Saturday, May 18, 2024

ਵਾਹਿਗੁਰੂ

spot_img
spot_img

ਕੌਣ ਬਣੇਗਾ ਮੁੱਖ ਮੰਤਰੀ: ਸਾਰੇ ਅਧਿਕਾਰ ਸੋਨੀਆ ਨੂੰ ਸੌਂਪੇ, ਅਗਲੇ ਸੀ.ਐਮ. ਦਾ ਐਲਾਨ ਅੱਜ ਹੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021:
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੈੱਖ ਮੰਤਰੀ ਵਜੋਂ ਅਸਤੀਫ਼ਾ ਸੌਂਪ ਦਿੱਤੇ ਜਾਣ ਮਗਰੋਂ ਅੱਜ ਚੰਡੀਗੜ੍ਹ ਵਿੱਚ ਹੋਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਅਗਲੇ ਮੁੱਖ ਮੰਤਰੀ ਲਈ ਫ਼ੈਸਲਾ ਲੈਣ ਦਾ ਅਧਿਕਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਜਾਣ ਸੰਬੰਧੀ ਸੌਂਪ ਦਿੱਤੇ ਗਏ ਹਨ।

ਵਿਧਾਇਕ ਅਜੇ ਵੀ ਮੀਟਿੰਗ ਵਿੱਚ ਹਾਜ਼ਰ ਹਨ ਅਤੇ ਅਗਲੇ ਨੇਤਾ ਭਾਵ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਅੱਜ ਹੀ ਕਰ ਦਿੱਤਾ ਜਾਵੇਗਾ।

ਅੱਜ ਪੰਜਾਬ ਕਾਂਗਰਸ ਭਵਨ ਵਿੱਚ ਹੋਂਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰਦੇਸ਼ ਕਾਂਗਰਸ ਇੰਚਾਰਜ ਸ੍ਰੀ ਹਰੀਸ਼ ਰਾਵਤ ਅਤੇ ਦੋ ਕੇਂਦਰੀ ਅਬਜ਼ਰਵਰਾਂ ਸ੍ਰੀ ਅਜੇ ਮਾਕਨ ਅਤੇ ਸ੍ਰੀ ਹਰੀਸ਼ ਚੌਧਰੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਜਿਸ ਵਿੱਚ ਇਕ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਦੀਆਂ ਮੁੱਖ ਮੰਤਰੀ ਦੇ ਤੌਰ ’ਤੇ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੇ ਮਤੇ ਨੂੰ ਸ੍ਰੀ ਰਾਜ ਕੁਮਾਰ ਵੇਰਕਾ, ਸ: ਸੰਗਤ ਸਿੰਘ ਗਿਲਜੀਆਂ ਅਤੇ ਸ: ਅਮਰੀਕ ਸਿੰਘ ਢਿੱਲੋਂ ਵੱਲੋਂ ‘ਸੈਕਿੰਗ’ ਕੀਤੇ ਮਤੇ ਵਿੱਚ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਨਵੇਂ ਵਿਧਾਇਕ ਦਲ ਦੇ ਨੇਤਾ ਦੇ ਚੁਣਨ ਦਾ ਅਧਿਕਾਰ ਸੌਂਪ ਦਿੱਤੇ ਗਏ।

ਦਿਲਚਸਪ ਗੱਲ ਇਹ ਹੈ ਕਿ ਇਹ ਮਤਾ ਦਿੱਲੀ ਭੇਜ ਦਿੱਤਾ ਗਿਆ ਹੈ ਅਤੇ ਦਿੱਲੀ ਤੋਂ ਕਿਸੇ ਵੀ ਵੇਲੇ ਅਗਲੇ ਵਿਧਾਇਕ ਦਲ ਦੇ ਨੇਤਾ ਦਾ ਐਲਾਨ ਕੀਤਾ ਜਾ ਸਕਦਾ ਹੈ ਜਿਸ ਨੂੰ ਅਗਲਾ ਮੁੱਖ ਮੰਤਰੀ ਬਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਹੁਣ ਤਕ ਸਾਹਮਣੇ ਆਏ ਨਾਂਵਾਂ ਵਿੱਚ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਦਾ ਨਾਂਅ ਸਭ ਤੋਂ ਉੱਪਰ ਦੱਸਿਆ ਜਾ ਰਿਹਾ ਹੈ ਜਦਕਿ ਸ: ਪ੍ਰਤਾਪ ਸਿੰਘ ਬਾਜਵਾ, ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਵੀ ਚਰਚਾ ਵੀ ਵਿੱਚ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...