Wednesday, May 29, 2024

ਵਾਹਿਗੁਰੂ

spot_img
spot_img

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਅਪ੍ਰੈਲ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਸਮੇਤ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਗਰ ਕੀਰਤਨ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਂਕ ਦਿੱਲੀ ਪੁੱਜਾ ਸੀ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਾਪਸ ਦਿੱਲੀ ਤੋਂ ਹਰਿਆਣਾ ਰਾਜ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਪਹੁੰਚ ਕੇ ਸੰਪੂਰਨ ਹੋਇਆ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਵਿਚ ਆਉਣਾ ਸਾਡੀ ਖ਼ੁਸ਼ਕਿਸਮਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਇਤਿਹਾਸਕ ਨਗਰ ਕੀਰਤਨ ਨਾਲ ਸੰਗਤਾਂ ਅੰਦਰ ਸ਼ਤਾਬਦੀ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ।

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸਵਾਗਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਸ਼ਬਦ ਕੀਰਤਨ ਕਰਦਿਆਂ ਨਗਰ ਕੀਰਤਨ ’ਚ ਹਾਜ਼ਰੀ ਭਰੀ। ਉਹ ਗੁਰਦੁਆਰਾ ਸੀਸ ਗੰਜ ਸਾਹਿਬ ਤੱਕ ਸੰਗਤਾਂ ਨਾਲ ਸ਼ਬਦ ਪੜ੍ਹਦੇ ਹੋਏ ਪਹੁੰਚੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਹੁੰਮ-ਹੁਮਾ ਕੇ ਪਹੁੰਚਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪ੍ਰਿੰ. ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਓਐਸਡੀ ਡਾ. ਸੁਖਬੀਰ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਗਤਕਾ ਤੇ ਬੈਂਡ ਪਾਰਟੀਆਂ ਨੇ ਕੀਤੀ ਸ਼ਮੂਲੀਅਤ, ਸੰਗਤ ਨੇ ਕੀਤੀ ਫੁੱਲਾਂ ਦੀ ਵਰਖਾ
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਜਿਥੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ।

ਸੰਪਰਦਾ ਬਾਬਾ ਬਿਧੀ ਚੰਦ ਵੱਲੋਂ ਨਗਰ ਕੀਰਤਨ ਦੇ ਅੱਗੇ ਹਾਥੀ ਉੱਤੇ ਨਗਾਰਚੀ ਸਿੰਘ ਨਗਾਰਾ ਵਜਾ ਰਿਹਾ ਸੀ। ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰਕੇ ਮਧੁਰ ਧੁੰਨਾ ਰਾਹੀਂ ਮਾਹੌਲ ਨੂੰ ਖੂਬਸੂਰਤ ਬਣਾਇਆ।

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...