Monday, May 27, 2024

ਵਾਹਿਗੁਰੂ

spot_img
spot_img

ਖੇਡ ਵਿਗਿਆਨ ਨੂੰ ਉਤਸ਼ਾਹਿਤ ਕਰਨ ਲਈ ਸਪੋਰਟਸ ਯੂਨੀਵਰਸਿਟੀ ਉੱਤਮ ਕੇਂਦਰ ਵਜੋਂ ਉਭਰੇਗੀ: ਲੈਫਟੀਨੈਂਟ ਜਨਰਲ ਜੇ.ਐਸ.ਚੀਮਾ

- Advertisement -

ਯੈੱਸ ਪੰਜਾਬ
ਜਲੰਧਰ, 2 ਦਸੰਬਰ, 2021 –
ਸੂਬੇ ਵਿੱਚ ਸਿੱਖਿਆ ਦੇ ਨਾਲ ਖੇਡਾਂ ਨੂੰ ਸ਼ਾਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੰਜਾਬ ਦੀ ਪਹਿਲੀ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਡਾ.) ਜੇ.ਐਸ. ਚੀਮਾ ਨੇ ਅੱਜ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਰਾਜ ਵਿੱਚ ਖੇਡ ਵਿਗਿਆਨ ਨੂੰ ਉਤਸ਼ਾਹਿਤ ਕਰਨ ਲਈ ਉੱਤਮ ਕੇਂਦਰ ਵਜੋਂ ਉੱਭਰੇਗੀ।

ਉਹ ਇੱਥੇ ਸਥਾਨਕ ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਵਿਖੇ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ਦੀ ਸਮਾਪਤੀ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਈਸ ਚਾਂਸਲਰ ਨੇ ਕਿਹਾ ਕਿ ਇਹ ਖੇਡ ਆਧਾਰਿਤ ਅਕਾਦਮਿਕ ਢਾਂਚਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਲਈ ਹੋਰ ਸਸ਼ਕਤ ਕਰੇਗਾ।

ਸਪੋਰਟਸ ਯੂਨੀਵਰਸਿਟੀ ਦੇ ਪਾਠਕ੍ਰਮ ‘ਤੇ ਚਾਨਣਾ ਪਾਉਂਦਿਆਂ ਵਾਈਸ ਚਾਂਸਲਰ ਨੇ ਦੱਸਿਆ ਕਿ ਸਪੋਰਟਸ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਨੂੰ ਬਿਹਤਰੀਨ ਕੋਰਸ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਮੈਨਪਾਵਰ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਖੇਡ ਸੰਸਥਾਵਾਂ ਪੰਜਾਬ ਵਿੱਚ ਸਪੋਰਟਸ ਈਕੋ ਸਿਸਟਮ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੋਣਗੀਆਂ ।

ਵਿੱਦਿਅਕ ਸੰਸਥਾਵਾਂ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀ ਯੋਜਨਾ ਦਾ ਖੁਲਾਸਾ ਕਰਦਿਆਂ ਲੈਫਟੀਨੈਂਟ ਜਨਰਲ ਜੇ.ਐਸ. ਚੀਮਾ ਨੇ ਕਿਹਾ ਕਿ ਜਲੰਧਰ ਦੇ ਸਪੋਰਟਸ ਹੱਬ ਹੋਣ ਕਰਕੇ ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿੱਥੇ ਜਲਦੀ ਹੀ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਵੱਲੋਂ ਇੱਥੇ ਨਵੀਨਤਮ ਅਤੇ ਉੱਚ ਪੱਧਰੀ ਕੋਚਿੰਗ ਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਦੇਸ਼ੀ ਸੰਸਥਾਵਾਂ ਨਾਲ ਸਹਿਯੋਗ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਵਿਗਿਆਨਕ ਖੇਡ ਕੋਚਿੰਗ ਅਜਿਹੇ ਬਿਹਤਰੀਨ ਖਿਡਾਰੀਆਂ ਨੂੰ ਤਿਆਰ ਕਰਨ ਦੀ ਕੂੰਜੀ ਹੈ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਖੇਡ ਆਧਾਰਿਤ ਸਿੱਖਿਆ ਦਿਵਾਉਣ ਦਾ ਸੱਦਾ ਦਿੱਤਾ ਤਾਂ ਜੋ ਉਹ ਆਪਣੇ ਪੇਸ਼ੇਵਰ ਕਰੀਅਰ ਵਿੱਚ ਦੁਰਲੱਭ ਉਪਲਬਧੀਆਂ ਹਾਸਲ ਕਰ ਸਕਣ।

ਇਸ ਦੌਰਾਨ ਵਾਈਸ ਚਾਂਸਲਰ ਵੱਲੋਂ ਇਨਾਮ ਵੰਡਣ ਤੋਂ ਇਲਾਵਾ ਸਮਾਗਮ ਵਿੱਚ ਸ਼ਾਮਲ ਖਿਡਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,094FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...