Monday, May 27, 2024

ਵਾਹਿਗੁਰੂ

spot_img
spot_img

ਕੈਬਨਿਟ ’ਚ ਤੁਰੰਤ ਫ਼ੇਰਬਦਲ ਨਹੀ; ਮੈਂ ਮੁੱਖ ਮੰਤਰੀ, ਸਿੱਧੂ ਪ੍ਰਧਾਨ, ਦੋਹਾਂ ਦੀ ਆਪੋ ਆਪਣੀ ਭੂਮਿਕਾ: ਕੈਪਟਨ ਅਮਰਿੰਦਰ ਸਿੰਘ

- Advertisement -

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ)/ਚੰਡੀਗੜ੍ਹ, 31 ਜੁਲਾਈ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਪੱਕਾ ਕਰਨ ਲਈ ਮਿਲ ਕੇ ਕੰਮ ਕਰਨਗੀਆਂ।

ਇੱਥੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਪਾਰਟੀ ਦੀ ਸਥਿਤੀ ਬਿਹਤਰ ਹੈ ਅਤੇ ਚੋਣਾਂ ਤੱਕ ਇਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੋਡ ਸ਼ੋਅ ਕਰਨ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਚੱਲਦੇ ਅਜੇ ਤੱਕ ਅਜਿਹੀ ਕੋਈ ਯੋਜਨਾ ਨਹੀਂ ਪਰ ਇਹ ਵਾਇਰਸ ਹੁਣ ਕਾਬੂ ਹੇਠ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਡਾਕਟਰੀ ਮਾਹਰਾਂ ਦੀ ਸਲਾਹ ਅਨੁਸਾਰ ਕਾਰਵਾਈ ਕਰਨਗੇੇ।

ਕਾਂਗਰਸ ਪਾਰਟੀ ਵਿਚ ਸੱਤਾ ਦੇ ਦੋ ਕੇਂਦਰ ਹੋਣ ਬਾਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਅਤੇ ਉਹ ਮੁੱਖ ਮੰਤਰੀ ਵਜੋਂ ਦੋ ਵੱਖ ਵੱਖ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵੀ ਤਿੰਨ ਵਾਰ ਪ੍ਰਦੇਸ਼ ਕਾਂਗਰਸ ਪ੍ਰਧਾਨ ਰਹੇ ਹਨ ਅਤੇ ਪਾਰਟੀ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਤੋਂ ਭਲੀ-ਭਾਂਤ ਜਾਣੂ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਅਤੇ ਪਾਰਟੀ ਦੋ ਵੱਖ ਵੱਖ ਸੰਸਥਾਵਾਂ ਹਨ ਜਿਨ੍ਹਾਂ ਦੀਆਂ ਆਪਣੀਆਂ ਭੂਮਿਕਾਵਾਂ ਹਨ।

ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਤਾਜਪੋਸ਼ੀ ਸਮਾਗਮ ਦੌਰਾਨ ਨਵਜੋਤ ਸਿੱਧੂ ਵੱਲੋਂ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ, ਰਾਹੁਲ ਜਾਂ ਪ੍ਰਿਯੰਕਾ ਗਾਂਧੀ ਦੇ ਨਾਮ ਦਾ ਜ਼ਿਕਰ ਨਾ ਕੀਤੇ ਜਾਣ ਬਾਰੇ ਪੁੱਛਣ `ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸ਼ਾਇਦ ਹੀ ਕੋਈ ਮੁੱਦਾ ਹੈ ਅਤੇ ਉਹਨਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।

