Monday, May 20, 2024

ਵਾਹਿਗੁਰੂ

spot_img
spot_img

ਕ੍ਰਿਸ਼ਨ ਕੁਮਾਰ ਨੇ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ’ਤੇ ਤਸੱਲੀ ਪ੍ਰਗਟਾਈ

- Advertisement -

ਚੰਡੀਗੜ, 9 ਜੁਲਾਈ, 2020 –
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਮੁਹਿੰਮ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਨੇ ਕਰੋਨਾ ਬਾਰੇ ਜਗਰੂਕਤਾ ‘ਚ ਹੋਰ ਤੇਜ਼ੀ ਅਤੇ ਸਿੱਖਿਆ ਵਿੱਚ ਸੁਧਾਰ ਕਰਨ ਲਈ ਬੱਡੀ ਗਰੁੱਪ ਦਾ ਵੀ ਗਠਨ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨਾਲ ਆਨ ਲਾਈਨ ਵੀਡੀਓ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀ ‘ਮਿਸ਼ਨ ਫਤਿਹ’ ਹੇਠ ਕਰੋਨਾ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨਾਂ ਵੱਲੋਂ ਨਿਭਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ।

ਉਨਾਂ ਦੱਸਿਆ ਕਿ ‘ਮਿਸ਼ਨ ਫਤਿਹ’ ਵਿੱਚ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਦੀਆਂ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੱਕ ਪੁੱਜਦਾ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ ‘ਤੇ ਮਿਸ਼ਨ ਫਤਿਹ’ ਦੇ ਲੋਗੋ ਲਾਏ ਗਏ।

ਸਕੂਲਾਂ ਵਿੱਚ ਪੜ~ਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਸਿੱਖਿਆ ਵਿਭਾਗ ਵੱਲੋਂ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਵੀ ਆਰੰਭੀ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ ‘ਪ੍ਰਣ’ ਕਰਾਇਆ। ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਗਿਆ ਹੈ। ਹੁਣ ਸਿੱਖਿਆ ਵਿਭਾਗ ਨੇ ‘ਮਿਸ਼ਨ ਫਤਿਹ’ ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ ‘ਫੱਟੀਆਂ’ ਟੰਗਣ ਲਈ ਬਣਾ ਕੇ ਵੰਡਣ ਦਾ ਫੈਸਲਾ ਕੀਤਾ ਹੈ ਅਤੇ ਇਹ ‘ਫੱਟੀਆਂ’ ਮੁਫ਼ਤ ਵੰਡੀਆਂ ਜਾ ਰਹੀਆਂ ਹਨ।

ਅਧਿਆਪਕਾਂ ਨੂੰ ਇਸ ਕਾਰਜ ਵਿੱਚ ਹੋਰ ਹੱਲਾਸ਼ੇਰੀ ਦਿੰਦੇ ਹੋਏ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਦਾਖਲੇ ਵਧਾਉਣ, ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਨਿਵੇਕਲੇ ਉਪਰਾਲੇ ਕਰਨ ਅਤੇ ਕੋਵਿਡ ਸਬੰਧੀ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦਾ ਸਨਮਾਣ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਪ੍ਰਕਿਰਿਆ ਜਾਰੀ ਰਹੇਗੀ। ਅਧਿਆਪਕਾਂ ਦੀਆਂ ਵਿਭਾਗ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਇਸ ਦੌਰਾਨ ਸਿੱਖਿਆ ਸਕੱਤਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਖ ਵੱਖ ਜ਼ਿਲਿਆਂ ਦੇ ਬੱਡੀ ਗਰੁੱਪ ਬਣਾਏ ਗਏ ਹਨ। ਇਨਾਂ ਗਰੁੱਪ ਦੇ ਮੈਂਬਰ ਸਿੱਖਿਆ ਸਬੰਧੀ ਆਪਣੇ ਜ਼ਿਲਿਆਂ ਵਿੱਚ ਕੀਤੇ ਕੰਮਾ ਨੂੰ ਦੂਜੇ ਜ਼ਿਲਿਆਂ ਦੇ ਹਮਰੁਤਬਾ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਸਾਂਝਾ ਕਰਨਗੇ ਅਤੇ ਸਿੱਖਿਆ ਦੇ ਵਿਕਾਸ ਲਈ ਗੁਣਾਤਮਿਕ ਅਤੇ ਗਿਣਾਤਮਿਕ ਵਧੀਆ ਪ੍ਰੈਕਟਿਸ ਨੂੰ ਇੱਕ-ਦੂਜੇ ਜ਼ਿਲ੍ਹੇ ਆਪਣੇ ਆਪਣੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਦੀ ਬਿਹਤਰੀ ਲਈ ਅਮਲ ਵਿੱਚ ਲਿਆਉਣਗੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...