Wednesday, May 22, 2024

ਵਾਹਿਗੁਰੂ

spot_img
spot_img

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

- Advertisement -

ਯੈੱਸ ਪੰਜਾਬ
ਜਲੰਧਰ, 7 ਸਤੰਬਰ, 2021:
ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ ਕੀਤਾ ਹੈ।

ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਨਾ ਨਕੋਦਰ ਡੇਰੇ ਦੇ ਸਾਈਂ ਨਾਲ ਕਰਕੇ ਵਿਵਾਦ ਵਿੱਚ ਫ਼ਸੇ ਗੁਰਦਾਸ ਮਾਨ ਦੀ ਜ਼ਮਾਨਤ ਦੀ ਅਰਜ਼ੀ ਅੱਜ ਸੁਣਵਾਈ ਜਲੰਧਰ ਦੀ ਜ਼ਿਲ੍ਹਾ ਅਤੇ ਸੈਸ਼ਨਜ਼ ਅਦਾਲਤ ਵਿੱਚ ਐਡੀਸ਼ਨਲ ਸੈਸ਼ਨਜ਼ ਜੱਜ ਸ: ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ ਜਿਸ ਦੌਰਾਨ ਗੁਰਦਾਸ ਮਾਨ ਵੱਲੋਂ ਸੀਨੀਅਰ ਵਕੀਲ ਸ: ਦਰਸ਼ਨ ਸਿੰਘ ਦਿਆਲ ਅਤੇ ਸ੍ਰੀ ਸੰਜੀਵ ਬਾਂਸਲ ਪੇਸ਼ ਹੋਏ ਜਦਕਿ ਸਿੱਖ ਜੱਥੇਬੰਦੀਆਂ ਅਤੇ ਸ਼ਿਕਾਇਤ ਕਰਤਾਵਾਂ ਵੱਲੋਂ ਸ: ਪਰਮਿੰਦਰ ਸਿੰਘ ਢੀਂਗਰਾ, ਐਡਵੋਕੇਟ ਪੇਸ਼ ਹੋਏ।

ਯਾਦ ਰਹੇ ਕਿ ਸਿੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਬਣਾਏ ਗਏ ਦਬਾਅ ਕਾਰਨ ਲਗਪਗ 4 ਦਿਨਾਂ ਦੇ ਸੰਘਰਸ਼ ਮਗਰੋਂ ਜਲੰਧਰ ਪੁਲਿਸ ਵੱਲੋਂ ਥਾਣਾ ਨਕੋਦਰ ਸਿਟੀ ਵਿਖ਼ੇ ਗੁਰਦਾਸ ਮਾਨ ਦੇ ਖਿਲਾਫ਼ ਧਾਰਾ 295-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸੇ ਕੇਸ ਦੇ ਸੰਬੰਧ ਵਿੱਚ ਲਾਈ ਗਈ ਜ਼ਮਾਨਤ ਅਰਜ਼ੀ ਦੀ ਅੱਜ ਦੀ ਸੁਣਵਾਈ ਦੌਰਾਨ ਦੋਹਾਂ ਪੱਖਾਂ ਵੱਲੋਂ ਜ਼ੋਰਦਾਰ ਤਰੀਕੇ ਨਾਲ ਤਰਕ ਪੇਸ਼ ਕੀਤੇ ਗਏ। ਸ: ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕਿ ਇਹ ਤਾਂ ਸਪਸ਼ਟ ਹੀ ਹੈ ਕਿ ਗੁਰਦਾਸ ਮਾਨ ਨੇ ਗੁਰੂ ਸਾਹਿਬ ਨਾਲ ਜੋ ਤੁਲਨਾ ਕੀਤੀ ਹੈ ਉਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂਸੀ ਅਤੇ ਜਿਸ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੂੰ ਠੇਸ ਪੁੱਜੀ ਹੈ। ਇਹ ਵੀ ਕਿਹਾ ਗਿਆ ਕਿ ਗੁਰਦਾਸ ਮਾਨ ਨੂੰ ਜ਼ਮਾਨਤ ਦੇ ਕੇ ਬਾਹਰ ਰੱਖਣਨਾਲ ਪੰਜਾਬ ਦੇ ਅਮਨ ਸ਼ਾਂਤੀ ਨੂੰ ਖ਼ਤਰਾ ਰਹੇਗਾ।

ਸਾਰੀ ਬਹਿਸ ਸੁਣਨ ਮਗਰੋਂ ਐਡੀਸ਼ਨਲ ਸੈਸ਼ਨਜ਼ ਜੱਜ ਨੇ ਫ਼ੈਸਲੇ ਲਈ ਬੁੱਧਵਾਰ 8 ਸਤੰਬਰ ਦੀ ਤਾਰੀਖ਼ ਰੱਖੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...