Monday, May 20, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਰੱਦ ਕਰਨ ’ਤੇ ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਇਕ ਵਾਰ ਫ਼ਿਰ ਨੰਗਾ ਹੋਇਆ: ਮਲਵਿੰਦਰ ਸਿੰਘ ਕੰਗ

- Advertisement -

ਯੈੱਸ ਪੰਜਾਬ 
ਚੰਡੀਗੜ੍ਹ, 25 ਜਨਵਰੀ, 2023 –
ਆਮ ਆਦਮੀ ਪਾਰਟੀ (ਆਪ) ਨੇ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਇਸ ਨੂੰ ਸਰਕਾਰ ਦੁਆਰਾ ਇੱਕ ਬਹੁਤ ਹੀ ਮੰਦਭਾਗਾ ਅਤੇ ਨਾਜਾਇਜ਼ ਕਦਮ ਕਰਾਰ ਦਿੱਤਾ।

ਬੁੱਧਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਪ ਪਾਰਟੀ ਅਤੇ ਪੰਜਾਬ ਸਰਕਾਰ ਗਣਤੰਤਰ ਦਿਵਸ ਪਰੇਡ ‘ਚੋਂ ਪੰਜਾਬ ਦੇ ਸੱਭਿਆਚਾਰ ਅਤੇ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਨੂੰ ਬਾਹਰ ਕਰਨ ਦੇ ਕਦਮ ਦੀ ਸਖ਼ਤ ਨਿਖੇਧੀ ਕਰਦੀ ਹੈ।

ਕੰਗ ਨੇ ਕਿਹਾ, “ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਅਤੇ ਅਜ਼ਾਦੀ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਪਰ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਯੋਗਦਾਨ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਹੈ। ਭਾਜਪਾ ਘਟੀਆ ਰਾਜਨੀਤੀ ਕਰ ਰਹੀ ਹੈ ਅਤੇ ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ।”

ਉਨ੍ਹਾਂ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰਕੇ ਭਾਜਪਾ ਨੇ ਇੱਕ ਵਾਰ ਫਿਰ ਆਪਣੇ ਪੰਜਾਬ ਵਿਰੋਧੀ ਰਵੱਈਏ ਦਾ ਪ੍ਰਦਰਸ਼ਨ ਕੀਤਾ ਹੈ। ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਜਲਦੀ ਹੀ ਭਾਜਪਾ ਨੂੰ ਸਬਕ ਸਿਖਾਉਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...