Monday, May 20, 2024

ਵਾਹਿਗੁਰੂ

spot_img
spot_img

ਕੰਧਾਰੀ ਪਰਿਵਾਰ ਨੇ ਦੁਬਈ ਤੋਂ ਅੰਮਿ੍ਤਸਰ ਲਈ ਭੇਜੇ 100 ਆਕਸੀਜਨ ਕੰਸਟਰੈਟਰ

- Advertisement -

ਯੈੱਸ ਪੰਜਾਬ
ਅੰਮਿ੍ਤਸਰ, 12 ਜੂਨ, 2021 –
ਦੁਬਈ ਵੱਸਦੇ ਪੰਜਾਬੀ ਸ ਸੁਰਿੰਦਰ ਸਿੰਘ ਕੰਧਾਰੀ, ਜੋ ਕਿ ਦੁਬਈ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਚੇਅਰਮੈਨ ਵੀ ਹਨ, ਵੱਲੋਂ ਕੋਰੋਨਾ ਸੰਕਟ ਦੇ ਚੱਲਦੇ ਅੰਮਿ੍ਤਸਰ ਜਿਲ੍ਹੇ ਲਈ 100 ਆਕਸੀਜਨ ਕੰਸਟਰੈਟਰ ਭੇਜੇ ਗਏ, ਜੋ ਕਿ ਜਿਲ੍ਹੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਭੇਜੇ ਜਾਣਗੇ।

ਗੁਰੂ ਨਾਨਕ ਹਸਪਤਾਲ ਵਿਖੇ ਇਹ ਸਹਾਇਤਾ ਪ੍ਾਪਤ ਕਰਨ ਲਈ ਸੰਸਦ ਮੈਂਬਰ ਸ ਗੁਰਜੀਤ ਸਿੰਘ ਔਜਲਾ,

ਵਿਧਾਇਕ ਸ੍ਰੀ ਸੁਨੀਲ ਦੱਤੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਸ੍ਰੀ ਵਿਕਾਸ ਸੋਨੀ ਅਤੇ ਹੋਰ ਮੋਹਤਬਰ ਵਿਸ਼ੇਸ਼ ਤੌਰ ਉਤੇ ਪਹੁੰਚੇ। ਸ ਔਜਲਾ ਨੇ ਇਸ ਮੌਕੇ ਕੰਧਾਰੀ ਪਰਿਵਾਰ ਦਾ ਧੰਨਵਾਦ ਕਰਦੇ ਕਿਹਾ ਕਿ ਸਾਡੇ ਲਈ ਵੱਡੀ ਰਾਹਤ ਵਾਲੀ ਗੱਲ ਇਹ ਰਹੀ ਹੈ ਕਿ ਪਰਵਾਸੀ ਪੰਜਾਬੀ ਬਿਪਤਾ ਦੇ ਇਸ ਦੌਰ ਵਿੱਚ ਵੀ ਦਿਲ ਖੋਲ੍ਹ ਕੇ ਸਾਡੇ ਨਾਲ ਖੜੇ ਹਨ।

ਉਨ੍ਹਾਂ ਕਿਹਾ ਕਿ ਕੰਧਾਰੀ ਪਰਿਵਾਰ ਨੇ ਸਮੇਂ ਦੀ ਨਬਜ਼ ਨੂੰ ਪਹਿਚਾਣਦੇ ਹੋਏ ਇਹ ਸਹਾਇਤਾ ਭੇਜੀ ਹੈ, ਜਿਸ ਲਈ ਅਸੀਂ ਇਨ੍ਹਾਂ ਦੇ ਰਿਣੀ ਹਾਂ। ਉਨ੍ਹਾਂ ਦੱਸਿਆ ਕਿ ਅਸੀਂ ਇਹ ਮਸਨੂਈ ਸਾਹ ਦੇਣ ਵਾਲੀਆਂ ਮਸ਼ੀਨਾਂ ਜਿਲ੍ਹੇ ਦੇ ਉਨ੍ਹਾਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਵਾਂਗੇ, ਜਿੱਥੇ ਕਿ ਇਨ੍ਹਾਂ ਦੀ ਸਹੀ ਵਰਤੋਂ ਹੋ ਸਕੇ।

ਸ੍ਰੀ ਸੁਰਿੰਦਰ ਸਿੰਘ ਕੰਧਾਰੀ ਵੀ ਇਸ ਮੌਕੇ ਆਪਣੇ ਪਰਿਵਾਰ ਨਾਲ ਦੁਬਈ ਤੋਂ ਵੀਡੀਓ ਕਾਨਫਰੰਸ ਜਰੀਏ ਸ਼ਾਮਿਲ ਹੋਏ ਅਤੇ ਉਨ੍ਹਾਂ ਪੰਜਾਬ ਦੀ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਸੇਵਾ ਮੁਕਤ ਆਈ ਐਫ ਐਸ ਸ੍ਰੀ ਨਵਦੀਪ ਸਿੰਘ ਸੂਰੀ, ਪਿ੍ੰਸੀਪਲ ਸ੍ਰੀ ਰਾਜੀਵ ਦੇਵਗਨ, ਡਾਕਟਰ ਕੇ ਡੀ ਸਿੰਘ ਅਤੇ ਸਖਸ਼ੀਅਤਾਂ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...