ਸਿੱਧੂ ਵੱਲੋਂ ਪਾਰਟੀ ਆਗੂਆਂ ਅਤੇ ਵਿਧਾਇਕਾਂ ਨਾਲ ਲਗਾਤਾਰ ਮੀਟਿੰਗਾਂ ਬਾਰੇ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਦਾ ਫਰਜ਼ ਬਣਦਾ ਹੈ ਕਿ ਉਹ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰੇ,ਜੋ ਕਿ ਪਾਰਟੀ ਦੇ ਕਾਰਜਕਰਤਾਵਾਂ ਨਾਲ ਨੇੜਿਓਂ ਤਾਲਮੇਲ ਰੱਖ ਕੇ ਹੀ ਸੰਭਵ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਛੇ ਮਹੀਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਇੱਛਾਵਾਂ `ਤੇ ਖਰਾ ਉਤਰਨ ਦਾ ਯਤਨ ਕਰੇਗੀ ਜਦੋਂ ਕਿ ਪਾਰਟੀ ਪ੍ਰਧਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਪਾਰਟੀ ਨੂੰ ਰਾਜਨੀਤਿਕ ਖੇਤਰ ਵਿੱਚ ਅੱਗੇ ਲੈ ਕੇ ਜਾਣ।

ਆਗਾਮੀ ਵਿਧਾਨ ਸਭਾ ਚੋਣਾਂ ਦੀ ਰੂਪ-ਰੇਖਾ ਬਾਰੇ ਪੁੱਛੇ ਜਾਣ `ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਚੋਣ ਵਾਅਦਿਆਂ ਵਿੱਚੋਂ 93 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਛੇਤੀ ਹੀ ਇਹ 95 ਫੀਸਦ ਤੱਕ ਹੋ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਵਿੱਚ ਚੰਦਰ ਬਾਬੂ ਨਾਇਡੂ ਦੀ ਸਰਕਾਰ ਨੇ 83 ਫੀਸਦ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਰਿਕਾਰਡ ਕਾਇਮ ਕੀਤਾ ਸੀ। ਉਨ੍ਹਾਂ ਕਿਹਾ ਕਿ ਬਾਕੀ ਬਚੇ ਵਾਅਦਿਆਂ ਵਿੱਚੋਂ 5 ਫੀਸਦੀ ਸਿਰਫ ਜੀਐਸਟੀ ਪ੍ਰਣਾਲੀ ਕਰਕੇ ਰਹਿੰਦੇ ਹਨ ਕਿਉਂਕਿ ਜਦੋਂ ਉਨ੍ਹਾਂ ਦੀ ਪਾਰਟੀ ਨੇ ਮੈਨੀਫੈਸਟੋ ਤਿਆਰ ਕੀਤਾ ਸੀ ਤਾਂ ਉਦੋਂ ਵੈਟ ਪ੍ਰਣਾਲੀ ਸੀ ਨਾ ਕਿ ਜੀ.ਐਸ.ਟੀ. ਪ੍ਰਣਾਲੀ।

ਖੜਗੇ ਕਮੇਟੀ ਵੱਲੋਂ ਦਿੱਤੇ 18 ਨੁਕਾਤੀ ਏਜੰਡੇ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕੁਝ ਭੰਬਲਭੂਸਾ ਸੀ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਇਸ ਏਜੰਡੇ ਦੇ ਕਈ ਨੁਕਤਿਆਂ ਨੂੰ ਲਾਗੂ ਕਰ ਦਿੱਤਾ ਹੈ ਅਤੇ ਬਾਕੀ ਵੀ ਜਲਦੀ ਹੀ ਪੂਰੇ ਹੋ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਖੜਗੇ ਨੂੰ ਮੀਟਿੰਗ ਵਿੱਚ ਇਸ ਬਾਰੇ ਦੱਸ ਚੁੱਕੇ ਹਨ।

ਕੈਬਨਿਟ ਵਿੱਚ ਤੁਰੰਤ ਫੇਰਬਦਲ ਦੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਹਾਲਾਂਕਿ ਕਿਹਾ ਕਿ ਉਹ ਆਪਣੀ ਦਿੱਲੀ ਫੇਰੀ ਦੌਰਾਨ ਇਸ ਮੁੱਦੇ ਨੂੰ ਪਾਰਟੀ ਹਾਈ ਕਮਾਂਡ ਨਾਲ ਜ਼ਰੂਰ ਵਿਚਾਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...