ਤਾਂਈਂ ਕੈਪਟਨ ਅਮਰਿੰਦਰ ਸਿੰਘ ਦੀ ਧਮਕੀ ਪੁਚਾਈ ਸੀ।

ਮੁਹੰਮਦ ਮੁਸਤਫ਼ਾ ਵੱਲੋਂ ਲਾਏ ਗੰਭੀਰ ਦੋਸ਼ਾਂ ਤੋਂ ਬਾਅਦ ਟਵਿੱਟਰ ’ਤੇ ਆਪਣਾ ਪੱਖ ਰੱਖਦਿਆਂ ਕੈਪਟਨ ਸੰਧੂ ਨੇ ਸ੍ਰੀ ਮੁਸਤਫ਼ਾ ਨੂੰ ਟੈਗ ਕਰਕੇ ਲਿਖ਼ਿਆ ਕਿ ਉਹ ਝੂਠੇ ਅਤੇ ਆਧਾਰਹੀਨ ਦੋਸ਼ ਲਗਾ ਰਹੇ ਹਨ। ਮੈਂ ਉਹਨਾਂ ਨੂੰ ਕਦੇ ਵੀ ਐਸੀ ਕੋਈ ਗੱਲ ਨਹੀਂ ਆਖ਼ੀ ਜਿਸ ਦਾ ਦੋਸ਼ ਉਹ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਜਨਤਕ ਪਿੜ ਵਿੱਚ ਵਿੱਚਰਦਿਆਂ2 ਦਹਾਕਿਆਂ ਦਾ ਸਮਾਂਹੋ ਗਿਆ ਹੈ ਅਤੇ ਇਸ ਦੌਰਾਨ ਮੈਂ ਲੱਖਾਂ ਲੋਕਾਂ ਨਾਲ ਗੱਲਬਾਤ ਕੀਤੀ ਹੈ। ਇਹ ਕੋਈ ਵੀ ਦੱਸ ਸਕਦਾ ਹੈ ਕਿ ਮੈਂ ਲੋਕਾਂ ਨਾਲ ਕਿੰਨੀ ਸ਼ਾਲੀਨਤਾ ਨਾਲ ਪੇਸ਼ ਆਉਂਦਾ ਹਾਂ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਇਕ ਟਵੀਟ ਕਰਕੇ ਸ੍ਰੀ ਮੁਸਤਫ਼ਾ ਨੇ ਬਕਾਇਦਾ ਤਾਰੀਖ਼ ਦੇ ਕੇ ਅਤੇ ਨਾਂਅ ਲਿਖ਼ ਕੇ ਕੈਪਟਨ ਸੰਧੂ ’ਤੇ ਇਹ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਧਮਕੀ ਫ਼ੋਨ ਰਾਹੀਂ ਉਨ੍ਹਾਂ ਨੂੂੰ ਪੁਚਾਈ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...