Monday, May 20, 2024

ਵਾਹਿਗੁਰੂ

spot_img
spot_img

ਗਊ ਸੇਵਾ ਕਮਿਸ਼ਨ ਵੱਲੋਂ ਪਰਾਲੀ ਦੀ ਚਾਰੇ ਵਜੋਂ ਵਰਤੋਂ ਦੇ ਤਰੀਕੇ ਤਲਾਸ਼ਣ ਸਬੰਧੀ ਆਦੇਸ਼ਾਂ ਦੀ ਸ਼ਲਾਘਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਸਤੰਬਰ, 2021 –
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ-ਤਰੀਕੇ ਤਲਾਸ਼ਣ ਦੇ ਦਿੱਤੇ ਹੁਕਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਨਾਲ ਦੋਹਰਾ ਫ਼ਾਇਦਾ ਹੋਵੇਗਾ, ਇੱਕ ਤਾਂ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੋਵੇਗਾ ਅਤੇ ਦੂਜਾ ਸੂਬੇ ਵਿੱਚ ਗਊਧਨ ਅਤੇ ਹੋਰਨਾਂ ਪਸ਼ੂਆਂ ਲਈ ਭਰਪੂਰ ਮਾਤਰਾ ਵਿੱਚ ਚਾਰੇ ਦਾ ਪ੍ਰਬੰਧ ਕੀਤਾ ਜਾ ਸਕੇਗਾ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਸਥਾਪਤ ਗਊਸ਼ਾਲਾਵਾਂ ਵਿੱਚ ਮੌਜੂਦ ਟਰੈਕਟਰ-ਟਰਾਲੀਆਂ ਨੂੰ ਪਰਾਲੀ ਚੁੱਕਣ ਲਈ ਵਰਤਿਆ ਜਾਵੇਗਾ ਤਾਂ ਜੋ ਪਰਾਲੀ ਨੂੰ ਸਟੋਰ ਕਰਕੇ ਚਾਰੇ ਦੀ ਔੜ ਵੇਲੇ ਵਰਤਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਕਮਿਸ਼ਨ ਦੀ ਵਿਸ਼ੇਸ਼ ਮੀਟਿੰਗ ਬੁਲਾ ਕੇ ਇਸ ਸਬੰਧੀ ਸਮੂਹ ਅਹੁਦੇਦਾਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਊਸ਼ਾਲਾਵਾਂ ਵਿੱਚ ਪਰਾਲੀ ਪੁੱਜਦੀ ਕਰਨ ਲਈ ਕਿਸਾਨਾਂ ਅਤੇ ਹੋਰ ਸਮਾਜ ਸੇਵੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਜਾਵੇਗੀ।

ਸ੍ਰੀ ਸ਼ਰਮਾ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਗਾਊਂ ਪ੍ਰਬੰਧਾਂ ਤਹਿਤ ਵਿਸ਼ੇਸ਼ ਟਾਸਕ ਫ਼ੋਰਸ ਤੈਨਾਤ ਕਰਨ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਵਾਸਤੇ ਪਿੰਡ, ਕਲੱਸਟਰ, ਤਹਿਸੀਲ ਤੇ ਜ਼ਿਲਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਸ਼ਲਾਘਯੋਗ ਕਦਮ ਹੈ।

ਉਨ੍ਹਾਂ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਵਿਸਤਿ੍ਰਤ ਪ੍ਰਬੰਧ ਕਰਨ ਦੇ ਨਿਰਦੇਸ਼ ਦੇਣ ਨਾਲ ਜ਼ਿਲ੍ਹਾ ਪੱਧਰ `ਤੇ ਲੋੜੀਂਦੀ ਮਾਤਰਾ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਗਊਸ਼ਾਲਾਵਾਂ ਤੱਕ ਪਰਾਲੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...