Saturday, May 18, 2024

ਵਾਹਿਗੁਰੂ

spot_img
spot_img

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਬਲਬੀਰ ਸਿੰਘ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ, 17 ਮਈ, 2021 –
ਕੋਵਿਡ -19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ।

ਉਨਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ ।

ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।

ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ ।

ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ।

ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ।

ਉਨਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ।

ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸਵਾਸ ਦਵਾਇਆ ਗਿਆ ਕਿ ਉਹ ਪੂਰੀ ਤਰਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ ਨੂੰ ਕਿਸੇ ਵੀ ਤਰਾਂ ਦਾ ਸਹਿਯੋਗ ਨਹੀਂ ਦੇਵੇਗੀ।

ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...